Barnala ਦੇ IT ਚੌਕ ਨੇੜੇ ਇੱਕ ਨਾਬਾਲਿਗ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ , ਪਰਿਵਾਰ ਵੱਲੋਂ ਕਤਲ ਕਰਨ ਦਾ ਆਰੋਪ
Barnala News : ਬਰਨਾਲਾ ਸ਼ਹਿਰ ਦੇ ਆਈਟੀਆਈ ਚੌਕ ਨੇੜੇ ਇੱਕ ਨਾਬਾਲਿਗ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਕਤਲ ਕਰਕੇ ਉਸਦੀ ਲਾਸ਼ ਨੂੰ ਸੜਕ 'ਤੇ ਸੁੱਟਣ ਦਾ ਆਰੋਪ ਲਗਾਇਆ ਹੈ। ਮ੍ਰਿਤਕ ਦੀ ਭੈਣ ਦਾ ਕਹਿਣਾ ਹੈ ਕਿ ਉਸਦਾ ਦੋਸਤ ਲੜਕੇ ਨੂੰ ਘਰੋਂ ਲੈ ਗਿਆ ਪਰ ਉਸਦਾ ਭਰਾ ਵਾਪਸ ਨਹੀਂ ਆਇਆ।
ਮ੍ਰਿਤਕ ਦੇ ਪਰਿਵਾਰ ਨੇ ਆਰੋਪ ਹੈ ਕਿ ਉਨ੍ਹਾਂ ਦੇ ਪੁੱਤ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਆਈਟੀਆਈ ਚੌਕ ਨੇੜੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਦੇਰ ਸ਼ਾਮ ਮ੍ਰਿਤਕ ਜਸਪਾਲ ਸਿੰਘ ਨੂੰ ਉਸਦੇ ਲਗਭਗ 8-9 ਦੋਸਤਾਂ ਨੇ ਫੋਨ ਕਰਕੇ ਬੁਲਾਇਆ ਸੀ। ਰਾਤ 9 ਵਜੇ ਦੇ ਕਰੀਬ ਉਨ੍ਹਾਂ ਨੂੰ ਉਸਦੀ ਮਾਂ ਕਰਮਜੀਤ ਕੌਰ ਦਾ ਫੋਨ ਆਇਆ ਸੀ ਕਿ ਉਹ ਆਈਟੀਆਈ ਚੌਕ ਨੇੜੇ ਇੱਕ ਰੈਸਟੋਰੈਂਟ ਵਿੱਚ ਹੈ ਅਤੇ ਉਸ ਨਾਲ ਕੁੱਟਮਾਰ ਹੋ ਰਹੀ ਹੈ। ਜਦੋਂ ਪਰਿਵਾਰ ਮੌਕੇ 'ਤੇ ਪਹੁੰਚਿਆ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਜਸਪਾਲ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।
ਪੁਲਿਸ ਉਨ੍ਹਾਂ 'ਤੇ ਐਕਸੀਡੈਂਟ ਦਾ ਬਿਆਨ ਲਿਖਵਾਉਣ ਦਾ ਦਬਾਅ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਦੋਂ ਤੱਕ ਸਹੀ ਕੇਸ ਦਰਜ ਕਰਕੇ ਆਰੋਪੀਆਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ,ਓਦੋਂ ਤੱਕ ਉਹ ਉਸਦਾ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਇਸ ਦੌਰਾਨ ਡੀਐਸਪੀ ਬਰਨਾਲਾ ਨੇ ਪੂਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਛੇ ਲੋਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਵੇਲੇ ਮੁਲਜ਼ਮਾਂ ਦੇ ਤਿੰਨ ਸਾਥੀ ਫਰਾਰ ਹਨ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਬਰਨਾਲਾ ਇਸ ਮਾਮਲੇ ਸਬੰਧੀ ਜਾਣਕਾਰੀ ਦੇ ਰਹੇ ਸਨ ਕਿ ਮ੍ਰਿਤਕ ਨੌਜਵਾਨ ਜਸਪਾਲ ਸਿੰਘ ਉਰਫ਼ ਅੰਕੁਸ਼, ਜਿਸਦੀ ਉਮਰ ਲਗਭਗ 17 ਸਾਲ ਸੀ, ਦੀ ਮੈਡੀਕਲ ਰਿਪੋਰਟ ਪ੍ਰਾਪਤ ਹੋ ਗਈ ਹੈ।
- PTC NEWS