Fri, May 1, 2026
Whatsapp

Moga : ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ, 1 ਕਿੱਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

Heroin Seized : ਪੁਲਿਸ ਮੁਤਾਬਕ ਇਹ ਮੁੱਖ ਤਸਕਰ ਪਹਿਲਾਂ ਵੀ ਕਈ ਮੁਕੱਦਮਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ ਅਤੇ ਪੁਕਿਸ ਨੂੰ ਲੋੜੀਂਦਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮ ਇਹ ਹੈਰੋਇਨ ਇਸੇ ਮੁੱਖ ਤਸਕਰ ਤੋਂ ਲੈ ਕੇ ਆਏ ਸਨ।

Reported by:  PTC News Desk  Edited by:  KRISHAN KUMAR SHARMA -- May 01st 2026 04:40 PM -- Updated: May 01st 2026 04:51 PM
Moga : ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ, 1 ਕਿੱਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

Moga : ਮੋਗਾ ਪੁਲਿਸ ਨੂੰ ਵੱਡੀ ਕਾਮਯਾਬੀ, 1 ਕਿੱਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

Moga News : ਸੀ.ਆਈ.ਏ. ਸਟਾਫ਼ ਮੋਗਾ ਨੇ ਵੱਡੀ ਕਾਰਵਾਈ ਕਰਦਿਆਂ 1 ਕਿਲੋਗ੍ਰਾਮ ਹੇਰੋਇਨ ਅਤੇ ਹੁੰਡਾਈ ਕ੍ਰੇਟਾ ਕਾਰ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗ੍ਰਿਫ਼ਤਾਰ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁੱਖ ਨਸ਼ਾ ਤਸਕਰ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਸਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇਗਾ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਪੁਲਿਸ ਮੁਤਾਬਕ ਇਹ ਮੁੱਖ ਤਸਕਰ ਪਹਿਲਾਂ ਵੀ ਕਈ ਮੁਕੱਦਮਿਆਂ ਵਿੱਚ ਸ਼ਾਮਲ ਰਹਿ ਚੁੱਕਾ ਹੈ ਅਤੇ ਪੁਕਿਸ ਨੂੰ ਲੋੜੀਂਦਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮ ਇਹ ਹੈਰੋਇਨ ਇਸੇ ਮੁੱਖ ਤਸਕਰ ਤੋਂ ਲੈ ਕੇ ਆਏ ਸਨ। 


ਇਸ ਸੰਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਐਸ.ਪੀ. (ਡੀ) ਬਾਲਕ੍ਰਿਸ਼ਨ ਸਿੰਘ ਸਿੰਗਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ, ਜਦਕਿ ਇੱਕ ਦੋਸ਼ੀ ਜ਼ਿਲ੍ਹਾ ਮੋਗਾ ਨਾਲ ਸੰਬੰਧਿਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਰਾਮਦ ਕੀਤੀ ਗਈ ਕ੍ਰੇਟਾ ਕਾਰ ਸੁਪਰੀਤ ਸਿੰਘ ਦੇ ਪਿਤਾ ਰਜਿੰਦਰਪਾਲ ਸਿੰਘ ਦੇ ਨਾਮ ‘ਤੇ ਦਰਜ ਹੈ।

ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਨੇ ਜਦੋਂ ਜਦੋਂ ਕ੍ਰੇਟਾ ਕਾਰ ‘ਤੇ ਸਵਾਰ ਤਿੰਨ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ਦੇ ਹੈਂਡਬ੍ਰੇਕ ਦੇ ਕੋਲ ਬਣੀ ਜਗ੍ਹਾ ਵਿੱਚ ਇੱਕ ਪਾਰਦਰਸ਼ੀ ਮੋਮੀ ਲਿਫਾਫਾ ਮਿਲਿਆ, ਜਿਸ ਵਿੱਚੋਂ ਲਗਭਗ ਇੱਕ ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।

- PTC NEWS

Top News view more...

Latest News view more...

PTC NETWORK
PTC NETWORK