Mohali Murder : ਪੰਜਾਬ 'ਚ ਪ੍ਰਵਾਸੀਆਂ ਨੇ ਇਕੱਠੇ ਹੋ ਕੇ ਪੰਜਾਬੀ ਦਾ ਕੀਤਾ ਕਤਲ ! ਕਿਰਚਾਂ ਮਾਰ ਕੇ ਗੁਰਸੇਵਕ ਸਿੰਘ ਨੂੰ ਮੌਤ ਦੇ ਘਾਟ ਉਤਾਰਿਆ
Migrants Killed Punjabi in Mohali Murder : ਪੰਜਾਬ 'ਚ ਇੱਕ ਵਾਰ ਫਿਰ ਪ੍ਰਵਾਸੀਆਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ ਅਤੇ ਮੁਹਾਲੀ (Mohali News) 'ਚ ਮੁੜ ਕੁੰਬੜਾ ਵਰਗੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਫੇਜ਼ 11 'ਚ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪ੍ਰਵਾਸੀਆਂ ਵੱਲੋਂ ਇਕੱਠੇ ਹੋ ਕੇ ਪੰਜਾਬੀ ਨੌਜਵਾਨ (Punjabi Killed) ਨੂੰ ਚਾਕੂ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।
ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਲਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਮਰਨਜੀਤ ਸਿੰਘ, ਫੇਜ਼ 11 ਦੇ ਮੰਦਰ 'ਚੋਂ ਮੱਥਾ ਟੇਕ ਕੇ ਬਾਹਰ ਆ ਰਿਹਾ ਸੀ, ਜਿਸ ਦੌਰਾਨ ਪਰਵਾਸੀ ਮਜਦੂਰਾਂ ਨੇ ਇਕੱਠੇ ਹੋ ਕੇ ਉਸ ਉਪਰ ਹਮਲਾ ਦਿੱਤਾ। ਹਮਲੇ ਦੌਰਾਨ ਉਸ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ।
ਸਿਮਰਨਜੀਤ ਸਿੰਘ ਨੂੰ ਖੂਨ ਨਾਲ ਲੱਥਪੱਥ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੁਲਿਸ ਵੀ ਮੌਕੇ 'ਤੇ ਪਹੁੰਚੀ ਹੋਈ ਸੀ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਰਵਾਸੀ ਮਜਦੂਰਾਂ ਵੱਲੋਂ ਨੌਜਵਾਨ 'ਤੇ ਹਮਲੇ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਲਿਆ ਹੈ।
ਖਬਰ ਅਪਡੇਟ ਜਾਰੀ...
- PTC NEWS