Amloh News : ਅਮਲੋਹ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ, AAP ਤੇ ਕਾਂਗਰਸ ਛੱਡ ਕੇ ਕਈ ਪਿੰਡਾਂ ਦੇ ਲੋਕ ਹੋਏ ਸ਼ਾਮਲ
Shiromani Akali Dal Amloh : ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਅਮਲੋਹ ਵਿੱਚ ਉਦੋਂ ਵੱਡੀ ਮਜਬੂਤੀ ਮਿਲੀ, ਜਦੋਂ ਹਲਕੇ ਦੇ ਵੱਖੋ-ਵੱਖ ਪਿੰਡਾਂ ਵਿੱਚੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ, ਜਿਨਾਂ ਦਾ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ, ਨੂਰਪੁਰਾ ਤੇ ਤੰਦਾ-ਬੱਧਾ ਕਲਾਂ ਤੋਂ ਵੱਡੀ ਗਿਣਤੀ ਪਰਿਵਾਰਾਂ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ, ਜਿਨਾਂ ਦਾ ਪਾਰਟੀ ਵਿੱਚ ਹਮੇਸ਼ਾ ਮਾਣ ਸਤਿਕਾਰ ਕੀਤਾ ਜਾਵੇਗਾ
ਉਹਨਾਂ ਕਿਹਾ ਕਿ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਜੋਨ ਸੌਟੀ ਤੋਂ ਉਮੀਦਵਾਰ ਬੀਬੀ ਰਵਿੰਦਰ ਕੌਰ ਬਡਾਲੀ ਤੇ ਜੋਨ ਬੁੱਗਾ ਕਲਾਂ ਤੋਂ ਉਮੀਦਵਾਰ ਹਰਸ਼ਦੀਪ ਸਿੰਘ ਕੁੰਜਾਰੀ ਅਤੇ ਵੱਖ-ਵੱਖ ਜੋਨਾਂ ਤੋਂ ਬਲਾਕ ਸੰਮਤੀ ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਦੋ ਦਰਜ਼ਨ ਪਿੰਡਾ ਵਿੱਚ ਭਰਵੀਆਂ ਮੀਟਿੰਗਾਂ ਨੂੰ ਭਰਮਾ ਹੁੰਗਾਰਾ ਮਿਲ ਰਿਹਾ ਹੈ।
ਰਾਜੂ ਖੰਨਾ ਨੇ ਕਿਹਾ ਕਿ ਅੱਜ ਆਪ ਸਰਕਾਰ ਵੱਲੋਂ ਪੰਜਾਬ ਦੇ ਸਤਾਏ ਲੋਕਾਂ ਲਈ ਮੌਕਾ ਹੈ ਕਿ ਉਹ ਇਹਨਾਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜਮਾਨਤਾਂ ਜਬਤ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤਾ ਜੋ ਪੰਜਾਬ ਦੇ ਵਿਕਾਸ ਤੇ ਖੁਸ਼ਹਾਲੀ ਨੂੰ ਲੱਗਿਆਂ ਬ੍ਰੇਕਾ ਨੂੰ ਖੋਲਦੇ ਹੋਏ ਸੂਬੇ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਮਿਲ ਸਕਣ।
- PTC NEWS