Delhi Excise Policy Case: 17 ਅਪ੍ਰੈਲ ਤੱਕ ਵਧੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ
Delhi Excise Policy Case: ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ 'ਚ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਦੱਸ ਦਈਏ ਕਿ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪ੍ਰੈਲ 2023 ਤੱਕ ਵਧਾ ਦਿੱਤੀ ਹੈ। ਦੱਸ ਦਈਏ ਕਿ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਸੀਬੀਆਈ ਨੇ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ 20 ਮਾਰਚ ਨੂੰ ਅਦਾਲਤ ਨੇ ਨਿਆਂਇਕ ਦੀ ਮਿਆਦ ਵਧਾ ਦਿੱਤੀ ਸੀ। ਜਦਕਿ 31ਮਾਰਚ ਮਨੀਸ਼ ਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਸੀਬੀਆਈ ਨੇ 26 ਫਰਵਰੀ ਨੂੰ ਸਿਸੋਦੀਆ ਨੂੰ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ।
ਕਾਬਿਲੇਗੌਰ ਹੈ ਕਿ ਸੀਬੀਆਈ ਨੇ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅੱਠ ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਸਿਸੇਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਨੇ ਉਸ ਨੂੰ 6 ਮਾਰਚ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। ਮਨੀਸ਼ ਸਿਸੋਦੀਆ ਈਡੀ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੀ ਨਿਆਂਇਕ ਹਿਰਾਸਤ ਵਿੱਚ ਹੈ।
ਇਹ ਵੀ ਪੜ੍ਹੋ: Maneka Gandhi: ਬੀਜੇਪੀ ਸਾਂਸਦ ਮੇਨਕਾ ਗਾਂਧੀ ਦਾ ਅਜੀਬ ਬਿਆਨ; 'ਗਧੀ ਦੇ ਦੁੱਧ ਦਾ ਸਾਬਣ ਔਰਤ ਦੇ ਸਰੀਰ ਨੂੰ ਰੱਖਦਾ ਹੈ ਸੁੰਦਰ'
- PTC NEWS