Panjab University Chandigarh 'ਚ ਜ਼ਬਰਦਸਤ ਹੰਗਾਮਾ, ਵਿਦਿਆਰਥੀਆਂ ਨੇ ਐਡਮਿਨ ਬਲਾਕ 'ਤੇ ਕੀਤਾ ਕਬਜ਼ਾ
Panjab University Chandigarh News : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਅਤੇ ਹਲਫਨਾਮੇ ਦੇ ਮੁੱਦੇ 'ਤੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਇੱਕਜੁੱਟ ਹੋ ਗਈਆਂ ਹਨ। ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਰੇਣੂ ਵਿਜ, ਵਿਦਿਆਰਥੀ ਸੰਘ ਸਮੇਤ, ਰਾਜਨੀਤਿਕ ਪਾਰਟੀਆਂ ਦੇ ਨਿਸ਼ਾਨੇ ’ਤੇ ਹਨ।
ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵੱਲੋਂ ਐਡਮਿਨ ਬਲਾਕ ’ਤੇ ਕਬਜ਼ਾ ਕਰ ਲਿਆ ਹੈ। ਵਿਦਿਆਰਥੀ ਇਮਾਰਤ ਦੇ ਦਰਵਾਜ਼ੇ ਨੂੰ ਤੋੜ ਕੇ ਅੰਦਰ ਦਾਖਲ ਹੋਏ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੇ ਰਜਿਸਟਰਾਰ ਖਿਲਾਫ ਭਰਵੀਂ ਨਾਅਰੇਬਾਜ਼ੀ ਕੀਤੀ।
ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਨੇ ਇਸ ਸਾਲ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹਲਫ਼ੀਆ ਬਿਆਨ ਜਮ੍ਹਾਂ ਕਰਾਉਣ ਲਈ ਕਿਹਾ ਸੀ। ਇਸ ਨਾਲ ਵਿਵਾਦ ਪੈਦਾ ਹੋ ਗਿਆ, ਅਤੇ ਪੰਜਾਬ ਯੂਨੀਵਰਸਿਟੀ ਪ੍ਰਬੰਧਨ ਹੁਣ ਪਿੱਛੇ ਹਟ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਬੰਧਨ ਹਲਫ਼ੀਆ ਬਿਆਨ ਦੇ ਹੁਕਮ ਨੂੰ ਵਾਪਸ ਲੈਣ ਲਈ ਤਿਆਰ ਨਹੀਂ ਹੈ, ਪਰ ਆਪਣੀਆਂ ਸ਼ਰਤਾਂ ਵਿੱਚ ਸੋਧ ਕਰਨ ਲਈ ਸਹਿਮਤ ਹੋ ਗਿਆ ਹੈ।
- PTC NEWS