Ludhiana News : ਗਿਆਸਪੁਰਾ ਇਲਾਕੇ 'ਚੋਂ ਨਾਬਾਲਿਗ ਲੜਕੀ ਅਗਵਾ ,ਪਹਿਲਾਂ ਭਰਾ ਕਰ ਚੁੱਕਿਆ ਖੁਦਕੁਸ਼ੀ
Ludhiana News : ਲੁਧਿਆਣਾ ਦੇ ਗਿਆਸਪੁਰਾ ਇਲਾਕੇ ਤੋਂ 15 ਸਾਲਾ ਨਾਬਾਲਗ ਕੁੜੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੂੰ ਕਿਸੇ ਅਣਜਾਣ ਨੰਬਰ ਤੋਂ ਫ਼ੋਨ ਕਰਕੇ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਧੀ ਨੂੰ ਅਗਵਾ ਕਰ ਲਿਆ ਗਿਆ ਹੈ। ਪਰਿਵਾਰ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਸੂਚਿਤ ਕੀਤਾ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਹੈ।
ਲੜਕੀ ਦੇ ਪਰਿਵਾਰ ਅਨੁਸਾਰ ਗਿਆਸਪੁਰਾ ਦੇ ਗੁਰੂ ਤੇਗ ਬਹਾਦਰ ਨਗਰ ਵਿੱਚ ਰਹਿਣ ਵਾਲੀ ਕੁੜੀ ਸ਼ੁੱਕਰਵਾਰ ਦੁਪਹਿਰ 3-4 ਵਜੇ ਦੇ ਵਿਚਕਾਰ ਅਚਾਨਕ ਘਰੋਂ ਗਾਇਬ ਹੋ ਗਈ। ਪਰਿਵਾਰ ਵੱਲੋਂ ਕਾਫ਼ੀ ਭਾਲ ਕਰਨ ਤੋਂ ਬਾਅਦ ਵੀ ਉਸਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਇਸ ਦੌਰਾਨ ਉਨ੍ਹਾਂ ਨੂੰ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ। ਇਸ ਵਿੱਚ ਫ਼ੋਨ ਕਰਨ ਵਾਲੇ ਨੇ ਇਹ ਕਹਿ ਕੇ ਕਾਲ ਕੱਟ ਦਿੱਤੀ ਕਿ ਕੁੜੀ ਉਸ ਦੇ ਨਾਲ ਹੈ।
ਲੜਕੀ ਦੇ ਪਿਤਾ ਅਰੁਣ ਕੁਮਾਰ ਅਤੇ ਮਾਂ ਸੁਨੀਤਾ ਦੇਵੀ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਕਾਨਪੁਰ ਦੇ ਰਹਿਣ ਵਾਲੇ ਹਨ। ਪਿਛਲੇ ਸਾਲ ਉਨ੍ਹਾਂ ਦੇ ਪੁੱਤਰ ਦੀ ਖੁਦਕੁਸ਼ੀ ਤੋਂ ਬਾਅਦ ਧੀ ਰੀਆ ਪਾਲ ਅਪ੍ਰੈਲ ਮਹੀਨੇ ਵਿੱਚ ਉਨ੍ਹਾਂ ਦੇ ਨਾਲ ਲੁਧਿਆਣਾ ਆਈ ਸੀ। ਪਰਿਵਾਰ ਨੇ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਪੁਲਿਸ ਲੜਕੀ ਦੀ ਭਾਲ ਕਰ ਰਹੀ ਹੈ।
ਅਗਵਾਕਾਰਾਂ ਨੇ 2 ਅਣਜਾਣ ਮੋਬਾਈਲ ਨੰਬਰਾਂ ਤੋਂ ਕੀਤਾ ਫ਼ੋਨ
ਮਾਪਿਆਂ ਦੇ ਅਨੁਸਾਰ ਧੀ ਦੇ ਲਾਪਤਾ ਹੋਣ ਤੋਂ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਦੋ ਵੱਖ-ਵੱਖ ਅਣਜਾਣ ਮੋਬਾਈਲ ਨੰਬਰਾਂ ਤੋਂ ਫ਼ੋਨ ਆਏ। ਫ਼ੋਨ ਕਰਨ ਵਾਲੇ ਨੇ ਕਿਹਾ - ਕੁੜੀ ਸਾਡੇ ਕੋਲ ਹੈ ਅਤੇ ਇੱਕ ਵਾਰ ਕੁੜੀ ਦੀ ਆਵਾਜ਼ ਵੀ ਸੁਣਾਈ ਦਿੱਤੀ ,ਜੋ ਬਹੁਤ ਘਬਰਾਰੀ ਹੋਈ ਸੀ। ਇਸ ਤੋਂ ਤੁਰੰਤ ਬਾਅਦ ਕਾਲ ਕੱਟ ਗਈ ਅਤੇ ਦੋਵੇਂ ਨੰਬਰ ਹੁਣ ਬੰਦ ਹਨ।
ਪਰਿਵਾਰ ਦੇ ਅਨੁਸਾਰ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਧੀ ਨੂੰ ਅਗਵਾ ਕਰ ਲਿਆ ਗਿਆ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਗਿਆਸਪੁਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਦੂਜੇ ਪਾਸੇ ਜਾਂਚ ਅਧਿਕਾਰੀ ਦੀਪਚੰਦ ਨੇ ਕਿਹਾ ਕਿ ਦੋਵੇਂ ਮੋਬਾਈਲ ਨੰਬਰ ਟਰੇਸ ਕਰ ਲਏ ਗਏ ਹਨ ਅਤੇ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ ਦੀ ਸੱਚਾਈ ਜਲਦੀ ਹੀ ਸਾਹਮਣੇ ਆਵੇਗੀ।
- PTC NEWS