Mock drills News : ਚੰਡੀਗੜ੍ਹ 'ਚ ਭਲਕੇ ਹੋਵੇਗੀ ਮੌਕ ਡਰਿੱਲ, ਰਾਤ 7 :30 ਤੋਂ 7:40 ਵਜੇ ਤੱਕ ਵੱਜਣਗੇ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ, ਕੀਤਾ ਜਾਵੇਗਾ ਬਲੈਕ ਆਊਟ
Mock drills News : ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਵਿਚਾਲੇ ਯੁੱਧ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੇ ਮੱਦੇਨਜ਼ਰ 7 ਮਈ ਨੂੰ ਯਾਨੀ ਕੱਲ ਚੰਡੀਗੜ੍ਹ 'ਚ ਰਾਤ 7 :30 ਤੋਂ 7:40 ਵਜੇ ਤੱਕ ਹੂਟਰ ਵੱਜਣਗੇ ਅਤੇ ਮੌਕ ਡਰਿੱਲ ਕੀਤੀ ਜਾਵੇਗੀ ਅਤੇ ਬਲੈਕ ਆਊਟ ਹੋ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਲਕੇ ਮੌਕ ਡਰਿੱਲ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਕੱਲ੍ਹ 7:30 ਤੋਂ 7:40 ਵਜੇ ਤੱਕ ਸਾਰੇ ਹੂਟਰ ਚਲਾ ਕੇ ਚੈੱਕ ਕੀਤੇ ਜਾਣਗੇ ਤਾਂ ਜੋ ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਉਨ੍ਹਾਂ ਨੂੰ ਤੁਰੰਤ ਚਲਾਇਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ ਇਕ ਅਭਿਆਸ ਹੈ। ਉਨ੍ਹਾਂ ਕਿਹਾ ਕਿ ਭਲਕੇ ਲੋਕ ਆਪਣੇ ਘਰਾਂ 'ਚ ਰਹਿਣ ਅਤੇ ਆਪਣੀਆਂ ਲਾਈਟਾਂ, ਇਨਵਰਟਰ ਅਤੇ ਜਰਨੇਟਰ ਨਾ ਚਲਾਉਣ। ਉਨ੍ਹਾਂ ਕਿਹਾ ਕਿ ਪੂਰਾ ਪੁਲਸ ਪ੍ਰਸ਼ਾਸਨ ਸੜਕਾਂ 'ਤੇ ਰਹੇਗਾ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਕੋਈ ਲੋੜ ਨਹੀਂ ਹੈ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਇੱਕ ਵੱਡਾ ਫੈਸਲਾ ਲੈਂਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੇ 7 ਮਈ ਨੂੰ ਦੇਸ਼ ਦੇ 244 ਸਿਵਲ ਡਿਫੈਂਸ ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ" ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ 244 ਜ਼ਿਲ੍ਹਿਆਂ ਵਿੱਚ ਚੰਡੀਗੜ੍ਹ ਵੀ ਸ਼ਾਮਲ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ।
1971 ਵਿੱਚ ਭਾਰਤ-ਪਾਕਿ ਯੁੱਧ ਤੋਂ ਪਹਿਲਾਂ ਹੋਈ ਸੀ ਮੌਕ ਡ੍ਰਿੱਲ
ਦੱਸ ਦਈਏ ਕਿ ਅਜਿਹੀ ਮੌਕ ਡ੍ਰਿਲ ਆਖਰੀ ਵਾਰ 1971 ਵਿੱਚ ਕੀਤੀ ਗਈ ਸੀ। ਉਸ ਵੇਲੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਹੋਈ ਸੀ। ਜੰਗ ਤੋਂ ਪਹਿਲਾਂ ਰਾਜ ਪੱਧਰ 'ਤੇ ਵੀ ਇਸੇ ਤਰ੍ਹਾਂ ਦੀ ਮੌਕ ਡ੍ਰਿਲ ਕੀਤੀ ਗਈ ਸੀ। ਉੱਥੇ ਹੀ ਫਿਰੋਜ਼ਪੁਰ ਛਾਉਣੀ ਵਿੱਚ ਐਤਵਾਰ-ਸੋਮਵਾਰ ਦੀ ਰਾਤ ਨੂੰ ਬਲੈਕਆਊਟ ਅਭਿਆਸ ਤਹਿਤ ਇੱਕ ਅਭਿਆਸ ਕੀਤਾ ਗਿਆ ਸੀ। ਇਹ ਅਭਿਆਸ ਸਾਰੇ ਪਿੰਡਾਂ ਦੀ ਬਿਜਲੀ ਬੰਦ ਹੋਣ ਤੋਂ ਬਾਅਦ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਪੁਲਿਸ ਦੇ ਫੌਜੀ ਜਵਾਨ ਮੌਜੂਦ ਸਨ।
- PTC NEWS