Ferozepur News : ਅਮਰੀਕਾ ਤੋਂ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ
Ferozepur News : ਫਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੂਸੇ ਵਾਲਾ (ਗੁਦੜ ਪੰਜ ਗਰਾਈ) ਦੇ ਵਸਨੀਕ ਗੁਰਨਾਮ ਸਿੰਘ ਦੇ ਲਾਡਲੇ ਪੁੱਤਰ ਮਨਦੀਪ ਸਿੰਘ ਦਾ ਅਮਰੀਕਾ ਵਿੱਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਹੈ। (Punjabi Boy Death in US)
4 ਸਾਲ ਪਹਿਲਾਂ ਗਿਆ ਸੀ ਅਮਰੀਕਾ
ਪਰਿਵਾਰਕ ਜਾਣਕਾਰੀ ਅਨੁਸਾਰ, ਮਨਦੀਪ ਸਿੰਘ ਕਰੀਬ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਅਤੇ ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਦੀ ਆਸ ਨਾਲ ਅਮਰੀਕਾ ਗਏ ਸਨ। ਕੁਝ ਦਿਨਾਂ ਤੋਂ ਉਹ ਬਿਮਾਰ ਚੱਲ ਰਿਹਾ ਸੀ ਅਤੇ ਹਾਲਤ ਵਿਗੜਣ 'ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਆਖ਼ਰੀ ਸਾਹ ਲਿਆ।
ਵਿਦੇਸ਼ ਭੇਜਣ ਲਈ ਲਿਆ ਸੀ ਕਰਜ਼ਾ
ਪਰਿਵਾਰ ਦਾ ਕਹਿਣਾ ਹੈ ਕਿ ਵਿਦੇਸ਼ ਭੇਜਣ ਲਈ ਲਿਆ ਕਰਜ਼ਾ ਵੀ ਅਜੇ ਪੂਰੀ ਤਰ੍ਹਾਂ ਨਹੀਂ ਉਤਰਿਆ ਸੀ। ਹੁਣ ਉਨ੍ਹਾਂ ਨੇ ਭਾਰਤ ਸਰਕਾਰ, ਭਾਰਤੀ ਦੂਤਾਵਾਸ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਅਪੀਲ ਕੀਤੀ ਹੈ ਕਿ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਲਈ ਸਹਾਇਤਾ ਕੀਤੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦੀਆਂ ਆਖ਼ਰੀ ਰਸਮਾਂ ਆਪਣੇ ਹੱਥੀਂ ਨਿਭਾ ਸਕਣ।
- PTC NEWS