Sat, Mar 28, 2026
Whatsapp

Mansa News : ਮਾਨਸਾ 'ਚ 'ਆਪ' ਤੇ ਕਾਂਗਰਸ ਨੂੰ ਵੱਡਾ ਝਟਕਾ ! ਪਿੰਡ ਸਹਾਰਨਾ 'ਚ 32 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Mansa News : ਹਲਕਾ ਇੰਚਾਰਜ ਪ੍ਰੇਮ ਅਰੋੜਾ ਨੇ ਪਾਰਟੀਆਂ ਦੇ ਵਰਕਰ ਦੇ ਅਹੁਦੇਦਾਰਾਂ ਨੂੰ ਵੱਖ-ਵੱਖ ਪਾਰਟੀਆਂ ਵਿੱਚੋਂ ਛੱਡ ਕੇ ਅਕਾਲੀ ਦਲ ਦਾ ਪੱਲਾ ਫੜਨ ਵਾਲੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਮਿਲੇਗਾ।

Reported by:  PTC News Desk  Edited by:  KRISHAN KUMAR SHARMA -- March 28th 2026 02:34 PM -- Updated: March 28th 2026 02:38 PM
Mansa News : ਮਾਨਸਾ 'ਚ 'ਆਪ' ਤੇ ਕਾਂਗਰਸ ਨੂੰ ਵੱਡਾ ਝਟਕਾ ! ਪਿੰਡ ਸਹਾਰਨਾ 'ਚ 32 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Mansa News : ਮਾਨਸਾ 'ਚ 'ਆਪ' ਤੇ ਕਾਂਗਰਸ ਨੂੰ ਵੱਡਾ ਝਟਕਾ ! ਪਿੰਡ ਸਹਾਰਨਾ 'ਚ 32 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Shiromani Akali Dal Mansa : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਮਾਨਸਾ ਹਲਕੇ ਅਧੀਨ ਪੈਂਦੇ ਪਿੰਡ ਸਹਾਰਨਾ ਵਿੱਚ 32 ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ (AAP Punjab) ਅਤੇ ਕਾਂਗਰਸ (Punjab Congress) ਦਾ ਪੱਲਾ ਛੱਡ ਪ੍ਰੇਮ ਅਰੋੜਾ ਹਲਕਾ ਇੰਚਾਰਜ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਹਲਕਾ ਇੰਚਾਰਜ ਪ੍ਰੇਮ ਅਰੋੜਾ ਵੱਲੋਂ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਬਣਦਾ ਮਾਨ ਸਤਿਕਾਰ ਦੇਣ ਦੀ ਗੱਲ ਕਹੀ।

ਲੋਕਾਂ ਨੇ 'ਆਪ' 'ਤੇ ਲਾਏ ਇਲਜ਼ਾਮ


ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਅਤੇ ਆਮ ਆਦਮੀ ਪਾਰਟੀ ਨੂੰ ਛੱਡਣ ਬਾਰੇ ਲੋਕਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਝੂਠੇ ਵਾਅਦੇ ਵਿੱਚ ਆ ਕੇ ਪੰਜਾਬ ਦਾ ਨੁਕਸਾਨ ਕਰਵਾ ਬੈਠੇ ਹਨ ਅੱਜ ਪੰਜਾਬ ਅੰਦਰ ਜਿੱਥੇ ਘਰ ਘਰ ਨਸ਼ੇ ਨਾਲ ਨੌਜਵਾਨ ਦੀ ਮੌਤ ਹੋ ਰਹੀ ਹੈ, ਉਥੇ ਹੀ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਿਲ ਰਹੀਆਂ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਹੈ। ਇਸੇ ਕਾਰਨ ਉਹਨਾਂ ਨੇ ਅੱਜ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਕਿਹਾ ਕਿ ਪਿੰਡ ਦੀਆਂ ਦੋ ਗਲੀਆਂ ਤੱਕ ਆਮ ਆਦਮੀ ਪਾਰਟੀ ਨਹੀਂ ਬਣਾ ਪਾਈ, ਵਿਕਾਸ ਦੀਆਂ ਗੱਲਾਂ ਸਿਰਫ ਅਖਬਾਰਾਂ ਵਿੱਚ ਹੀ ਦਿਖਾਈ ਦੇ ਰਹੀਆਂ ਹਨ।

ਪਰਿਵਾਰਾਂ ਨੇ 2027 'ਚ ਅਕਾਲੀ ਦਲ ਨੂੰ ਜਿਤਾਉਣ ਦੀ ਗੱਲ

ਇਸ ਸਮੇਂ ਹਲਕਾ ਇੰਚਾਰਜ ਪ੍ਰੇਮ ਅਰੋੜਾ ਨੇ ਪਾਰਟੀਆਂ ਦੇ ਵਰਕਰ ਦੇ ਅਹੁਦੇਦਾਰਾਂ ਨੂੰ ਵੱਖ-ਵੱਖ ਪਾਰਟੀਆਂ ਵਿੱਚੋਂ ਛੱਡ ਕੇ ਅਕਾਲੀ ਦਲ ਦਾ ਪੱਲਾ ਫੜਨ ਵਾਲੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਮਿਲੇਗਾ। ਨਾਲ ਹੀ ਉਹਨਾਂ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋਏ ਅਤੇ ਦੂਜੀਆਂ ਪਾਰਟੀਆਂ ਵਿੱਚ ਬੈਠੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਪੰਜਾਬੀਅਤ ਲਈ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ਤਾਂ ਜੋ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਖੁਸ਼ਹਾਲੀ ਦੇ ਰਾਹ ਤੋਰਿਆ ਜਾ ਸਕੇ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਜੋ ਕਿਹਾ ਹੈ ਉਹ ਕੀਤਾ ਹੈ, ਜੇ ਪੰਜਾਬ ਦੀ ਗੱਲ ਹੁੰਦੀ ਹੈ ਤਾਂ ਉਹ ਸਿਰਫ ਪੰਜਾਬ ਦੀ ਆਪਣੀ ਪਾਰਟੀ ਅਕਾਲੀ ਦਲ ਹੀ ਕਰਦੀ ਹੈ।

ਮਾਨਸਾ ਤੋਂ ਨਵਦੀਪ ਆਹਲੂਵਾਲੀਆ ਦੀ ਰਿਪੋਰਟ

- PTC NEWS

Top News view more...

Latest News view more...

PTC NETWORK
PTC NETWORK