ਯਾਤਰੀਆਂ ਨਾਲ ਭਰੀ ਬੱਸ ਪਹਾੜੀ ਤੋਂ ਡਿੱਗੀ, 20 ਤੋਂ ਜ਼ਿਆਦਾ ਲੋਕਾਂ ਦੀ ਮੌਤ ਕਈ ਜ਼ਖਮੀ
Peru Bus Accident: ਦੱਖਣੀ ਅਮਰੀਕਾ ਮਹਾਦੀਪ 'ਚ ਸਥਿਤ ਪੇਰੂ 'ਚ ਇਕ ਵੱਡਾ ਹਾਦਸਾ ਵਾਪਰਿਆ। ਦੱਸ ਦਈਏ ਕਿ 60 ਯਾਤਰੀਆਂ ਨਾਲ ਭਰੀ ਇੱਕ ਬੱਸ ਇੱਕ ਪਹਾੜੀ ਤੋਂ ਹੇਠਾਂ ਡਿੱਗ ਗਈ ਜਿਸ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਦੇ ਕਾਰਨ 20 ਤੋਂ ਜਿਆਦਾ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਸਥਾਨਕ ਮੀਡੀਆ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਾਦਸੇ ’ਤੇ ਪੁਲਿਸ ਨੇ ਕਿਹਾ ਕਿ ਇਹ ਹਾਦਸਾ ਡੈਵਿਲਜ਼ ਕਰਵ ਦੇ ਨਾਂ ਵਜੋਂ ਜਾਣਨ ਵਾਲੀ ਇੱਕ ਮੁਸ਼ਕਿਲ ਸਥਾਨ 'ਤੇ ਵਾਪਰਿਆ, ਪਰ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ ਬੱਸ ਪੇਰੂ ਦੀ ਰਾਜਧਾਨੀ ਲੀਮਾ ਤੋਂ ਇਕਵਾਡੋਰ ਦੀ ਸਰਹੱਦ ਦੇ ਕੋਲ ਸਥਿਤ ਤੁਮਬੇਸ ਖੇਤਰ ਲਈ ਰਵਾਨਾ ਹੋਈ ਸੀ। ਪਰ ਅਚਾਨਕ ਰਸਤੇ ’ਚ ਇਹ ਹਾਦਸਾ ਵਾਪਰਿਆ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾ ਦਿੱਤਾ ਹੈ।
ਇਹ ਵੀ ਪੜ੍ਹੋ: ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਪਾਕਿਸਤਾਨ, 4.1 ਮਾਪੀ ਗਈ ਤੀਬਰਤਾ
- PTC NEWS