Advertisment

ਪਾਕਿ ਸਰਕਾਰ ਦੀ ਰਾਏ ਬੁਲਾਰ ਭੱਟੀ ਵੱਲੋਂ ਗੁਰੂ ਨਾਨਕ ਨੂੰ ਭੇਂਟ ਕੀਤੀ ਜ਼ਮੀਨ ਕਿਸੇ ਹੋਰ ਕਾਰਜ ਲਈ ਵਰਤਣ ਦਾ ਮਾਮਲਾ

author-image
Jasmeet Singh
Updated On
New Update
ਪਾਕਿ ਸਰਕਾਰ ਦੀ ਰਾਏ ਬੁਲਾਰ ਭੱਟੀ ਵੱਲੋਂ ਗੁਰੂ ਨਾਨਕ ਨੂੰ ਭੇਂਟ ਕੀਤੀ ਜ਼ਮੀਨ ਕਿਸੇ ਹੋਰ ਕਾਰਜ ਲਈ ਵਰਤਣ ਦਾ ਮਾਮਲਾ
Advertisment

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰੂ ਘਰ ਦੇ ਸੇਵਕ ਰਾਏ ਬੁਲਾਰ ਭੱਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਘਰ ਦੇ ਨਾਮ ਕੀਤੀ ਜ਼ਮੀਨ ਵਿੱਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। 

Advertisment

ਐਡਵੋਕੇਟ ਧਾਮੀ ਨੇ ਕਿਹਾ ਕਿ ਰਾਏ ਬੁਲਾਰ ਭੱਟੀ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਪਾਕਿਸਤਾਨ ਦੀ ਸਰਕਾਰ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਮ ਕੀਤੀ ਜਮੀਨ ਵਿੱਚੋਂ ਕਰੀਬ 60% ਹਿੱਸਾ ਕਿਸੇ ਹੋਰ ਕਾਰਜ ਲਈ ਇੱਕ ਟ੍ਰਸਟ ਨੂੰ ਦੇਣ ਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਏ ਬੁਲਾਰ ਭੱਟੀ ਗੁਰੂ ਘਰ ਦੇ ਅਨਿੰਨ ਸ਼ਰਧਾਲੂ ਸਨ ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਤਿਕਾਰ ਵਜੋਂ 750 ਮੁਰੱਬੇ ਜ਼ਮੀਨ ਭੇਟ ਕੀਤੀ ਸੀ। 

ਉਨ੍ਹਾਂ ਕਿਹਾ ਕਿ ਰਾਏ ਬੁਲਾਰ ਭੱਟੀ ਦੇ ਪਰਿਵਾਰ ਦੀ ਅੱਜ ਵੀ ਗੁਰੂ ਘਰ ਪ੍ਰਤੀ ਉਸੇ ਤਰ੍ਹਾਂ ਸ਼ਰਧਾ ਬਰਕਰਾਰ ਹੈ ਅਤੇ ਅਜਿਹੀ ਕਾਰਵਾਈ ਨਾਲ ਸਿੱਖਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਵੀ ਗਹਿਰੀ ਸੱਟ ਵੱਜੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਜ਼ਮੀਨਾਂ ਦੀ ਦੇਖ ਰੇਖ ਕਰ ਰਹੇ ਔਕਾਫ ਬੋਰਡ ਨੂੰ ਵੀ ਤੁਰੰਤ ਹਰਕਤ ਵਿਚ ਆਉਂਦਿਆਂ ਗੁਰੂ ਘਰ ਦੀ ਜ਼ਮੀਨ-ਜਾਇਦਾਦ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ। 

ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੇ ਵਿਰੁੱਧ ਉੱਥੋਂ ਦੀ ਉੱਚ ਅਦਾਲਤ ਵਿੱਚ ਕੇਸ ਦਾਇਰ ਕਰਨ ਅਤੇ ਇਸ ਕਾਰਵਾਈ ਨੂੰ ਰੋਕਣ ਲਈ ਹਰ ਹੀਲਾ ਵਰਤਣ। 

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਦੀ ਜਮੀਨ ਨੂੰ ਕਿਸੇ ਹੋਰ ਕਾਰਜ ਲਈ ਤਬਦੀਲ ਕਰਨ ਦਾ ਫੈਸਲਾ ਤੁਰੰਤ ਰੋਕੇ ਅਤੇ ਇਹ ਜਮੀਨ ਪਹਿਲਾਂ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਮ ਕੀਤੀ ਜਾਵੇ।ਇਹ ਵੀ ਪੜ੍ਹੋ: ਕੰਮ ਤੋਂ ਇਨਕਾਰ ਕਰਨ 'ਤੇ ਕੱਪੜੇ ਲਾਹ ਗੁਸਲਖ਼ਾਨੇ 'ਚ ਕਰ ਦਿੱਤਾ ਜਾਂਦਾ ਸੀ ਬੰਦ - ਪੀੜਤ ਕੁੜੀਆਂ


harjinder-singh-dhami gurdwara-sri-nankana-sahib rai-bular-bhatti
Advertisment

Stay updated with the latest news headlines.

Follow us:
Advertisment