Poonch Terrorist Attack: ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਦੇ ਪੁੰਛ ਜ਼ਿਲੇ 'ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ 'ਤੇ ਗੋਲੀਬਾਰੀ ਕੀਤੀ। ਮਿਲੀ ਜਾਣਕਾਰੀ ਮੁਤਾਬਿਕ ਇਸ ਹਮਲੇ ਵਿੱਚ 5 ਜਵਾਨ ਸ਼ਹੀਦ ਹੋ ਗਏ। ਜਦਕਿ ਇੱਕ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੈ। ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜਵਾਨ ਸੇਵਕ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ ਬਠਿੰਡਾ ਤਲਵੰਡੀ ਸਾਬੋ ਦੇ ਪਿੰਡ ਬਾਘਾ ਦੇ ਸ਼ਹੀਦ ਜਵਾਨ ਸੇਵਕ ਸਿੰਘ ਦੀ ਮ੍ਰਿਤਕ ਦੇਹ ਪਿੰਡ ਲਿਆਂਦੀ ਗਈ ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਦੌਰਾਨ ਹਜ਼ਾਰਾਂ ਦੀ ਲੋਕਾਂ ਨੇ ਉਨ੍ਹਾਂ ਨੂੰ ਨਮ ਅੱਖਾਂ ਦੇ ਨਾਲ ਅੰਤਿਮ ਵਿਦਾਈ ਦਿੱਤੀ। <iframe src=https://www.facebook.com/plugins/video.php?height=314&href=https://www.facebook.com/ptcnewsonline/videos/3415051685428756/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਨਮ ਅੱਖਾਂ ਨਾਲ ਸ਼ਹੀਦ ਕੁਲਵੰਤ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ ਸ਼ਹੀਦ ਕੁਲਵੰਤ ਸਿੰਘ ਨੂੰ ਉਨ੍ਹਾਂ ਨੂੰ ਨਮ ਅੱਖਾਂ ਦੇ ਨਾਲ ਅੰਤਿਮ ਵਿਦਾਈ ਦਿੱਤੀ ਗਈ। ਸ਼ਹੀਦ ਕੁਲਵੰਤ ਸਿੰਘ ਦੇ 2 ਮਹੀਨੇ ਦੇ ਬੱਚੇ ਨੇ ਆਪਣੇ ਪਿਤਾ ਨੂੰ ਅਗਨੀ ਭੇਂਟ ਕੀਤੀ। ਇਸ ਦੌਰਾਨ ਪਰਿਵਾਰ ’ਚ ਹੀ ਨਹੀਂ ਸਗੋਂ ਪੂਰੇ ਪਿੰਡ ’ਚ ਦੁੱਖ ਛਾਇਆ ਹੋਇਆ ਹੈ। <iframe src=https://www.facebook.com/plugins/video.php?height=314&href=https://www.facebook.com/ptcnewsonline/videos/948081033274973/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਸ਼ਹੀਦ ਮਨਦੀਪ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਲੁਧਿਆਣਾ ਦੇ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਚੰਨਣਕੋਈਆ ਪਹੁੰਚ ਗਈ ਹੈ। ਜਿਉਂ ਹੀ ਮ੍ਰਿਤਕ ਦੇਹ ਘਰ ਪੁੱਜੀ ਤਾਂ ਮਾਹੌਲ ਸੋਗਮਈ ਹੋ ਗਿਆ। ਰਿਸ਼ਤੇਦਾਰ ਮ੍ਰਿਤਕ ਦੇਹ ਨੂੰ ਦੇਖ ਕੇ ਫੁੱਟ ਫੁੱਟ ਕੇ ਰੋਣ ਲੱਗੇ ਅਤੇ ਉਨ੍ਹਾਂ ਦੀ ਬੇਟੀ ਖੁਸ਼ਦੀਪ ਕੌਰ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ।ਜ਼ੱਦੀ ਪਿੰਡ ਸ਼ਹੀਦ ਜਵਾਨ ਹਰਕ੍ਰਿਸ਼ਨ ਸਿੰਘ ਦਾ ਹੋਇਆ ਅੰਤਿਮ ਸਸਕਾਰ ਹਮਲੇ ਦੌਰਾਨ ਸ਼ਹੀਦ ਹੋਏ ਜਵਾਨ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਤਲਵੰਡੀ ਭਰਥ ਵਿਖੇ ਪਹੁੰਚੀ ਜਿੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਪਰਿਵਾਰ ਸਣੇ ਪੂਰੇ ਪਿੰਡ ਦੇ ਲੋਕਾਂ ਨੇ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ। ਅੱਤਵਾਦੀਆਂ ਵੱਲੋਂ ਕੀਤਾ ਗਿਆ ਸੀ ਹਮਲਾ ਫੌਜ ਨੇ ਆਪਣੇ ਬਿਆਨ 'ਚ ਕਿਹਾ ਕਿ ਅੱਤਵਾਦੀਆਂ ਨੇ ਭਿੰਬਰ ਗਲੀ ਇਲਾਕੇ ਨੇੜੇ ਦੁਪਹਿਰ ਕਰੀਬ 3 ਵਜੇ ਟਰੱਕ 'ਤੇ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ। ਇਸ ਹਮਲੇ 'ਚ ਜ਼ਖਮੀ ਹੋਏ ਜਵਾਨ ਨੂੰ ਰਾਜੌਰੀ ਦੇ ਫੌਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੱਤਵਾਦੀਆਂ ਦੀ ਭਾਲ 'ਚ ਆਪਰੇਸ਼ਨ ਜਾਰੀ ਹੈ।ਆਰਮੀ ਹੈੱਡਕੁਆਰਟਰ, ਉੱਤਰੀ ਕਮਾਨ ਦੇ ਇੱਕ ਅਧਿਕਾਰਤ ਬਿਆਨ ਅਨੁਸਾਰ, ਖੇਤਰ ਵਿੱਚ ਭਾਰੀ ਮੀਂਹ ਅਤੇ ਘੱਟ ਦ੍ਰਿਸ਼ਟੀ ਦਾ ਫਾਇਦਾ ਉਠਾਉਂਦੇ ਹੋਏ, ਅਣਪਛਾਤੇ ਅੱਤਵਾਦੀਆਂ ਨੇ ਫੌਜ ਦੇ ਵਾਹਨ 'ਤੇ ਗੋਲੀਬਾਰੀ ਕੀਤੀ। ਫੌਜ ਨੂੰ ਸ਼ੱਕ ਹੈ ਕਿ ਅਣਪਛਾਤੇ ਅੱਤਵਾਦੀਆਂ ਨੇ ਟਰੱਕ 'ਤੇ ਗ੍ਰਨੇਡ ਵੀ ਸੁੱਟੇ। ਜਿਸ ਕਾਰਨ ਅੱਗ ਲੱਗ ਗਈ। ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਹਮਲੇ ਦੀ ਜਾਣਕਾਰੀ ਦਿੱਤੀ।ਸ਼ਹੀਦ ਜਵਾਨਾਂ ’ਚ ਪੰਜਾਬ ਦੇ 4 ਜਵਾਨ ਦੱਸ ਦਈਏ ਕਿ ਚਾਰ ਸ਼ਹੀਦਾਂ ਵਿੱਚ ਕਾਂਸਟੇਬਲ ਹਰਕ੍ਰਿਸ਼ਨ ਸਿੰਘ ਵਾਸੀ ਪਿੰਡ ਤਲਵੰਡੀ ਭਾਰਥ, ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਬਟਾਲਾ, ਕਾਂਸਟੇਬਲ ਮਨਦੀਪ ਸਿੰਘ ਪਿੰਡ ਚਣਕੋਈਆਂ, ਲੁਧਿਆਣਾ ਦੀ ਤਹਿਸੀਲ ਪਾਇਲ, ਲਾਂਸ ਨਾਇਕ ਕੁਲਵੰਤ ਸਿੰਘ ਪਿੰਡ ਚੜਿੱਕ, ਮੋਗਾ ਅਤੇ ਕਾਂਸਟੇਬਲ ਸੇਵਕ ਸਿੰਘ ਪਿੰਡ ਬਾਘਾ, ਬਠਿੰਡਾ ਹੈ। ਨੈਸ਼ਨਲ ਰਾਈਫਲਜ਼ ਯੂਨਿਟ 'ਚ ਤੈਨਾਤ ਸੀ 5 ਜਵਾਨਫੌਜ ਨੇ ਦੱਸਿਆ ਕਿ ਇਸ ਹਮਲੇ 'ਚ ਇਲਾਕੇ 'ਚ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਤਾਇਨਾਤ ਰਾਸ਼ਟਰੀ ਰਾਈਫਲਜ਼ ਯੂਨਿਟ ਦੇ ਪੰਜ ਜਵਾਨ ਸ਼ਹੀਦ ਹੋ ਗਏ। ਜਿਵੇਂ ਹੀ ਫੌਜ ਦੀ ਗੱਡੀ ਨੂੰ ਅੱਗ ਲੱਗੀ ਤਾਂ ਸਥਾਨਕ ਲੋਕ ਵੀ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਵੀ ਫੌਜ ਦੇ ਜਵਾਨਾਂ ਦੀ ਮਦਦ ਕੀਤੀ। ਫੌਜ ਦੀ ਗੱਡੀ ਨੂੰ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਕਾਫੀ ਦੂਰ ਤੱਕ ਦੇਖਿਆ ਜਾ ਸਕਦਾ ਸੀ। ਇਹੀ ਕਾਰਨ ਹੈ ਕਿ ਇਸ ਅੱਗ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ।ਇਹ ਵੀ ਪੜ੍ਹੋ: BJP Star Campaigners: ਜਲੰਧਰ ਉਪ ਚੋਣ ਲਈ BJP ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਇਨ੍ਹਾਂ ਆਗੂਆਂ ਦੇ ਨਾਂ ਵੀ ਕੀਤੇ ਗਏ ਸ਼ਾਮਲ