TarnTaran : ਤਰਨਤਾਰਨ ਦੇ ਗੁਰਦਵਾਰਾ ਸਾਹਿਬ ਦੇ ਸਰੋਵਰ 'ਚ ਇਸ਼ਨਾਨ ਦੌਰਾਨ ਡੁੱਬਿਆ ਵਿਅਕਤੀ
TarnTaran : ਤਰਨਤਾਰਨ ਦੇ ਗੁਰਦਵਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਦੁਖਦਾਈ ਘਟਨਾ ਵਾਪਰੀ ਹੈ। ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿਖੇ ਇਸ਼ਨਾਨ ਕਰਨ ਲਈ ਉਤਰੇ ਇੱਕ ਵਿਅਕਤੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਗੁਰਦਵਾਰਾ ਪ੍ਰਸਾਸ਼ਨ ਨੂੰ ਪਤਾ ਚੱਲਣ 'ਤੇ ਗੋਤਾਖੋਰਾਂ ਦੀ ਮਦਦ ਨਾਲ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਰੋਵਰ ਵਿੱਚ ਬਾਹਰ ਕੱਢਿਆ ਗਿਆ ਅਤੇ ਪਰਿਵਾਰਕ ਮੈਬਰਾਂ ਦੇ ਹਵਾਲੇ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ, ਮ੍ਰਿਤਕ ਦੀ ਪਹਿਚਾਣ ਪਰਮਜੀਤ ਸਿੰਘ ਵੱਜੋ ਹੋਈ ਹੈ, ਜੋ ਕਿ ਅੰਮ੍ਰਿਤਸਰ ਵਿਖ਼ੇ ਆਪਣੀ ਭੈਣ ਕੋਲ ਰਹਿ ਰਿਹਾ ਸੀ ਅਤੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹੋਣ ਕਾਰਨ ਉਸਦੀ ਦਵਾਈ ਵੀ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਿੱਛੋਂ ਲੁਧਿਆਣਾ ਨਾਲ ਸਬੰਧਤ ਸੀ।
ਗੁਰਦਵਾਰਾ ਸਾਹਿਬ ਦੇ ਮੈਨਜਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ, ਜੋ ਕਿ ਲੁਧਿਆਣਾ ਨਾਲ ਸਬੰਧਤ ਹੈ। ਇਸ਼ਨਾਨ ਕਰਨ ਮੌਕੇ ਸਰੋਵਰ ਵਿੱਚ ਡੁੱਬਣ ਕਾਰਨ ਉਸਦੀ ਮੌਤ ਹੋ ਗਈ ਹੈ। ਮੈਨੇਜਰ ਨੇ ਦੱਸਿਆ ਕਿ ਉਕਤ ਵਿਅਕਤੀ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਦਵਾਈ ਵੀ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਨੂੰ ਸਰੋਵਰ 'ਚੋਂ ਕੱਢਵਾ ਕੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਇਸਦੀ ਸੂਚਨਾ ਪ੍ਰਸਾਸ਼ਨ ਨੂੰ ਵੀ ਦੇ ਦਿੱਤੀ ਗਈ ਸੀ।
- PTC NEWS