Wed, Sep 11, 2024
Whatsapp

Moga Accident : ਮੋਗਾ 'ਚ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਪੁੱਤ ਦੀ ਮੌਤ

ਮਿਲੀ ਜਾਣਕਾਰੀ ਮੁਤਾਬਿਕ ਹੈ ਕਿ ਦੋਵੇਂ ਪਿਓ-ਪੁੱਤ ਆਪਣੇ ਪਿੰਡ ਮਹਿਰੋ ਤੋਂ ਮੋਗਾ ਸ਼ਹਿਰ ਵੱਲ ਆ ਰਹੇ ਸਨ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਪਿਓ-ਪੁੱਤ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Reported by:  PTC News Desk  Edited by:  Aarti -- August 12th 2024 11:48 AM
Moga Accident : ਮੋਗਾ 'ਚ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਪੁੱਤ ਦੀ ਮੌਤ

Moga Accident : ਮੋਗਾ 'ਚ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਪੁੱਤ ਦੀ ਮੌਤ

Moga Accident :  ਮੋਗਾ ਜ਼ਿਲੇ ਦੇ ਬੁੱਗੀਪੁਰਾ ਰੋਡ 'ਤੇ ਇੱਕ ਭਿਆਨਕ ਹਾਦਸਾ ਵਾਪਰਿਆ ਇਸ ਹਾਦਸੇ ’ਚ ਦੋ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਇੱਕ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ ਪਿਓ ਪੁੱਤ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੌਕੇ ’ਤੇ ਹੀ ਪਿਓ ਪੁੱਤ ਦੀ ਮੌਤ ਹੋ ਗਈ। ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। 

ਮਿਲੀ ਜਾਣਕਾਰੀ ਮੁਤਾਬਿਕ ਹੈ ਕਿ ਦੋਵੇਂ ਪਿਓ-ਪੁੱਤ ਆਪਣੇ ਪਿੰਡ ਮਹਿਰੋ ਤੋਂ ਮੋਗਾ ਸ਼ਹਿਰ ਵੱਲ ਆ ਰਹੇ ਸਨ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਪਿਓ-ਪੁੱਤ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੁੱਗੀਪੁਰਾ ਰੋਡ ’ਤੇ ਹਾਦਸਾ ਵਾਪਰ ਗਿਆ ਹੈ। ਜਿਸ ਤੋਂ ਬਾਅਦ ਅਸੀਂ ਮੌਕੇ 'ਤੇ ਪਹੁੰਚ ਗਏ। ਉਸ ਨੇ ਦੱਸਿਆ ਕਿ ਅਸੀਂ ਉੱਥੇ ਜਾ ਕੇ ਦੇਖਿਆ ਕਿ ਇੱਕ ਕਾਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਲੈ ਕੇ ਭੱਜ ਗਏ।

ਜਦੋਂ ਉਹ ਦੋਹਾਂ ਨੂੰ ਹਸਪਤਾਲ ਲੈ ਕੇ ਆਏ ਤਾਂ ਡਾਕਟਰਾਂ ਨੇ ਦੋਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਨ੍ਹਾਂ ਦੀ ਪਛਾਣ 32 ਸਾਲਾ ਹਰਪ੍ਰੀਤ ਸਿੰਘ ਅਤੇ 58 ਸਾਲਾ ਬੂਟਾ ਸਿੰਘ ਵਾਸੀ ਪਿੰਡ ਮਹਿਰੋ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ: Ladowal Toll Plaza : ਕਿਸਾਨਾਂ ਵੱਲੋਂ ਮੁੜ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਨ ਦੀ ਤਿਆਰੀ ! , ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ

- PTC NEWS

Top News view more...

Latest News view more...

PTC NETWORK