Fri, Apr 26, 2024
Whatsapp

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ED ਵੱਲੋਂ ਮਨੀਸ਼ ਸਿਸੋਦੀਆ ਦੇ PA ਤੋਂ ਪੁੱਛਗਿੱਛ

Written by  Ravinder Singh -- November 05th 2022 06:46 PM -- Updated: November 05th 2022 06:49 PM
ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ED ਵੱਲੋਂ ਮਨੀਸ਼ ਸਿਸੋਦੀਆ ਦੇ PA ਤੋਂ ਪੁੱਛਗਿੱਛ

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ED ਵੱਲੋਂ ਮਨੀਸ਼ ਸਿਸੋਦੀਆ ਦੇ PA ਤੋਂ ਪੁੱਛਗਿੱਛ

ਨਵੀਂ ਦਿੱਲੀ: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED)ਵੱਲੋਂ ਮਨੀਸ਼ ਸਿਸੋਦੀਆ ਦੇ ਪੀਏ(PA)  ਤੋਂ ਪੁੱਛਗਿੱਛ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸ਼ਰਾਬ ਘੁਟਾਲੇ ਸਬੰਧੀ ਮਨੀਸ਼ ਸਿਸੋਦੀਆ ਦੇ ਸਹਿਯੋਗੀ ਤੋਂ ਪੁੱਛਗਿੱਛ ਕੀਤੀ ਗਈ। ਈਡੀ ਦਾ ਇਹ ਵੀ ਕਹਿਣਾ ਹੈ ਕਿ ਸਿਸੋਦੀਆ ਦਾ ਪੀਏ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ।



ਸੂਤਰਾਂ ਨੇ ਦੱਸਿਆ ਕਿ ਕੇਂਦਰੀ ਏਜੰਸੀ ਈਡੀ ਨੇ ਦਿੱਲੀ-ਐਨਸੀਆਰ ਵਿੱਚ ਘੱਟੋ-ਘੱਟ ਪੰਜ ਥਾਵਾਂ 'ਤੇ ਛਾਪੇ ਮਾਰੇ ਅਤੇ ਸਿਸੋਦੀਆ ਦੇ ਪੀਏ ਨੂੰ ਈਡੀ ਹੈੱਡਕੁਆਰਟਰ ਲਿਆਂਦਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਬੀਆਈ ਨੇ ਇਸ ਘੁਟਾਲੇ ਦੇ ਸਬੰਧ ਵਿੱਚ ਸਿਸੋਦੀਆ ਦੇ ਇੱਕ ਹੋਰ ਸਾਥੀ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਸੀ। ਨਾਇਰ ਵੀ ਸਿਸੋਦੀਆ ਸਮੇਤ 15 ਲੋਕਾਂ ਵਿੱਚ ਸ਼ਾਮਲ ਹੈ, ਜਿਨ੍ਹਾਂ ਦਾ ਨਾਂ ਸੀਬੀਆਈ ਵੱਲੋਂ ਦਰਜ ਐਫਆਈਆਰ ਵਿੱਚ ਸ਼ਾਮਲ ਹੈ।

ਇਹ ਵੀ ਪੜ੍ਹੋ : ਅਖੌਤੀ ਬਾਬੇ ਨੇ ਭੂਤ-ਪ੍ਰੇਤ ਦਾ ਡਰ ਪਾ ਕੇ ਪਰਿਵਾਰ ਤੋਂ 25 ਲੱਖ ਰੁਪਏ ਠੱਗੇ

ਦਰਅਸਲ, ਦਿੱਲੀ ਆਬਕਾਰੀ ਨੀਤੀ 2021-22 ਨੂੰ ਲੈ ਕੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮਨੀਸ਼ ਸਿਸੋਦੀਆ ਖਿਲਾਫ਼ ਸੀਬੀਆਈ ਕੇਸ ਦਰਜ ਕਰਨ ਤੋਂ ਬਾਅਦ, ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਉਨ੍ਹਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਲਾਂਕਿ, ਬਾਅਦ ਵਿੱਚ ਆਬਕਾਰੀ ਨੀਤੀ ਨੂੰ ਵਾਪਸ ਲੈ ਲਿਆ ਗਿਆ ਸੀ। ਹੁਣ ਸੀਬੀਆਈ ਦੇ ਨਾਲ ਈਡੀ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਟਵਿੱਟਰ 'ਤੇ ਲਿਖਿਆ ਕਿ ਉਨ੍ਹਾਂ ਨੇ ਝੂਠੀ ਐਫਆਈਆਰ ਦੇ ਕੇ ਮੇਰੇ ਘਰ ਛਾਪਾ ਮਾਰਿਆ, ਬੈਂਕ ਲਾਕਰਾਂ ਦੀ ਤਲਾਸ਼ੀ ਲਈ, ਮੇਰੇ ਪਿੰਡ 'ਚ ਜਾਂਚ ਕੀਤੀ ਪਰ ਮੇਰੇ ਖਿਲਾਫ ਕੁਝ ਨਹੀਂ ਮਿਲਿਆ, ਅੱਜ ਈਡੀ ਨੇ ਮੇਰੇ ਪੀਏ ਦੇ ਘਰ 'ਤੇ ਛਾਪਾ ਮਾਰਿਆ ਤਾਂ ਵੀ ਕੁਝ ਨਹੀਂ ਮਿਲਿਆ, ਹੁਣ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਭਾਜਪਾ ਨੂੰ ਚੋਣਾਂ ਵਿਚ ਹਾਰਨ ਦਾ ਡਰ ਸਤਾਉਣ ਲੱਗਾ ਹੈ।

- PTC NEWS

Top News view more...

Latest News view more...