Sun, May 31, 2026
Whatsapp

Moga News : ਬੱਧਨੀ ਕਲਾਂ ਤੋਂ ਆਪ ਦੇ ਸੀਨੀਅਰ ਆਗੂ ਬੀਰੂ ਸਿੰਘ ਸਮੇਤ 40 ਪਰਿਵਾਰਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

Moga News : ਬੱਧਨੀ ਕਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵਕਤ ਵੱਡਾ ਝੱਟਕਾ ਲੱਗਿਆ ,ਜਦੋ ਆਮ ਆਦਮੀ ਪਾਰਟੀ ਵਿੱਚ ਅੱਗੇ ਹੋ ਕੇ ਕੰਮ ਕਰਨ ਵਾਲੇ ਨੌਜਵਾਨ ਆਗੂ ਬੀਰੂ ਸਿੰਘ ਸਮੇਤ 40 ਪਰਿਵਾਰਾਂ ਨੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ ਪ੍ਰਭਾਵਿਤ ਇਲਾਕਿਆਂ 'ਚ ਨਿਭਾਏ ਜਾ ਰਹੇ ਲੋਕ ਪੱਖੀ ਕੰਮਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ ਦੀ ਮੌਜੂਦਗੀ ਦੇ ਵਿੱਚ ਅਕਾਲੀ ਦਲ ਦਾ ਪੱਲਾ ਫੜਿਆ

Reported by:  PTC News Desk  Edited by:  Shanker Badra -- September 21st 2025 12:51 PM
Moga News : ਬੱਧਨੀ ਕਲਾਂ ਤੋਂ ਆਪ ਦੇ ਸੀਨੀਅਰ ਆਗੂ ਬੀਰੂ ਸਿੰਘ ਸਮੇਤ 40 ਪਰਿਵਾਰਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

Moga News : ਬੱਧਨੀ ਕਲਾਂ ਤੋਂ ਆਪ ਦੇ ਸੀਨੀਅਰ ਆਗੂ ਬੀਰੂ ਸਿੰਘ ਸਮੇਤ 40 ਪਰਿਵਾਰਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

Moga News : ਬੱਧਨੀ ਕਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵਕਤ ਵੱਡਾ ਝੱਟਕਾ ਲੱਗਿਆ ,ਜਦੋ ਆਮ ਆਦਮੀ ਪਾਰਟੀ ਵਿੱਚ ਅੱਗੇ ਹੋ ਕੇ ਕੰਮ ਕਰਨ ਵਾਲੇ ਨੌਜਵਾਨ ਆਗੂ ਬੀਰੂ ਸਿੰਘ ਸਮੇਤ 40 ਪਰਿਵਾਰਾਂ ਨੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ ਪ੍ਰਭਾਵਿਤ ਇਲਾਕਿਆਂ 'ਚ ਨਿਭਾਏ ਜਾ ਰਹੇ ਲੋਕ ਪੱਖੀ ਕੰਮਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ ਦੀ ਮੌਜੂਦਗੀ ਦੇ ਵਿੱਚ ਅਕਾਲੀ ਦਲ ਦਾ ਪੱਲਾ ਫੜਿਆ।

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਰਾਜ ਅੰਦਰ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਗਰਾਊਂਡ ਜੀਰੋ 'ਤੇ ਬਿਲਕੁਲ ਠੱਪ ਪਈਆਂ ਹਨ ਅਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। 


ਇਸ ਮੌਕੇ 'ਤੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਖਣਮੁੱਖ ਭਾਰਤੀ ਪੱਤੋਂ ਨੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੇ ਲੋਕਾਂ ਨਾਲ ਚਟਾਨ ਵਾਂਗ ਖੜੇਗਾ ਅਤੇ ਉਹਨਾਂ ਨੂੰ ਅਕਾਲੀ ਦਲ ਸਰਕਾਰ ਸਮੇਂ ਸ਼ੁਰੂ ਕੀਤੀਆਂ ਸਾਰੀਆਂ ਸਹੂਲਤਾਂ ਦਾ ਲਾਭ ਦਿਵਾ ਕੇ ਰਹੇਗਾ।  

ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਪਿੰਡ ਰਣੀਆਂ ਦੇ ਸਰਪੰਚ ਅਜੀਤ ਪਾਲ ਸਿੰਘ ਰਣੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਸਿੱਖਿਆ ਕ੍ਰਾਂਤੀ ਗਰਾਊਂਡ ਜੀਰੋ 'ਤੇ ਬਿਲਕੁਲ ਫੇਲ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਜਿੱਥੇ ਬਾਥਰੂਮਾਂ ਦੇ ਉਦਘਾਟਨ ਕਰਕੇ ਫੋਕੀ ਵਾਹ -ਵਾਹ ਖੱਟੀ ਜਾ ਰਹੀ ਹੈ,ਉੱਥੇ ਇਹਨਾਂ ਦੇ ਆਗੂਆਂ ਵੱਲੋਂ ਸਿੱਖਿਆ ਕ੍ਰਾਂਤੀ ਨੂੰ ਬੜਾਵਾ ਦੇਣ ਲਈ ਪਿੰਡਾਂ ਵਿੱਚ ਸਕੂਲਾਂ ਦੇ ਅਧਿਆਪਕਾਂ 'ਤੇ ਜਾ ਕੇ ਰੋਅਬ ਅਜਮਾਈ ਕੀਤੀ ਜਾ ਰਹੀ ਹੈ।

ਇਥੋਂ ਤੱਕ ਕਿ ਸਾਡੇ ਪਿੰਡ ਦੇ ਕਈ ਟੀਚਰ ਤਾਂ ਬਦਲੀ ਕਰਵਾ ਗਏ ਅਤੇ ਕਈਆਂ ਨੂੰ ਅਸੀਂ ਪੰਚਾਇਤੀ ਤੌਰ 'ਤੇ ਤਰਲੇ ਮਿਨਤਾਂ ਕਰਕੇ ਰੱਖਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਪਾਰਟੀ ਹੈ , ਜਿਸ ਨੇ ਹਰੇਕ ਵਰਗ ਨੂੰ ਪਹਿਲ ਦੇ ਆਧਾਰ 'ਤੇ ਸਹੂਲਤਾਂ ਦਿੱਤੀਆਂ ਅਤੇ ਗਰਾਊਂਡ ਜ਼ੀਰੋ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਦੀ ਹੱਲ ਕੀਤੀਆਂ। 

- PTC NEWS

Electrical Saftey authority

Top News view more...

Latest News view more...

PTC NETWORK
PTC NETWORK