Moga ਦੇ ਪਿੰਡ ਕਾਹਨ ਸਿੰਘ ਵਾਲਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ,10 ਪਰਿਵਾਰ 'ਆਪ' ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਲ
Moga News : ਅੱਜ ਹਲਕਾ ਮੋਗਾ ਦੇ ਪਿੰਡ ਕਾਹਨ ਸਿੰਘ ਵਾਲਾ ਵਿਖੇ ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ,ਜਦੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਪ੍ਰਚਾਰ ਦੇ ਪਹਿਲੇ ਹੀ ਦਿਨ ਆਪ ਪਾਰਟੀ ਦੇ ਟਕਸਾਲੀ ਤੇ ਫਾਉਂਡਰ ਨੂੰ ਆਪ ਪਾਰਟੀ ਨੂੰ ਅਲਵਿਦਾ ਆਖ ਕੇ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਸੰਜੀਤ ਸਿੰਘ ਸੰਨੀ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਕੀਤਾ ਤੇ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਸੰਜੀਤ ਸਿੰਘ ਸੰਨੀ ਗਿੱਲ ਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪ੍ਰਮੁੱਖ ਤੌਰ 'ਤੇ ਹਰਜਿੰਦਰ ਸਿੰਘ , ਸੰਤੋਖ ਸਿੰਘ ਢਿੱਲੋਂ, ਸੁਰਿੰਦਰ ਸਿੰਘ ਢਿੱਲੋਂ, ਅਜੈਬ ਸਿੰਘ, ਗਰਦੌਰ ਸਿੰਘ, ਨਿਰਮਲ ਸਿੰਘ, ਛਿੰਦਰ ਸਿੰਘ, ਅਜਮੇਰ ਸਿੰਘ, ਹਰਮਨਜੀਤ ਸਿੰਘ, ਸਰਬਜੀਤ ਸਿੰਘ, ਜੰਗ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹਨ। ਇਸ ਮੌਕੇ 'ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਅੱਜ ਸੂਬੇ ਦੇ ਉਹ ਲੋਕ ਜਿਨ੍ਹਾਂ ਨੇ ਆਪ ਪਾਰਟੀ ਦੇ ਝਾਂਸੇ ਵਿੱਚ ਆ ਕੇ ਵੋਟਾਂ ਪਾਈਆਂ ਤੇ ਆਪ ਪਾਰਟੀ ਨੇ ਝੂਠ ਤੇ ਇਸ਼ਤਿਹਾਰਬਾਜੀ ਦਾ ਸਹਾਰਾ ਲੈ ਕੇ ਸਰਕਾਰ ਬਣਾਈ ਤੇ ਜੋ ਪਾਰਟੀ ਦਿੱਲੀ ਵਾਲਿਆਂ ਦੇ ਇਸਾਰਿਆਂ 'ਤੇ ਚੱਲਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਲੋਕਾਂ ਦੇ ਜੀਵਨ ਪੱਧਰ ਦਾ ਬੁਰਾ ਹਾਲ ਹੈ, ਹਾਲਾਤ ਇਹ ਬਣ ਚੁੱਕੇ ਹਨ ਕਿ ਸੂਬੇ ਸਿਰ ਕਰਜ਼ਾ,ਸਾਫ ਪਾਣੀ ਵਾਲੇ ਆਰੋ ਬੰਦ ਪਏ ਹਨ, ਹਸਪਤਾਲਾਂ ਵਿੱਚ ਦਵਾਈਆਂ ਦਾ ਪ੍ਰਬੰਧ ਨਹੀਂ, ਸਕੂਲਾਂ ਵਿੱਚ ਸਿੱਖਿਆ ਦੇ ਪ੍ਰਬੰਧ ਲੜਖੜਾ ਚੁੱਕੇ ਹਨ, ਕਿਸਾਨਾਂ ਨੂੰ ਸਹੀ ਸਮੇਂ ਯੂਰੀਆ ਨਹੀਂ ਦਿੱਤੀ ਜਾ ਰਹੀ ਅਤੇ ਹਰੇਕ ਖੇਤਰ ਵਿੱਚ ਮਜ਼ਦੂਰ, ਕਿਸਾਨ, ਛੋਟਾ ਵਪਾਰੀ ਤੇ ਮੁਲਾਜ਼ਮ ਵੱਡੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ।
ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਵਿੱਚ ਦੋ ਜ਼ਿਲ੍ਹਾ ਪ੍ਰੀਸ਼ਦ ਤੇ 17 ਬਲਾਕ ਸੰਮਤੀ ਮੈਂਬਰਾਂ ਨੂੰ ਲੈਕੇ ਚੋਣ ਮੈਦਾਨ ਵਿੱਚ ਹਨ ਤੇ ਸ੍ਰੋਮਣੀ ਅਕਾਲੀ ਦਲ ਸਾਰੀਆਂ ਹੀ ਸੀਟਾਂ ਤੇ ਜਿੱਤ ਹਾਸਲ ਕਰੇਗਾ ਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਨਾਲ ਲੈਕੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਵਾਂਗੇ ਤੇ ਜੋ ਝੂਠੇ ਪਰਚੇ ਦਰਜ ਕਰਨ ਦੀ ਪ੍ਰਿਤ ਆਪ ਪਾਰਟੀ ਨੇ ਸ਼ੁਰੂ ਕੀਤੀ ਹੈ ਉਸ ਤੋਂ ਲੋਕਾਂ ਨੂੰ ਨਿਜਾਤ ਦਿਵਾਂਵਾਗੇ ਤੇ ਲੋਕਾਂ ਵਿੱਚ ਇਸ ਗੱਲ ਦੀ ਚਰਚਾ ਹੈ ਕਿ ਜੇਕਰ ਪੰਜਾਬ ਦਾ ਭਲਾ ਕਰ ਸਕਦੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਕਰ ਸਕਦੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਵਿਕਾਸ ਅੱਜ ਵੀ ਬੋਲਦਾ ਹੈ।
ਸੰਨੀ ਗਿੱਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਾਂ ਕੋਈ ਅਮਨ ਕਾਨੂੰਨ ਹੈ ਅਤੇ ਨਾ ਹੀ ਵਿਕਾਸ ਕਿਉਂਕਿ ਆਪ ਸਰਕਾਰ ਬਦਲਾਖ਼ੋਰੀ ਦੀ ਨੀਤੀ ਤੇ ਚੱਲ ਪਈ ਅਤੇ ਹੁਣ ਉਸ ਤੋਂ ਅੱਕੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਰਹੇ ਹਨ ਕਿ ਸੂਬੇ ਨੂੰ ਖੁਸ਼ਹਾਲੀ ਤੇ ਵਿਕਾਸ ਦੀਆਂ ਲੀਹਾਂ ਤੇ ਤੋਰਨ ਲਈ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਜ਼ਰੂਰੀ ਹੈ। ਸੰਨੀ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ ਕਿਉਂਕਿ ਇਹ ਚੋਣਾਂ ਸਾਲ 2027 ਦੀਆਂ ਚੋਣਾਂ ਦਾ ਵੀ ਮੁੱਢ ਬੰਨ੍ਹੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ। ਸੰਨੀ ਗਿੱਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਸਵਾਗਤ ਕਰਦਿਆਂ ਆਖਿਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਪਾਰਟੀ ਬਣਦਾ ਮਾਣ ਸਤਿਕਾਰ ਦੇਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਰਸ਼ਨ ਸਿੰਘ ਝੰਡੇਆਣਾ, ਮਾਸਟਰ ਗੁਰਦੀਪ ਸਿੰਘ ਮਹੇਸਰੀ, ਬੂਟਾ ਸਿੰਘ ਦੌਲਤਪੁਰਾ, ਇੰਦਰਜੀਤ ਸਿੰਘ ਕਾਹਨ ਸਿੰਘ ਵਾਲਾ, ਗੁਰਦਰਸ਼ਨ ਸਿੰਘ ਕਾਹਨ ਸਿੰਘ ਵਾਲਾ, ਧਰਮ ਸਿੰਘ, ਕੁਲਵੰਤ ਸਿੰਘ, ਮੁਖਤਿਆਰ ਸਿੰਘ, ਦਰਸ਼ਨ ਸਿੰਘ, ਪਵਨਦੀਪ ਸਿੰਘ ਘੱਲਾ ਕਲਾ,ਆਦਿ ਆਗੂ ਤੇ ਵਰਕਰ ਹਾਜ਼ਰ ਸਨ।
- PTC NEWS