Sat, May 17, 2025
Whatsapp

Manish Sisodias Punjab School visit : ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦੌਰੇ 'ਤੇ ਅਧਿਆਪਕ ਜਥੇਬੰਦੀ ਨੇ ਜਤਾਇਆ ਸਖਤ ਇਤਰਾਜ਼

Manish Sisodias Punjab School visit News : ਦਿੱਲੀ ਦੇ ਸਾਬਕਾ ਵਿਧਾਇਕ ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦੌਰੇ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ 'ਚ ਭਾਰੀ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (DTF) ਪੰਜਾਬ ਨੇ ਇਸ 'ਤੇ ਭਾਰੀ ਇਤਰਾਜ਼ ਜਾਹਿਰ ਕਰਦਿਆਂ ਅਣ ਅਧਿਕਾਰਿਤ ਵਿਅਕਤੀਆਂ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਦੌਰੇ ਨੂੰ ਚਿੰਤਾਜਨਕ ਵਰਤਾਰਾ ਕਰਾਰ ਦਿੱਤਾ ਹੈ।

Reported by:  PTC News Desk  Edited by:  KRISHAN KUMAR SHARMA -- February 18th 2025 03:51 PM -- Updated: February 18th 2025 03:57 PM
Manish Sisodias Punjab School visit : ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦੌਰੇ 'ਤੇ ਅਧਿਆਪਕ ਜਥੇਬੰਦੀ ਨੇ ਜਤਾਇਆ ਸਖਤ ਇਤਰਾਜ਼

Manish Sisodias Punjab School visit : ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦੌਰੇ 'ਤੇ ਅਧਿਆਪਕ ਜਥੇਬੰਦੀ ਨੇ ਜਤਾਇਆ ਸਖਤ ਇਤਰਾਜ਼

Teachers union objections Manish Sisodias Punjab School visit : ਪਿਛਲੇ ਕੁੱਝ ਦਿਨਾਂ ਤੋਂ ਦਿੱਲੀ ਦੇ ਸਾਬਕਾ ਵਿਧਾਇਕ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਬਾਕੀ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਦੌਰੇ ਕੀਤੇ ਜਾ ਰਹੇ ਹਨ। ਮਨੀਸ਼ ਸਿਸੋਧੀਆ ਪੰਜਾਬ ਦੇ ਸਕੂਲਾਂ 'ਚ ਸਮਰੱਥ (ਪ੍ਰਾਇਮਰੀ) ਟ੍ਰੇਨਿੰਗ ਪ੍ਰੋਗਰਾਮ ਦਾ ਜਾਇਜ਼ਾ ਲੈ ਰਹੇ ਹਨ, ਜਿਸ ਤਹਿਤ ਅੱਜ ਤਰਨਤਾਰਨ ਜਿਲ੍ਹੇ ਵਿੱਚ ਵੀ ਦੌਰਾ ਕੀਤਾ ਗਿਆ। ਇਸ ਨੂੰ ਲੈ ਕੇ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (DTF) ਪੰਜਾਬ ਨੇ ਇਸ 'ਤੇ ਭਾਰੀ ਇਤਰਾਜ਼ ਜਾਹਿਰ ਕਰਦਿਆਂ ਅਣ ਅਧਿਕਾਰਿਤ ਵਿਅਕਤੀਆਂ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਦੌਰੇ ਨੂੰ ਚਿੰਤਾਜਨਕ ਵਰਤਾਰਾ ਕਰਾਰ ਦਿੱਤਾ ਹੈ। 

ਇਸ ਬਾਰੇ ਗੱਲਬਾਤ ਕਰਦਿਆਂ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਲੰਘੇ ਕੁੱਝ ਦਿਨਾਂ ਤੋਂ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ), ਗੁਰਦਾਸਪੁਰ ਅਤੇ ਤਰਨਤਾਰਨ ਜਿਲ੍ਹਿਆਂ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਪਾਈ ਜਾ ਰਹੀਆਂ ਫੇਰੀਆਂ ਦੀ ਆੜ ਵਿੱਚ ਦਿੱਲੀ ਦੇ ਸਿਆਸਤਦਾਨ ਮਨੀਸ਼ ਸਿਸੋਦੀਆ ਅਤੇ ਉਨ੍ਹਾਂ ਦੀ ਬਾਕੀ ਟੀਮ ਵੱਲੋਂ ਚੈਕਿੰਗ ਕਰਨ ਦੇ ਨਾਲ ਨਾਲ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਇੱਕ ਪਾਸੇ ਪਿਛਲੇ ਸਾਲ 5 ਸਤੰਬਰ ਨੂੰ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਤਿਆਰ ਕਰਨ ਦਾ ਐਲਾਨ ਕਈ ਹੋਰ ਸਰਕਾਰੀ ਫੈਸਲਿਆਂ ਵਾਂਗ ਕਾਗਜ਼ੀ ਸਾਬਿਤ ਹੋਇਆ ਹੈ, ਉੱਥੇ ਦਿੱਲੀ ਵਿੱਚ ਲੋਕਾਂ ਵੱਲੋਂ ਸਿਆਸੀ ਤੌਰ 'ਤੇ ਨਕਾਰੇ ਜਾ ਚੁੱਕੇ ਸਿੱਖਿਆ ਮਾਡਲ ਨੂੰ ਹੀ ਪੰਜਾਬ ਵਿੱਚ ਇੰਨ ਬਿੰਨ ਲਾਗੂ ਕਰਨ 'ਤੇ ਜੋਰ ਦਿੱਤਾ ਜਾ ਰਿਹਾ ਹੈ।


ਆਗੂਆਂ ਨੇ ਦੱਸਿਆ ਕੇ ਬਾਕੀ ਦੇਸ਼ ਨਾਲ਼ੋਂ ਪੰਜਾਬ ਦੀ ਸੱਭਿਆਚਾਰਕ, ਭਾਸ਼ਾਈ ਅਤੇ ਸਮਾਜਿਕ ਭਿੰਨਤਾ ਨੂੰ ਮਾਨਤਾ ਦੇਣ ਦੀ ਥਾਂ ਕੇਂਦਰ ਸਰਕਾਰ ਦੇ 'ਇੱਕ ਰਾਸ਼ਟਰ ਇੱਕ ਸਿੱਖਿਆ ਨੀਤੀ' ਦੇ ਸੰਘੀ ਅਜੰਡੇ 'ਤੇ ਹੀ ਅੱਗੇ ਵਧਿਆ ਜਾ ਰਿਹਾ ਹੈ। ਅਜਿਹਾ ਕਰਦੇ ਹੋਏ ਪੰਜਾਬ ਦੇ ਸਿਆਸਤਦਾਨਾਂ ਨੂੰ ਦਿੱਲੀ ਵਾਲਿਆਂ ਦੇ ਜੂਨੀਅਰ ਪਾਰਟਨਰ ਵਜੋਂ ਦਿਖਾ ਕਿ ਪੰਜਾਬ ਨੂੰ ਸਿਆਸੀ ਤੌਰ 'ਤੇ ਠਿੱਠ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਮੁੱਚੇ ਸਕੂਲੀ  ਸਿੱਖਿਆ ਤੰਤਰ ਨੂੰ ਸਿੱਖਿਆ ਸ਼ਾਸਤਰੀਆਂ ਅਤੇ ਵਿੱਦਿਅਕ ਮਨੋਵਿਗਿਆਨ ਅਨੁਸਾਰ ਚਲਾਉਣ ਦੀ ਥਾਂ, ਡਾਇਰੈਕਟਰ ਪੱਧਰ ਦੇ ਸਾਰੇ ਅਹੁਦੇ ਨੌਕਰਸ਼ਾਹੀ ਦੇ ਹਵਾਲੇ ਕਰਕੇ ਸੂਬੇ ਦੀ ਸਿੱਖਿਆ ਦੇ ਜੜ੍ਹੀ ਤੇਲ ਪਾ ਦਿੱਤਾ ਗਿਆ ਹੈ। 

ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਬੰਗੀ, ਬੇਅੰਤ ਸਿੰਘ ਫੁੱਲੇਵਾਲ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ ਨੇ ਪੰਜਾਬ ਸਰਕਾਰ ਵੱਲੋਂ ਸਥਾਨਕ ਹਲਾਤਾਂ ਅਨੁਸਾਰ ਆਪਣੀ ਸਿੱਖਿਆ ਨੀਤੀ ਘੜਣ ਦੀ ਥਾਂ 'ਦਿੱਲੀ ਮਾਡਲ' ਦਾ ਹੀ ਪਿਛਲੱਗ ਬਣਨ ਨੂੰ ਮੰਦਭਾਗਾ ਦੱਸਦਿਆਂ 23 ਮਈ ਨੂੰ ਮੋਗਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਸਿੱਖਿਆ ਸਰੋਕਾਰਾਂ ਨੂੰ ਲੈ ਕੇ ਪ੍ਰੋਗਰਾਮ ਉਲੀਕਣ ਦਾ ਐਲਾਨ ਕੀਤਾ ਹੈ।

- PTC NEWS

Top News view more...

Latest News view more...

PTC NETWORK