Thu, May 22, 2025
Whatsapp

Barjinder Singh Hamdard: 'ਅਜੀਤ' ਅਖ਼ਬਾਰ ਦੇ ਮੁੱਖ ਸੰਪਾਦਕ ਦੀ ਹਾਈਕੋਰਟ ਨੂੰ ਗੁਹਾਰ, CBI ਤੋਂ ਕਰਵਾਈ ਜਾਵੇ ਇਸ ਮਾਮਲੇ ਦੀ ਜਾਂਚ

ਪੰਜਾਬ ਦੇ ਪ੍ਰਮੁੱਖ ਪੰਜਾਬੀ ਅਖਬਾਰ 'ਅਜੀਤ' ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਗੁਹਾਰ ਲਗਾਈ ਹੈ।

Reported by:  PTC News Desk  Edited by:  Aarti -- May 30th 2023 03:39 PM
Barjinder Singh Hamdard: 'ਅਜੀਤ' ਅਖ਼ਬਾਰ ਦੇ ਮੁੱਖ ਸੰਪਾਦਕ ਦੀ ਹਾਈਕੋਰਟ ਨੂੰ ਗੁਹਾਰ, CBI ਤੋਂ ਕਰਵਾਈ ਜਾਵੇ ਇਸ ਮਾਮਲੇ ਦੀ ਜਾਂਚ

Barjinder Singh Hamdard: 'ਅਜੀਤ' ਅਖ਼ਬਾਰ ਦੇ ਮੁੱਖ ਸੰਪਾਦਕ ਦੀ ਹਾਈਕੋਰਟ ਨੂੰ ਗੁਹਾਰ, CBI ਤੋਂ ਕਰਵਾਈ ਜਾਵੇ ਇਸ ਮਾਮਲੇ ਦੀ ਜਾਂਚ

Barjinder Singh Hamdard: ਪੰਜਾਬ ਦੇ ਪ੍ਰਮੁੱਖ ਪੰਜਾਬੀ ਅਖਬਾਰ 'ਅਜੀਤ' ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਗੁਹਾਰ ਲਗਾਈ ਹੈ। ਉਨ੍ਹਾਂ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੇ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਦੀ ਥਾਂ ਸੀਬੀਆਈ ਤੋਂ ਕਰਵਾਉਣ। 

ਦੱਸ ਦਈਏ ਕਿ ਜੰਗ-ਏ-ਆਜ਼ਾਦੀ ਯਾਦਗਾਰੀ ਫੰਡ ਵਿੱਚ ਹੋਈਆਂ ਬੇਨਿਯਮੀਆਂ ਨੂੰ ਲੈ ਕੇ ਪੰਜਾਬ ਵਿਜੀਲੈਂਸ ਨੇ ਅਜੀਤ ਨਿਊਜ਼ ਗਰੁੱਪ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਨੂੰ ਮਾਮਲੇ ਦੀ ਜਾਂਚ ਦੇ ਲਈ ਪੁੱਛਗਿੱਛ ਕਰਨ ਦੇ ਲਈ ਜੋ ਨੋਟਿਸ ਜਾਰੀ ਕੀਤਾ ਹੈ। ਉਸਦੇ ਖਿਲਾਫ ਹੁਣ ਬਰਜਿੰਦਰ ਸਿੰਘ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰ ਇਸ ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ ਲਗਾਏ ਜਾ ਰਹੇ ਇਲਜ਼ਾਮ ਬੇਬੁਨਿਆਦ ਹੈ ਅਤੇ ਰਾਜਨੀਤੀਕ ਰੰਜਿਸ਼ ਦੇ ਨਾਲ ਪ੍ਰੇਰਿਤ ਹਨ। 


ਉਨ੍ਹਾਂ ਨੂੰ ਮਾਮਲੇ ਦੀ ਪੁੱਛਗਿੱਛ ਦੇ ਲਈ ਬੁਲਾਇਆ ਜਾ ਰਿਹਾ ਹੈ। ਪਰ ਉਨ੍ਹਾਂ ਨੂੰ ਖਦਸ਼ਾ ਹੈ ਕਿ ਸਰਕਾਰ ਉਨ੍ਹਾਂ ਦੇ ਖਿਲਾਫ ਕਾਰਵਾਈ ਕਰ ਸਕਦੀ ਹੈ। ਉਹ ਜਾਂਚ ਦੇ ਲਈ ਤਿਆਰ ਹਨ ਪਰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਦੀ ਥਾਂ ਸੀਬੀਆਈ ਤੋਂ ਕਰਵਾਈ ਜਾਵੇ। 

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਅਪੀਲ ਕੀਤੀ ਹੈ ਕਿ ਹਾਈਕੋਰਟ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਸਰਕਾਰ ਨੂੰ ਆਦੇਸ਼ ਜਾਰੀ ਕਰੇ ਕਿ ਉਨ੍ਹਾਂ ਦੇ ਖਿਲਾਫ ਵਿਜੀਲੈਂਸ ਕੋਈ ਕਾਰਵਾਈ ਨਹੀਂ ਕਰੇਗਾ। ਦੱਸ ਦਈਏ ਕਿ ਬਰਜਿੰਦਰ ਸਿੰਘ ਹਮਦਰਦ ਵੱਲੋਂ ਹਾਈਕੋਰਚ ‘ਚ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ ਜਿਸ ‘ਤੇ ਹਾਈਕੋਰਟ 1 ਜਾਂ 2 ਦਿਨਾਂ ਤੱਕ ਸੁਣਵਾਈ ਕਰ ਸਕਦਾ ਹੈ। 

ਇਹ ਵੀ ਪੜ੍ਹੋ: Wrestlers Sexual Harassment: ਪਹਿਲਵਾਨਾਂ ਦਾ ਐਲਾਨ, ਸ਼ਾਮ 6 ਵਜੇ ਗੰਗਾ 'ਚ ਵਹਾਉਣਗੇ ਆਪਣੇ ਤਗਮੇ

- PTC NEWS

Top News view more...

Latest News view more...

PTC NETWORK