Barnala Rape News : ਹਵਸ 'ਚ ਅੰਨੇ ਹੋਏ 74 ਸਾਲਾ ਵਿਅਕਤੀ ਨੇ ਟੱਪੀਆਂ ਸਾਰੀਆਂ ਹੱਦਾਂ ,ਸਕੂਲ 'ਚ ਨਾਬਾਲਗ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼, ਪਾਣੀ ਪੀਣ ਗਈ ਸੀ ਬੱਚੀ
Barnala Rape News : ਬਰਨਾਲਾ ਦੇ ਪਿੰਡ ਹਰੀਗੜ੍ਹ ਦੇ ਸਰਕਾਰੀ ਸਕੂਲ ਵਿੱਚ ਇੱਕ 9 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬੱਚੀ ਸਕੂਲ ਦੇ ਨੇੜਿਓਂ ਲੰਘ ਰਹੀ ਸੀ। ਗਰਮੀ ਕਾਰਨ ਉਹ ਸਕੂਲ ਦੇ ਵਾਟਰ ਕੂਲਰ ਤੋਂ ਪਾਣੀ ਪੀਣ ਗਈ ਸੀ ਅਤੇ 74 ਸਾਲਾ ਵਿਅਕਤੀ ਪਹਿਲਾਂ ਹੀ ਉੱਥੇ ਬੈਠਾ ਸੀ। ਉਹ ਬੱਚੀ ਨੂੰ ਘਸੀਟ ਕੇ ਸਕੂਲ ਦੇ ਸੁੰਨਸਾਨ ਵਰਾਂਡੇ ਵਿੱਚ ਲੈ ਗਿਆ ਅਤੇ ਉਸ ਨਾਲ ਰੇਪ ਕਰਨ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਇੱਕ ਨੌਜਵਾਨ ਦੇ ਆਉਣ ਦੀ ਆਵਾਜ਼ ਸੁਣ ਕੇ ਆਰੋਪੀ ਬੱਚੀ ਨੂੰ ਛੱਡ ਕੇ ਭੱਜ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਇੰਚਾਰਜ ਲਖਬੀਰ ਸਿੰਘ ਦੇ ਅਨੁਸਾਰ ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਪੁਲਿਸ ਨੇ ਪੋਕਸੋ ਐਕਟ ਦੀ ਧਾਰਾ 75, 76 ਬੀਐਨਐਸ 12 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਧਨੌਲਾ ਥਾਣੇ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਹਰੀਗੜ੍ਹ ਦੇ ਸਕੂਲ ਗਰਾਉਂਡ ਵਿੱਚ ਇੱਕ 74 ਸਾਲਾ ਵਿਅਕਤੀ ਨੇ ਇੱਕ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ। ਮੁਲਜ਼ਮ ,ਲੜਕੀ ਨੂੰ ਸੁੰਨਸਾਨ ਵਰਾਂਡੇ ਵਿੱਚ ਲੈ ਗਿਆ ਅਤੇ ਉਸਦੇ ਕੱਪੜੇ ਉਤਾਰ ਕੇ ਗਲਤ ਹਰਕਤਾਂ ਕਰਨ ਦੀ ਕੋਸ਼ਿਸ਼ ਵੀ ਕੀਤੀ। ਇਸ ਘਟਨਾ ਤੋਂ ਬਾਅਦ ਲੜਕੀ ਡਰ ਗਈ ਅਤੇ ਆਪਣੇ ਮਾਪਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਇਸ ਘਟਨਾ ਬਾਰੇ ਦੱਸਿਆ।
ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਤੁਰੰਤ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਆਰੋਪੀ ਵਿਰੁੱਧ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਲੜਕੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਸਦਾ ਬਿਆਨ ਦਰਜ ਕੀਤਾ ਜਾਵੇਗਾ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ਅਨੁਸਾਰ ਉਸਦੀ ਡਾਕਟਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
- PTC NEWS