Mobile Internet Services Resume in Punjab: ਪੰਜਾਬ ਦੇ ਕਈ ਥਾਵਾਂ ’ਤੇ ਇੰਟਰਨੈੱਟ ਸੇਵਾਵਾਂ ਬਹਾਲ, ਪਰ ਇਨ੍ਹਾਂ ਦੋ ਜ਼ਿਲ੍ਹਿਆਂ ’ਚ ਵਧਾਈ ਪਾਬੰਦੀ ਦੀ ਮਿਆਦ
Mobile Internet Services Resume in Punjab: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਲੱਗੀ ਇੰਟਰਨੈੱਟ ’ਤੇ ਲੱਗੀ ਪਾਬੰਦੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਚ ਕੱਲ੍ਹ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹੇਗੀ। ਮਿਲੀ ਜਾਣਕਾਰੀ ਮੁਤਾਬਿਕ ਕੱਲ੍ਹ ਦੁਪਹਿਰ 12 ਵਜੇ ਤੱਕ ਪਾਬੰਦੀ ਜਾਰੀ ਰਹੇਗੀ।
ਮਿਲੀ ਜਾਣਕਾਰੀ ਮੁਤਾਬਿਕ ਹੁਣ ਤੱਕ ਜ਼ਿਲ੍ਹਾ ਮੋਗਾ, ਸੰਗਰੂਰ, ਅਜਨਾਲਾ ਅਤੇ ਕਈ ਹੋਰ ਥਾਵਾਂ ’ਤੇ ਮੋਬਾਈਲ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਦੇ ਵਾਈਪੀਐਸ ਚੌਂਕ ਅਤੇ ਏਅਰਪੋਰਟ ਰੋਡ ’ਤੇ ਇੰਟਰਨੈੱਟ ਸੇਵਾ ਬਹਾਲ ਕਰ ਦਿੱਤਾ ਗਿਆ ਹੈ।
ਕਾਬਿਲੇਗੌਰ ਹੈ ਕਿ 'ਵਾਰਿਸ ਪੰਜਾਬ ਦੇ' ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦੀ ਕਾਰਵਾਈ ਤੋਂ ਬਾਅਦ ਪੰਜਾਬ ਅਧਿਕਾਰੀਆਂ ਨੇ ਪਿਛਲੇ ਹਫ਼ਤੇ ਸੂਬੇ ਵਿੱਚ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ। ਪਰ ਬਾਅਦ ’ਚ ਹੌਲੀ ਹੌਲੀ ਸੂਬੇ ਦੇ ਕੁਝ ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: PAU, GADVASU ਦੇ ਕਰਮਚਾਰੀਆਂ ਲਈ UGC ਸਕੇਲਾਂ ਨੂੰ ਮੁੱਖ ਮੰਤਰੀ ਦੀ ਮਨਜ਼ੂਰੀ
- PTC NEWS