Sun, Jun 11, 2023
Whatsapp

Cabinet Minister Harjot Bains Marriage: ਵਿਆਹ ਦੇ ਬੰਧਨ ’ਚ ਬੱਝੇ ਸਿੱਖਿਆ ਮੰਤਰੀ ਹਰਜੋਤ ਬੈਂਸ , ਮਾਨਸਾ ਦੀ SP ਜੋਤੀ ਯਾਦਵ ਨਾਲ ਲਈਆਂ ਲਾਵਾਂ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮਾਨਸਾ ਦੀ ਐਸਪੀ ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

Written by  Aarti -- March 25th 2023 11:51 AM -- Updated: March 25th 2023 02:10 PM
Cabinet Minister Harjot Bains Marriage: ਵਿਆਹ ਦੇ ਬੰਧਨ ’ਚ ਬੱਝੇ ਸਿੱਖਿਆ ਮੰਤਰੀ ਹਰਜੋਤ ਬੈਂਸ , ਮਾਨਸਾ ਦੀ SP ਜੋਤੀ ਯਾਦਵ ਨਾਲ ਲਈਆਂ ਲਾਵਾਂ

Cabinet Minister Harjot Bains Marriage: ਵਿਆਹ ਦੇ ਬੰਧਨ ’ਚ ਬੱਝੇ ਸਿੱਖਿਆ ਮੰਤਰੀ ਹਰਜੋਤ ਬੈਂਸ , ਮਾਨਸਾ ਦੀ SP ਜੋਤੀ ਯਾਦਵ ਨਾਲ ਲਈਆਂ ਲਾਵਾਂ

Cabinet Minister Harjot Bains Marriage: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮਾਨਸਾ ਦੀ ਐਸਪੀ ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਦਾ ਵਿਆਹ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਦੇ ਆਨੰਦ ਕਾਰਜ ਅੱਜ ਸਵੇਰੇ ਅੱਠ ਵਜੇ ਗੁਰਦੁਆਰਾ ਭੰਬੋਰੇ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਨੇ ਹੀ ਸ਼ਮੂਲੀਅਤ ਕੀਤੀ। 

ਦੱਸ ਦਈਏ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਆਹ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਇਨ੍ਹਾਂ ਤੋਂ ਇਲਾਵਾ ਵਿਆਹ ਸਮਾਗਮ ’ਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਰਾਜਸਭਾ ਮੈਂਬਰ ਰਾਘਵ ਚੱਢਾ, ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੀ ਮੌਜੂਦ ਰਹੇ। ਦੱਸ ਦਈਏ ਕਿ ਸਤਲੁਜ ਸਦਨ ’ਚ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ।   

ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਨੇ ਮਚਾਈ ਤਬਾਹੀ, ਮੀਂਹ ਤੇ ਗੜੇਮਾਰੀ ਕਾਰਨ ਬਿਛੀ ਕਣਕ ਦੀ ਫਸਲ

- PTC NEWS

adv-img

Top News view more...

Latest News view more...