MLA Sukhpal Singh Khaira PSO Arrested : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਵੱਧ ਸਕਦੀਆਂ ਹਨ ਮੁਸ਼ਕਿਲਾਂ; PSO ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
MLA Sukhpal Singh Khaira PSO Arrested : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਨਿੱਜੀ ਸੁਰੱਖਿਆ ਅਫ਼ਸਰ (PSO) ਜੋਗਾ ਸਿੰਘ ਨੂੰ ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜੋਗਾ ਸਿੰਘ ਫਾਜ਼ਿਲਕਾ ਪੁਲਿਸ ਨੇ ਕਾਬੂ ਕੀਤਾ ਹੈ। ਇਹ ਕਾਰਵਾਈ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਮਾਮਲਾ ਦੱਸਿਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਜੋਗਾ ਸਿੰਘ ਫਾਜ਼ਿਲਕਾ ਪੁਲਿਸ ਨੂੰ ਸਾਲ 2015 ਦੇ ਦਰਜ ਇੱਕ ਨਸ਼ਾ ਤਸਕਰੀ ਮਾਮਲੇ ਦੇ ਮਾਮਲੇ ’ਚ ਲੋੜੀਂਦਾ ਸੀ। ਫਾਜ਼ਿਲਕਾ ਪੁਲਿਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਸਣੇ 9 ਜਨਿਆ ਖਿਲਾਫ ਮੁਕੱਦਮਾ ਦਰਜ ਕੀਤਾ ਸੀ । ਪੁਲਿਸ ਦਾਅਵੇ ਮੁਤਾਬਿਕ 2 ਕਿਲੋ ਹੈਰੋਇਨ , 24 ਸੋਨੇ ਦੇ ਬਿਸਕੁਟ , 2 ਪਾਕਿਸਤਾਨੀ ਸਿਮ ਤੇ ਇਕ ਟਾਟਾ ਸਫ਼ਰੀ ਗੱਡੀ ਬਰਾਮਦ ਹੋਈ ਸੀ। ਪੁਲਿਸ ਮੁਤਾਬਿਕ ਜੋਗਾ ਸਿੰਘ ਦਾ ਨਾਂਅ ਵੀ ਇਸ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਸੀ ।
ਇਸ ਮਾਮਲੇ ਵਿਚ ਸਰਕਾਰ ਵੱਲੋਂ ਐਸਆਈਟੀ ਵੀ ਬਣਾਇਆ ਗਿਆ ਹੈ ਜਿਸਦੇ ਮੁਖੀ ਲੁਧਿਆਣਾ ਸੀਪੀ ਸਵਪਨ ਸ਼ਰਮਾ ਹਨ। ਇਸ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਨੇ ਪੁੱਛਗਿੱਛ ਲਈ ਗ੍ਰਿਫਤਾਰ ਵੀ ਕੀਤਾ ਸੀ। ਖਹਿਰਾ ਇਸ ਮਾਮਲੇ ’ਚ ਉਨ੍ਹਾਂ ਦਾ ਕੋਈ ਵੀ ਲਿੰਕ ਹੋਣ ਤੋਂ ਲਗਾਤਾਰ ਇਨਕਾਰ ਕਰਦੇ ਆਏ ਹਨ।
- PTC NEWS