Mansa ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚੋਰ ਗਿਰੋਹ ਦੇ 2 ਮੈਂਬਰ ਵਹੀਕਲਾਂ ਸਮੇਤ ਕਾਬੂ
Mansa News : ਮਾਨਸਾ ਦੀ ਸੀਆਈਏ ਸਟਾਫ ਪੁਲਿਸ ਵੱਲੋਂ ਮਾਨਸਾ ਬਰਨਾਲਾ ਅਤੇ ਬਠਿੰਡਾ ਜ਼ਿਲਿਆਂ ਦੇ ਵਿੱਚ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਾਨਸਾ ਦੇ ਐਸਐਸਪੀ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਸੀਆਈਏ ਸਟਾਫ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਜਿਸ ਵਿੱਚ ਉਹਨਾਂ ਵੱਲੋਂ ਇੱਕ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਤੋਂ 23 ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਗਈ ਹੈ। ਉਹਨਾਂ ਨੇ ਦੱਸਿਆ ਕਿ ਪੁਲਿਸ ਨੇ ਗੁਰਮੀਤ ਸਿੰਘ ਉਰਫ ਗੀਤੂ ਵਾਸੀ ਹੋਡਲਾ ਕਲਾਂ, ਜਸਦੀਪ ਰਾਮ ਵਾਸੀ ਟਿੱਬੀ ਹਰੀ ਸਿੰਘ ਵਾਲਾ ਨੂੰ ਗਿਰਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ 'ਤੇ ਪਹਿਲਾਂ ਮੋਟਰਸਾਈਕਲ ਚੋਰੀ ਦੇ ਹੀ ਪੰਜ ਮਾਮਲੇ ਦਰਜਹਨ।
ਐਸਐਸਪੀ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਵੱਲੋਂ ਜਿਨਾਂ ਨੂੰ ਵੀ ਅੱਗੇ ਮੋਟਰਸਾਈਕਲ ਵੇਚੇ ਗਏ ਹਨ, ਉਸ ਸਬੰਧੀ ਵੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਮੋਟਰਸਾਈਕਲ ਬਰਾਮਦ ਕੀਤੇ ਜਾਣਗੇ। ਇਸ ਦੌਰਾਨ ਉਹਨਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਸ ਕਿਸੇ ਦੇ ਵੀ ਮੋਟਰਸਾਈਕਲ ਚੋਰੀ ਹੋਏ ਹਨ, ਉਹ ਆਪਣੇ ਮੋਟਰਸਾਈਕਲ ਦੇ ਦਸਤਾਵੇਜ ਸਬੰਧੀ ਸੀਆਈਏ ਸਟਾਫ ਮਾਨਸਾ ਦੇ ਨਾਲ ਸੰਪਰਕ ਕਰ ਸਕਦੇ ਹਨ।
- PTC NEWS