Wed, Jan 7, 2026
Whatsapp

Moga News : ਜ਼ਬਰ ਜਨਾਹ ਮਾਮਲੇ 'ਚ ਧਾਰਮਿਕ ਡੇਰੇ ਦੇ ਮੁੱਖ ਸੇਵਾਦਾਰ ਬਲਜਿੰਦਰ ਸਿੰਘ ਨੂੰ 10 ਸਾਲ ਦੀ ਕੈਦ , 55 ਹਜ਼ਾਰ ਰੁਪਏ ਦਾ ਜ਼ੁਰਮਾਨਾ

Moga News : ਮੋਗਾ ਦੀ ਮਾਨਯੋਗ ਅਦਾਲਤ ਵੱਲੋਂ ਜਬਰ ਜਨਾਹ ਮਾਮਲੇ ਵਿੱਚ ਧਾਰਮਿਕ ਸਥਾਨ ਦੇ ਮੁੱਖ ਸੇਵਾਦਾਰ ਬਲਜਿੰਦਰ ਸਿੰਘ ਨੂੰ 10 ਸਾਲ ਦੀ ਕੈਦ ਅਤੇ 55 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। 18 ਸਤੰਬਰ 2024 ਨੂੰ ਆਰੋਪੀ ਬਲਜਿੰਦਰ ਸਿੰਘ ਦੇ ਖ਼ਿਲਾਫ਼ ਮੋਗਾ ਦੀ ਮੇਹਣਾ ਪੁਲਿਸ ਵਲੋਂ ਜਬਰ ਜਨਾਹ ਅਤੇ ਧਮਕਾਉਣ ਦੇ ਆਰੋਪਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ

Reported by:  PTC News Desk  Edited by:  Shanker Badra -- January 06th 2026 01:06 PM
Moga News : ਜ਼ਬਰ ਜਨਾਹ ਮਾਮਲੇ 'ਚ ਧਾਰਮਿਕ ਡੇਰੇ ਦੇ ਮੁੱਖ ਸੇਵਾਦਾਰ ਬਲਜਿੰਦਰ ਸਿੰਘ ਨੂੰ 10 ਸਾਲ ਦੀ ਕੈਦ , 55 ਹਜ਼ਾਰ ਰੁਪਏ ਦਾ ਜ਼ੁਰਮਾਨਾ

Moga News : ਜ਼ਬਰ ਜਨਾਹ ਮਾਮਲੇ 'ਚ ਧਾਰਮਿਕ ਡੇਰੇ ਦੇ ਮੁੱਖ ਸੇਵਾਦਾਰ ਬਲਜਿੰਦਰ ਸਿੰਘ ਨੂੰ 10 ਸਾਲ ਦੀ ਕੈਦ , 55 ਹਜ਼ਾਰ ਰੁਪਏ ਦਾ ਜ਼ੁਰਮਾਨਾ

Moga News : ਮੋਗਾ ਦੀ ਮਾਨਯੋਗ ਅਦਾਲਤ ਵੱਲੋਂ ਜਬਰ ਜਨਾਹ ਮਾਮਲੇ ਵਿੱਚ ਧਾਰਮਿਕ ਸਥਾਨ ਦੇ ਮੁੱਖ ਸੇਵਾਦਾਰ ਬਲਜਿੰਦਰ ਸਿੰਘ ਨੂੰ 10 ਸਾਲ ਦੀ ਕੈਦ ਅਤੇ 55 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। 18 ਸਤੰਬਰ 2024 ਨੂੰ ਆਰੋਪੀ ਬਲਜਿੰਦਰ ਸਿੰਘ ਦੇ ਖ਼ਿਲਾਫ਼ ਮੋਗਾ ਦੀ ਮੇਹਣਾ ਪੁਲਿਸ ਵਲੋਂ ਜਬਰ ਜਨਾਹ ਅਤੇ ਧਮਕਾਉਣ ਦੇ ਆਰੋਪਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। 

ਦੱਸ ਦੇਈਏ ਕਿ ਇਸ ਤੋਂ ਪਹਿਲਾ ਵੀ ਬਾਬੇ ਖਿਲਾਫ਼ 2 ਸਤੰਬਰ 2024 ਨੂੰ ਇੱਕ ਹੋਰ ਮਹਿਲਾ ਵੱਲੋਂ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਏ ਜਾਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਜਬਰ ਜਨਾਹ ਮਾਮਲੇ ਵਿੱਚ ਗੁਰਦੁਆਰਾ ਠਾਠ ਚਰਨ ਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਜਿੰਦਰ ਸਿੰਘ ਨੂੰ 10 ਸਾਲ ਦੀ ਕੈਦ ਅਤੇ 55 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।


ਮਿਲੀ ਜਾਣਕਾਰੀ ਅਨੁਸਾਰ 18 ਸਤੰਬਰ 2024 ਨੂੰ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ 25 ਸਾਲਾ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਆਰੋਪ ਲਗਾਇਆ ਸੀ ਕਿ ਉਸ ਦਾ ਪਰਿਵਾਰ ਇੱਕ ਧਾਰਮਿਕ ਡੇਰੇ ਵਿੱਚ ਜਾਂਦਾ ਸੀ। ਉਸ ਦਾ ਭਰਾ ਨਸ਼ਿਆਂ ਦਾ ਆਦੀ ਸੀ। ਇਸ ਕਾਰਨ ਉਹ ਧਾਰਮਿਕ ਡੇਰੇ ਦੇ ਮੁੱਖ ਸੇਵਾਦਾਰ ਬਲਜਿੰਦਰ ਸਿੰਘ ਕੋਲ ਗਈ। ਉੱਥੇ ਉਸ ਨੇ ਆਪਣੇ ਭਰਾ ਦੀ ਹਾਲਤ ਬਾਰੇ ਦੱਸਿਆ। ਸੇਵਾਦਾਰ ਬਲਜਿੰਦਰ ਸਿੰਘ ਨੇ ਅਰਦਾਸ ਕਰਨ ਦੀ ਗੱਲ ਕਹੀ ਅਤੇ ਆਪਣੇ ਨਾਲ ਕਿਤੇ ਚੱਲਣ ਲਈ ਕਿਹਾ। 

ਜਦੋਂ 6 ਮਈ 2024 ਨੂੰ ਬਲਜਿੰਦਰ ਸਿੰਘ ਆਪਣੇ ਇੱਕ ਹੋਰ ਸਾਥੀ ਨਾਲ ਉਸ ਨੂੰ ਗੱਡੀ ਵਿੱਚ ਬਿਠਾ ਕੇ ਮੋਗਾ ਵੱਲ ਲੈ ਆ ਰਿਹਾ ਅਤੇ ਰਸਤੇ ਵਿੱਚ ਬੁੱਗੀਪੁਰਾ ਚੌਕ ਤੋਂ ਪਹਿਲਾਂ ਇੱਕ ਹੋਟਲ ਕੋਲ ਸੇਵਾਦਾਰ ਨੇ ਕਿਹਾ ਕਿ ਪਹਿਲਾਂ ਕੁਝ ਖਾ ਲੈਂਦੇ ਹਾਂ ,ਬਾਅਦ ਵਿੱਚ ਅਰਦਾਸ ਕਰਾਂਗੇ। ਉਹ ਉਸ ਨੂੰ ਹੋਟਲ ਵਿੱਚ ਲੈ ਗਿਆ ਜਿੱਥੇ ਉਸ ਨੇ ਪਹਿਲਾਂ ਹੀ ਕਮਰਾ ਬੁੱਕ ਕਰਵਾ ਰੱਖਿਆ ਸੀ। ਕਮਰੇ ਵਿੱਚ ਜਾਣ ਤੋਂ ਬਾਅਦ ਉਸ ਨੇ ਆਪਣੇ ਸਾਥੀ ਨੂੰ ਬਾਹਰ ਭੇਜ ਦਿੱਤਾ ਅਤੇ ਅੰਦਰੋਂ ਕਮਰਾ ਬੰਦ ਕਰ ਕੇ ਉਸ ਨਾਲ ਗਲਤ ਹਰਕਤਾਂ ਕਰਨ ਲੱਗ ਪਿਆ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਬਲਜਿੰਦਰ ਸਿੰਘ ਨੇ ਉਸ ਨਾਲ ਮਾਰਕੁਟ ਕੀਤੀ ਅਤੇ ਕੱਪੜੇ ਉਤਾਰ ਕੇ ਵੀਡੀਓ ਬਣਾਈ। ਇਸ ਤੋਂ ਬਾਅਦ ਉਸ ਨਾਲ ਗਲਤ ਕੰਮ ਕੀਤਾ।

ਉਸ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਹਫ਼ਤੇ ਵਿੱਚ ਦੋ ਵਾਰ ਆਪਣੇ ਡੇਰੇ ਵਿੱਚ ਬੁਲਾ ਕੇ ਉੱਥੇ ਵੀ ਉਸ ਨਾਲ ਗਲਤ ਕੰਮ ਕਰਦਾ ਰਿਹਾ ਪਰ 2 ਸਤੰਬਰ 2024 ਨੂੰ ਬਲਜਿੰਦਰ ਸਿੰਘ ਦੇ ਖ਼ਿਲਾਫ਼ ਇੱਕ ਹੋਰ ਮਹਿਲਾ ਵੱਲੋਂ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਏ ਜਾਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕਰਕੇ 18 ਸਤੰਬਰ 2024 ਨੂੰ ਦੋਸ਼ੀ ਬਲਜਿੰਦਰ ਸਿੰਘ ਦੇ ਖ਼ਿਲਾਫ਼ ਜਬਰ ਜਨਾਹ ਅਤੇ ਧਮਕਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ। ਸੋਮਵਾਰ ਨੂੰ ਅਦਾਲਤ ਨੇ ਕੇਸ ਦੀ ਸੁਣਵਾਈ ਦੌਰਾਨ ਧਾਰਮਿਕ ਸਥਾਨ ਦੇ ਮੁੱਖ ਸੇਵਾਦਾਰ ਬਲਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ।

- PTC NEWS

Top News view more...

Latest News view more...

PTC NETWORK
PTC NETWORK