Kapurthala : ਬੇਗੋਵਾਲ 'ਚ ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਚਿੱਟੇ ਦਿਨ ਨੌਜਵਾਨ ਦਾ ਕਤਲ
Kapurthala Murder : ਕਪੂਰਥਲਾ ਜ਼ਿਲ੍ਹੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇੱਕ ਨੌਜਵਾਨ ਦਾ ਮਾਮੂਲੀ ਝਗੜੇ ਨੂੰ ਲੈ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। (Murder in Kapurthala)
ਅੱਜ ਬੇਗੋਵਾਲ ਬਾਜ਼ਾਰ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਨਜਰ ਆਇਆ, ਜਦੋਂ ਮੀਖੋਵਾਲ ਪਾਰਕ ਦੇ ਬਾਹਰ ਮੇਨ ਬਾਜ਼ਾਰ 'ਚ ਦੋ ਨੌਜਵਾਨਾਂ 'ਚ ਆਪਸੀ ਤਕਰਾਰ ਵਧਣ ਕਰਕੇ ਦੂਜਾ 'ਚ ਝੜਪ ਖੂਨੀ ਰੂਪ ਧਾਰਨ ਕਰ ਗਈ। ਇੱਕ ਨੌਜਵਾਨ ਨੇ ਇਕ ਤੇਜ਼ਧਾਰ ਹਥਿਆਰ ਨਾਲ ਦੂਸਰੇ ਨੌਜਵਾਨ 'ਤੇ ਵਾਰ ਕਰ ਦਿਤਾ, ਜੋ ਬੁਰੀ ਤਰਾਂ ਨਾਲ ਜਖਮੀ ਹੋ ਗਿਆ, ਜਿਸਨੂੰ ਇਲਾਜ ਲਈ ਬੇਗੋਵਾਲ ਦੇ ਇਕ ਨਿੱਜੀ ਹਸਪਤਾਲ ਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਰੈਫਰ ਕਰ ਦਿੱਤਾ ਗਿਆ, ਜਿਸਦੀ ਰਸਤੇ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਾਲਾਪੀਰ ਬੇਗੋਵਾਲ ਵਜੋਂ ਹੋਈ ਹੈ। ਇਸ ਮੌਕੇ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ। ਫਿਲਹਾਲ ਹਮਲਾਵਰ ਫਰਾਰ ਦੱਸਿਆ ਜਾ ਰਿਹਾ ਹੈ।
- PTC NEWS