1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ, ਜਾਣੋ ਕੀ ਹੈ ਕਾਰਨ
Sri Akal Takht Sahib : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 01 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਦਾ ਅਗਲਾ ਸਮਾਂ ਅਤੇ ਮਿਤੀ ਤੈਅ ਹੋਣ ਉਪਰੰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੋ ਮਿਤੀ 01 ਅਗਸਤ 2025 ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ, ਉਸ ਸਬੰਧੀ ਵੀ ਅਗਲਾ ਸਮਾਂ ਅਤੇ ਮਿਤੀ ਤੈਅ ਕਰਕੇ ਸਬੰਧਤਾਂ ਨੂੰ ਭੇਜੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਨਾਲ ਅੱਜ ਮਿਤੀ 29 ਤੋਂ 31 ਜੁਲਾਈ ਤੱਕ ਤਿੰਨ ਦਿਨਾਂ ਦਾ ਦੌਰਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸਬੰਧਤ ਗੁਰਧਾਮਾਂ ਵਿਖੇ ਨਤਮਸਤਕ ਹੋਣ ਦਾ ਰੱਖਿਆ ਹੋਇਆ ਸੀ, ਉਹ ਵੀ ਫਿਲਹਾਲ ਮੁਲਤਵੀ ਕੀਤਾ ਗਿਆ ਹੈ।
- PTC NEWS