Bathinda News : ਆਪਣੇ ਤੋਂ ਵੱਡੀ ਉਮਰ ਦੀ ਪਤਨੀ ਤੋਂ ਨਾਖੁਸ਼ ਸੀ ਸ਼ਖਸ, ਗੋਲੀਆਂ ਮਾਰ ਕੇ ਕੀਤਾ ਬੇਰਹਿਮੀ ਨਾਲ ਕਤਲ
Bathinda News : ਬਠਿੰਡਾ ਦੇ ਪਿੰਡ ਪੱਕਾ ਕਲਾਂ ਵਿਖੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਸ਼ਖਸ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਪਤਨੀ ਆਪਣੀ ਉਮਰ ਤੋਂ ਵੱਡੀ ਹੋਣ ਕਾਰਨ ਸ਼ਖਸ ਉਸ ਨੂੰ ਪਸੰਦ ਨਹੀਂ ਕਰਦਾ ਸੀ ਜਿਸ ਕਾਰਨ ਉਸਨੇ ਆਪਣੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਮੁਲਜ਼ਮ ਪਤਨੀ ਦੀ ਵੱਡੀ ਉਮਰ ਹੋਣ ਕਾਰਨ ਵਿਆਹ ਦੇ ਬਾਅਦ ਤੋਂ ਹੀ ਉਸ ਨੂੰ ਪਸੰਦ ਨਹੀਂ ਕਰਦਾ ਸੀ। ਜਿਸ ਕਰਕੇ ਅਕਸਰ ਇਨ੍ਹਾਂ ਵਿੱਚ ਝਗੜਾ ਰਹਿੰਦਾ ਸੀ ਅਤੇ ਕਈ ਵਾਰ ਪੰਚਾਇਤਾਂ ਵੀ ਹੋਈਆਂ ਸੀ। ਉਹਨਾਂ ਨੇ ਦੱਸਿਆ ਕਿ ਅੱਜ ਸਵੇਰ ਸਮੇਂ ਉਸਦੇ ਪਤੀ ਨੇ ਆਪਣੀ ਲਾਇਸੈਂਸੀ ਹਥਿਆਰ ਨਾਲ ਆਪਣੀ ਪਤਨੀ ਦੇ ਤਿੰਨ ਗੋਲੀਆਂ ਮਾਰ ਦਿੱਤੇ, ਜਿਸ ਕਰਕੇ ਉਸਦੀ ਮੌਤ ਹੋ ਗਈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Bhakra Dam ’ਚ ਲਗਾਤਾਰ ਵਧ ਰਿਹਾ ਪਾਣੀ ਦਾ ਪੱਧਰ ; ਟੈਸਟਿੰਗ ਦੇ ਲਈ ਖੋਲ੍ਹੇ ਗਏ ਫਲੱਡ ਗੇਟ , ਜਾਣੋ ਪਾਣੀ ਦਾ ਪੱਧਰ
- PTC NEWS