Narinder Kaur Bharaj: ਆਮ ਆਦਮੀ ਪਾਰਟੀ ਦੀ ਇਸ ਵਿਧਾਇਕਾ ਨੇ ਦਿੱਤਾ ਪੁੱਤਰ ਨੂੰ ਜਨਮ, ਦੇਖੋ ਖੂਬਸੂਰਤ ਤਸਵੀਰਾਂ
Narinder Kaur Bharaj: ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਦੱਸ ਦਈਏ ਕਿ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਨਰਿੰਦਰ ਕੌਰ ਭਰਾਜ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਹੈ। ਜਿਨ੍ਹਾਂ ਦਾ ਪਿਛਲੇ ਸਾਲ ਅਕਤੂਬਰ ’ਚ ਵਿਆਹ ਹੋਇਆ ਸੀ। ਪਰਿਵਾਰ ਨੂੰ ਇਹ ਖੁਸ਼ੀ ਮਿਲਣ ਤੋਂ ਬਾਅਦ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ।
ਦੱਸ ਦਈਏ ਕਿ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੀ ਖੁਸ਼ੀ ਨੂੰ ਫੇਸਬੁੱਕ ’ਤੇ ਪੋਸਟ ਪਾ ਕੇ ਸਾਰਿਆਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਪੁੱਤਰ ਦੀ ਦਾਤ ਬਖਸ਼ਣ ਲਈ ਸੱਚੇ ਪਾਤਸ਼ਾਹ ਵਾਹਿਗੁਰੂ ਦਾ ਬਹੁਤ ਬਹੁਤ ਸ਼ੁਕਰਾਨਾ। ਇਸ ਕੈਪਸ਼ਨ ਨਾਲ ਉਨ੍ਹਾਂ ਨੇ ਆਪਣੇ ਪੁੱਤਰ ਦੀ ਫੋਟੋ ਵੀ ਸਾਂਝੀ ਕੀਤੀ ਹੈ।
ਕਾਬਿਲੇਗੌਰ ਹੈ ਕਿ ਨਰਿੰਦਰ ਕੌਰ ਭਰਾਜ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕ ਹਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵਿਰੋਧੀ ਕਾਂਗਰਸ ਦੇ ਵਿਜੈ ਇੰਦਰ ਸਿੰਗਲਾ ਨੂੰ ਹਰਾ ਕੇ ਚੋਣ ਜਿੱਤੀ ਸੀ। ਭਰਾਜ ਪੰਜਾਬ ਵਿਚ ਸਭ ਤੋਂ ਘੱਟ ਉਮਰ (27 ਸਾਲ) ਵਿਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ਉਪਰ ਜਾ ਕੇ ਭਰੇ ਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ਵਿਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲਐੱਲਬੀ ਕੀਤੀ ਹੈ।
ਇਹ ਵੀ ਪੜ੍ਹੋ: Sidhu Moosewala Fan: ਨਹਿਰ ’ਚ ਥਾਰ ਸੁੱਟਣ ਵਾਲੇ ਨੌਜਵਾਨ ’ਤੇ ਪੁਲਿਸ ਦੀ ਕਾਰਵਾਈ, ਇੱਥੇ ਜਾਣੋ ਪੂਰਾ ਮਾਮਲਾ
- PTC NEWS