Wed, Oct 14, 2026
Whatsapp

Parvinder Singh Jhota : ਝੋਟੇ ਦੇ ਕਾਤਲ ਦੀ ਦੁਕਾਨ ਨੂੰ ਅੱਗ ਲਾਉਣ ਅਤੇ ਘਰ ਢਾਹੁਣ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਭਖਿਆ ਰੋਹ

Ashwani Medical Shop Fire : ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਨੇ ਇਹ ਘਰ ਨਸ਼ਾ ਤਸਕਰੀ ਤੋਂ ਹੋਈ ਕਮਾਈ ਨਾਲ ਬਣਾਇਆ ਸੀ; ਇਸੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ। ਮੌਕੇ 'ਤੇ ਮਾਨਸਾ ਦੇ ਡਿਪਟੀ ਕਮਿਸ਼ਨਰ (DC) ਅਤੇ ਸੀਨੀਅਰ ਪੁਲਿਸ ਕਪਤਾਨ (SSP) ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Reported by:  PTC News Desk  Edited by:  KRISHAN KUMAR SHARMA -- October 14th 2026 04:13 PM
Parvinder Singh Jhota : ਝੋਟੇ ਦੇ ਕਾਤਲ ਦੀ ਦੁਕਾਨ ਨੂੰ ਅੱਗ ਲਾਉਣ ਅਤੇ ਘਰ ਢਾਹੁਣ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਭਖਿਆ ਰੋਹ

Parvinder Singh Jhota : ਝੋਟੇ ਦੇ ਕਾਤਲ ਦੀ ਦੁਕਾਨ ਨੂੰ ਅੱਗ ਲਾਉਣ ਅਤੇ ਘਰ ਢਾਹੁਣ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਭਖਿਆ ਰੋਹ

Parvinder Singh Jhota Murder : 15 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਬਣਾਈ ਕਮੇਟੀ ਵੱਲੋਂ ਪੰਜਾਬ ਬੰਦ ਦਾ ਸੱਦਾ ਦਿਤਾ ਗਿਆ, ਪਰ ਇਸਤੋਂ ਪਹਿਲਾਂ ਹੀ ਲੋਕਾਂ ਵਿੱਚ ਗੁੱਸਾ ਉਬਾਲੇ ਮਾਰ ਰਿਹਾ ਹੈ। ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਵੱਲੋਂ ਬੀਤੇ ਦਿਨ ਤੋਂ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ...ਪੰਜਾਬ 'ਚ ਨਸ਼ੇ ਨੇ ਇੱਕ ਹੋਰ ਘਰ ਉਜਾੜਿਆ, 17 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਜਾਣਕਾਰੀ ਅਨੁਸਾਰ, ਬੀਤੇ ਦਿਨ ਪੁਲਿਸ ਨੇ ਮੁੱਖ ਮੁਲਜ਼ਮ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਪਰੰਤੂ ਲੋਕਾਂ ਦਾ ਗੁੱਸਾ ਸ਼ਾਂਤ ਨਹੀਂ ਹੋਇਆ ਸੀ। ਉਪਰੰਤ ਪੁਲਿਸ ਨੇ ਅੱਜ ਮਾਮਲੇ 'ਚ ਕਾਰਵਾਈ ਕਰਦੇ ਹੋਏ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪਿਤਾ ਦੇ ਬਿਆਨਾਂ 'ਤੇ ਐਫਆਈਆਰ ਵੀ ਦਰਜ ਕਰ ਲਈ ਹੈ। ਪਰੰਤੂ ਇਸਤੋਂ ਪਹਿਲਾਂ ਭੜਕੇ ਲੋਕਾਂ ਨੇ ਮੁੱਖ ਮੁਲਜ਼ਮ ਦੇ ਘਰ ਨੂੰ ਪੂਰੀ ਤਰ੍ਹਾਂ ਪ੍ਰਸ਼ਾਸਨ ਨਾਲ ਮਿਲ ਕੇ ਢਾਹ ਦਿੱਤਾ ਅਤੇ ਫਿਰ ਉਸ ਦੀ ਮੈਡੀਕਲ ਵਾਲੀ ਦੁਕਾਨ ਨੂੰ ਵੀ ਅੱਗ ਹਵਾਲੇ ਕਰ ਦਿੱਤਾ।

ਲੋਕਾਂ ਦੇ ਇਸ ਗੁੱਸੇ ਦੀ ਅੱਗ 'ਚ ਸੜੀ ਦੁਕਾਨ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਅੱਗ ਲੱਗੀ ਅਤੇ ਧੂੰਆਂ ਨਿਕਲਦਾ ਵੇਖਿਆ ਜਾ ਸਕਦਾ ਹੈ।

ਇਸਤੋਂ ਪਹਿਲਾਂ ਪ੍ਰਸ਼ਾਸਨ ਨੇ ਲੋਕਾਂ ਦੇ ਗੁੱਸੇ ਅਤੇ ਰੋਹ ਦੇ ਮੱਦੇਨਜ਼ਰ ਅਸ਼ਵਨੀ ਕੁਮਾਰ ਦਾ ਘਰ ਢਾਹੁਣ ਦੀ ਕਾਰਵਾਈ ਸ਼ੁਰੂ ਕੀਤੀ ਅਤੇ ਜੇਸੀਬੀ ਮਸ਼ੀਨ ਨਾਲ ਘਰ ਨੂੰ ਢਾਹਿਆ, ਜਿਸ ਤੋਂ ਬਾਅਦ ਰਹਿੰਦੀ ਕਸਰ ਲੋਕਾਂ ਨੇ ਖੁਦ ਘਰ ਦੀ ਇਕੱਲੀ-ਇਕੱਲੀ ਇੱਟ ਭੰਨ ਕੇ ਪੂਰੀ ਕਰ ਦਿੱਤੀ। ਬੁਲਡੋਜ਼ਰ ਨਾਲ ਦੁਕਾਨ ਢਾਹੇ ਜਾਣ ਤੋਂ ਬਾਅਦ, ਗੁੱਸੇ ਵਿੱਚ ਆਈ ਭੀੜ ਨੇ ਉਸ ਨੂੰ ਅੱਗ ਲਗਾ ਦਿੱਤੀ।

ਇਸ ਮੌਕੇ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਨੇ ਇਹ ਘਰ ਨਸ਼ਾ ਤਸਕਰੀ ਤੋਂ ਹੋਈ ਕਮਾਈ ਨਾਲ ਬਣਾਇਆ ਸੀ; ਇਸੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ। ਮੌਕੇ 'ਤੇ ਮਾਨਸਾ ਦੇ ਡਿਪਟੀ ਕਮਿਸ਼ਨਰ (DC) ਅਤੇ ਸੀਨੀਅਰ ਪੁਲਿਸ ਕਪਤਾਨ (SSP) ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਮੁੱਖ ਮੁਲਜ਼ਮ ਗ੍ਰਿਫ਼ਤਾਰ, ਸਥਿਤੀ ਕਾਬੂ ਹੇਠ- ਡੀ.ਆਈ.ਜੀ.

ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿੱਚ, ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ ਨੇ ਦੱਸਿਆ ਕਿ ਇੱਕ ਐਫ.ਆਈ.ਆਰ. (FIR) ਦਰਜ ਕਰ ਲਈ ਗਈ ਹੈ ਅਤੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਤੱਕ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ, ਜਦਕਿ ਚਾਰ ਤੋਂ ਪੰਜ ਹੋਰ ਅਣਪਛਾਤੇ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਭਾਰੀ ਰੋਸ ਪ੍ਰਦਰਸ਼ਨਾਂ ਕਾਰਨ ਸਥਿਤੀ ਤਣਾਅਪੂਰਨ ਹੋ ਗਈ ਸੀ। ਅੱਗ ਲੱਗਣ ਦੀ ਇੱਕ ਮਾਮੂਲੀ ਘਟਨਾ ਵੀ ਵਾਪਰੀ ਸੀ, ਪਰ ਹੁਣ ਸਥਿਤੀ ਸ਼ਾਂਤ ਹੈ।

ਡੀ.ਆਈ.ਜੀ. ਅਨੁਸਾਰ, ਇਸ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਪੀੜਤ ਪਰਿਵਾਰ ਦੇ ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਕੀਤੀ ਜਾਵੇਗੀ। ਕੁਝ ਪੁਲਿਸ ਅਧਿਕਾਰੀਆਂ ਅਤੇ ਹੋਰ ਵਿਅਕਤੀਆਂ ਦੀ ਭੂਮਿਕਾ ਬਾਰੇ ਪਰਿਵਾਰ ਦੀਆਂ ਚਿੰਤਾਵਾਂ 'ਤੇ ਗੱਲ ਕਰਦਿਆਂ, ਅਧਿਕਾਰੀ ਨੇ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ...ਪੰਜਾਬ ਪੁਲਿਸ ਦਾ ਹੈਡ ਕਾਂਸਟੇਬਲ 15 ਕਿੱਲੋ ਹੈਰੋਇਨ ਸਮੇਤ ਫੜਿਆ, ਸਰਹੱਦ 'ਤੇ ਐਂਟੀ-ਡਰੋਨ ਟੀਮ 'ਚ ਸੀ ਤੈਨਾਤ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK