Tue, May 21, 2024
Whatsapp

MEA Expels Senior Canadian Diplomat: ਕੈਨੇਡਾ ਵੱਲੋਂ ਲਗਾਏ ਨਿੱਝਰ ਦੇ ਕਤਲ ਦੇ ਦੋਸ਼ਾਂ ਤੋਂ ਭਾਰਤ ਨਾਰਾਜ਼, ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਕੈਨੇਡਾ ਵੱਲੋਂ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ਾਂ 'ਤੇ ਭਾਰਤ ਨੇ ਨਾਰਾਜ਼ਗੀ ਪ੍ਰਗਟਾਇਆ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਡਿਪਲੋਮੈਟ ਨੂੰ ਕੱਢਣ ਦੇ ਕੈਨੇਡਾ ਦੇ ਫੈਸਲੇ ਦਾ ਵਿਰੋਧ ਕੀਤਾ ਹੈ।

Written by  Aarti -- September 19th 2023 11:19 AM -- Updated: September 19th 2023 12:02 PM
MEA Expels Senior Canadian Diplomat: ਕੈਨੇਡਾ ਵੱਲੋਂ ਲਗਾਏ ਨਿੱਝਰ ਦੇ ਕਤਲ ਦੇ ਦੋਸ਼ਾਂ ਤੋਂ ਭਾਰਤ ਨਾਰਾਜ਼, ਹਾਈ ਕਮਿਸ਼ਨਰ ਨੂੰ ਕੀਤਾ ਤਲਬ

MEA Expels Senior Canadian Diplomat: ਕੈਨੇਡਾ ਵੱਲੋਂ ਲਗਾਏ ਨਿੱਝਰ ਦੇ ਕਤਲ ਦੇ ਦੋਸ਼ਾਂ ਤੋਂ ਭਾਰਤ ਨਾਰਾਜ਼, ਹਾਈ ਕਮਿਸ਼ਨਰ ਨੂੰ ਕੀਤਾ ਤਲਬ

MEA Expels Senior Canadian Diplomat: ਭਾਰਤ ਸਰਕਾਰ ਨੇ ਇੱਥੇ ਮੌਜੂਦ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਉਸ ਨੂੰ ਦੇਸ਼ ਛੱਡਣ ਲਈ 5 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਦਰਅਸਲ ਸੋਮਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ 'ਤੇ ਸਿੱਖ ਆਗੂ ਦੀ ਹੱਤਿਆ ਦਾ ਦੋਸ਼ ਲਗਾਇਆ ਸੀ। ਜਿਸ ਨੂੰ ਭਾਰਤ ਸਰਕਾਰ ਵੱਲੋਂ ਇਲਜ਼ਾਮਾਂ ਦਾ ਖੰਡਨ ਵੀ ਕੀਤਾ ਗਿਆ ਹੈ। 

ਕੈਨੇਡਾ ਵੱਲੋਂ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ਾਂ 'ਤੇ ਭਾਰਤ ਨੇ ਨਾਰਾਜ਼ਗੀ ਪ੍ਰਗਟਾਇਆ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਡਿਪਲੋਮੈਟ ਨੂੰ ਕੱਢਣ ਦੇ ਕੈਨੇਡਾ ਦੇ ਫੈਸਲੇ ਦਾ ਵਿਰੋਧ ਕੀਤਾ ਹੈ।

ਦੱਸ ਦਈਏ ਕਿ ਟਰੂਡੋ ਨੇ ਸੰਸਦ 'ਚ ਭਾਰਤ ਸਰਕਾਰ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਸੀ। ਦੂਜੇ ਪਾਸੇ ਇਨ੍ਹਾਂ ਇਲਜ਼ਾਮਾਂ ਨੂੰ ਭਾਰਤ ਸਰਕਾਰ ਨੇ ਸਿਰੇ ਤੋਂ ਖੰਡਨ ਕਰ ਦਿੱਤਾ ਹੈ। 

ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦਾ ਗੋਲੀ ਮਾਰ ਕੇ ਕਤਲ 

ਮੀਡੀਆ ਰਿਪੋਰਟਾਂ ਮੁਤਾਬਕ ਇਸ ਸਾਲ ਜੂਨ ਵਿੱਚ ਕੈਨੇਡਾ ’ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੇ ਸਰੀ 'ਚ ਗੁਰੂ ਨਾਨਕ ਸਿੱਖ ਗੁਰਦੁਆਰਾ ਨੇੜੇ ਦੋ ਅਣਪਛਾਤੇ ਹਮਲਾਵਰਾਂ ਨੇ ਨਿੱਝਰ 'ਤੇ ਹਮਲਾ ਕਰ ਦਿੱਤਾ ਸੀ। ਹਮਲੇ 'ਚ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Hardeep Singh Nijjar: ਭਾਰਤ ਨੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਦੇਸ਼ ਦੀ ਭੂਮਿਕਾ ਦੇ ਕੈਨੇਡਾ ਦੇ ਦਾਅਵੇ ਨੂੰ ਕੀਤਾ ਰੱਦ, ਕਿਹਾ...

- PTC NEWS

Top News view more...

Latest News view more...

LIVE CHANNELS
LIVE CHANNELS