Fri, May 8, 2026
Whatsapp

ਫ਼ਤਿਹਗੜ੍ਹ ਸਾਹਿਬ ਵਿਖੇ ਮੈਡੀਕਲ ਕਾਲਜ 'ਚ ਜ਼ਬਰਦਸਤ ਹੰਗਾਮਾ, ਵਿਦਿਆਰਥੀਆਂ ਨੇ ਪ੍ਰਬੰਧਕਾਂ 'ਤੇ ਲਾਏ ਇਲਜ਼ਾਮ, ਵੇਖੋ ਵੀਡੀਓ

Fatehgarh Sahib : ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਿਰੋਧ ਵਧਣ ਉਪਰੰਤ ਕਾਲਜ ਮੈਨੇਜਮੈਂਟ ਉਹਨਾਂ ਨੂੰ ਦਿੱਲੀ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਦਫ਼ਤਰ ਲੈ ਕੇ ਗਈ, ਜਿੱਥੇ ਉਹਨਾਂ ਨੂੰ ਦੱਸਿਆ ਗਿਆ ਕਿ ਕਾਲਜ ਉੱਪਰ ਕੇਸ ਚੱਲ ਰਹੇ ਹੋਣ ਕਾਰਨ ਇਹ ਸੰਸਥਾ ਹੁਣ ਐਸੋਸੀਏਸ਼ਨ ਵੱਲੋਂ ਪ੍ਰਮਾਣਿਤ ਨਹੀਂ ਹੈ।

Reported by:  PTC News Desk  Edited by:  KRISHAN KUMAR SHARMA -- May 08th 2026 09:42 PM
ਫ਼ਤਿਹਗੜ੍ਹ ਸਾਹਿਬ ਵਿਖੇ ਮੈਡੀਕਲ ਕਾਲਜ 'ਚ ਜ਼ਬਰਦਸਤ ਹੰਗਾਮਾ, ਵਿਦਿਆਰਥੀਆਂ ਨੇ ਪ੍ਰਬੰਧਕਾਂ 'ਤੇ ਲਾਏ ਇਲਜ਼ਾਮ, ਵੇਖੋ ਵੀਡੀਓ

ਫ਼ਤਿਹਗੜ੍ਹ ਸਾਹਿਬ ਵਿਖੇ ਮੈਡੀਕਲ ਕਾਲਜ 'ਚ ਜ਼ਬਰਦਸਤ ਹੰਗਾਮਾ, ਵਿਦਿਆਰਥੀਆਂ ਨੇ ਪ੍ਰਬੰਧਕਾਂ 'ਤੇ ਲਾਏ ਇਲਜ਼ਾਮ, ਵੇਖੋ ਵੀਡੀਓ

Fatehgarh Sahib : ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੀ ਇਕ ਨਿਜੀ ਦੇ ਮੈਡੀਕਲ ਕਾਲਜ ਐਂਡ ਹਸਪਤਾਲ ਵਿਖੇ ਬੀ.ਐਸ.ਸੀ. ਨਰਸਿੰਗ ਦੀ ਪੜ੍ਹਾਈ ਕਰ ਰਹੇ ਕੁਝ ਵਿਦਿਆਰਥੀਆਂ ਵੱਲੋਂ ਕਾਲਜ ਮੈਨੇਜਮੈਂਟ ਖਿਲਾਫ ਗੰਭੀਰ ਦੋਸ਼ ਲਗਾਉਂਦਿਆਂ ਬੀਤੀ ਰਾਤ ਰੋਸ ਪ੍ਰਦਰਸ਼ਨ ਕੀਤਾ ਗਿਆ।

ਉਪਰੰਤ, ਅੱਜ ਵਿਦਿਆਰਥੀਆਂ ਨੇ ਸਰਹਿੰਦ ਨੈਸ਼ਨਲ ਹਾਈਵੇ ਜਾਮ ਕੀਤਾ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਕਾਲਜ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਤੋਂ ਪ੍ਰਮਾਣਿਤ ਹੋਣ ਦਾ ਦਾਅਵਾ ਕਰਕੇ ਉਹਨਾਂ ਤੋਂ ਮੋਟੀਆਂ ਫੀਸਾਂ ਵਸੂਲੀਆਂ ਗਈਆਂ, ਪਰ ਹੁਣ ਡਿਗਰੀ ਪੂਰੀ ਹੋਣ ਤੋਂ ਬਾਅਦ ਵੀ ਸਰਟੀਫਿਕੇਟ ਜਾਰੀ ਨਹੀਂ ਕੀਤੇ ਜਾ ਰਹੇ।


ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਹਨਾਂ ਵੱਲੋਂ ਆਪਣੀਆਂ ਡਿਗਰੀਆਂ ਅਤੇ ਸਰਟੀਫਿਕੇਟਾਂ ਦੀ ਮੰਗ ਕੀਤੀ ਗਈ ਤਾਂ ਕਾਲਜ ਪ੍ਰਬੰਧਕਾਂ ਵੱਲੋਂ ਬਾਰ-ਬਾਰ ਟਾਲ ਮਟੋਲ ਕੀਤੀ ਜਾਂਦੀ ਰਹੀ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਿਰੋਧ ਵਧਣ ਉਪਰੰਤ ਕਾਲਜ ਮੈਨੇਜਮੈਂਟ ਉਹਨਾਂ ਨੂੰ ਦਿੱਲੀ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਦਫ਼ਤਰ ਲੈ ਕੇ ਗਈ, ਜਿੱਥੇ ਉਹਨਾਂ ਨੂੰ ਦੱਸਿਆ ਗਿਆ ਕਿ ਕਾਲਜ ਉੱਪਰ ਕੇਸ ਚੱਲ ਰਹੇ ਹੋਣ ਕਾਰਨ ਇਹ ਸੰਸਥਾ ਹੁਣ ਐਸੋਸੀਏਸ਼ਨ ਵੱਲੋਂ ਪ੍ਰਮਾਣਿਤ ਨਹੀਂ ਹੈ।

ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਬੀਤੀ ਰਾਤ ਉਹਨਾਂ ਵੱਲੋਂ ਕਾਲਜ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ , ਜਿਸ ਦੌਰਾਨ ਪੁਲਿਸ ਵੱਲੋਂ ਕੁਝ ਵਿਦਿਆਰਥੀਆਂ ਨੂੰ ਹਿਰਾਸਤ 'ਚ ਵੀ ਲਿਆ ਗਿਆ ਸੀ, ਜਿਸ ਦੇ ਵਿਰੋਧ ਵਿੱਚ ਅੱਜ ਉਹਨਾਂ ਵੱਲੋਂ ਸਰਹਿੰਦ ਦੇ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਫਤਿਹਗੜ੍ਹ ਸਾਹਿਬ ਦੇ ਡੀਐਸਪੀ ਕੁਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਰਟੀਫਿਕੇਟ ਨਾ ਦਿੱਤੇ ਜਾਣ ਦੇ ਰੋਸ਼ ਵਿੱਚੋਂ ਵਿਦਿਆਰਥੀਆਂ ਨੇ ਸਰਹਿੰਦ ਨੈਸ਼ਨਲ ਹਾਈਵੇ ਜਾਮ ਕੀਤਾ ਹੈ ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਵਿਦਿਆਰਥੀਆਂ ਦੀ ਗੱਲ ਕਰਵਾ ਕੇ ਮਸਲਾ ਹੱਲ ਕੀਤਾ ਜਾਵੇਗਾ। 

- PTC NEWS

Top News view more...

Latest News view more...

PTC NETWORK
PTC NETWORK