Fri, Jun 19, 2026
Whatsapp

Mohali Aero City Electrocution Death: ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਮਜ਼ਦੂਰ ਦੀ ਮੌਤ, ਲੋਕਾਂ ’ਚ ਰੋਸ

Punjab News: ਮੋਹਾਲੀ ਦੇ ਏਰੋ ਸਿਟੀ ਇਲਾਕੇ ਵਿੱਚ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਇੱਕ ਪਰਵਾਸੀ ਦੀ ਜਾਨ ਚਲੀ ਗਈ।

Reported by:  PTC News Desk  Edited by:  Amritpal Singh -- June 19th 2026 10:21 AM
Mohali Aero City Electrocution Death: ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਮਜ਼ਦੂਰ ਦੀ ਮੌਤ, ਲੋਕਾਂ ’ਚ ਰੋਸ

Mohali Aero City Electrocution Death: ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਮਜ਼ਦੂਰ ਦੀ ਮੌਤ, ਲੋਕਾਂ ’ਚ ਰੋਸ

Punjab News: ਮੋਹਾਲੀ ਦੇ ਏਰੋ ਸਿਟੀ ਇਲਾਕੇ ਵਿੱਚ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਇੱਕ ਪਰਵਾਸੀ ਦੀ ਜਾਨ ਚਲੀ ਗਈ। ਸੀ-ਬਲਾਕ ਵਿੱਚ ਅੱਜ ਇੱਕ ਪਰਵਾਸੀ ਮਜ਼ਦੂਰ ਦੀ ਕਰੰਟ ਲੱਗਣ ਨਾਲ ਦੁੱਖਦਾਈ ਮੌਤ ਹੋ ਗਈ, ਜਿਸ ਤੋਂ ਬਾਅਦ ਇਲਾਕੇ ਵਿੱਚ ਗੁੱਸੇ ਦਾ ਮਾਹੌਲ ਬਣ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਮਜ਼ਦੂਰ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਜਾ ਰਿਹਾ ਸੀ ਕਿ ਅਚਾਨਕ ਸਟ੍ਰੀਟ ਲਾਈਟ ਨਾਲ ਜੁੜੀਆਂ ਖਰਾਬ ਅਤੇ ਨੰਗੀਆਂ ਤਾਰਾਂ ਦੇ ਸੰਪਰਕ ਵਿੱਚ ਆ ਗਿਆ। ਕਰੰਟ ਲੱਗਣ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।


ਸਥਾਨਕ ਨਿਵਾਸੀਆਂ ਨੇ ਇਸ ਘਟਨਾ ਲਈ ਸਟ੍ਰੀਟ ਲਾਈਟਾਂ ਦੀ ਸੰਭਾਲ ਕਰ ਰਹੇ ਬਿਜਲੀ ਵਿਭਾਗ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਨੰਗੀਆਂ ਤਾਰਾਂ ਅਤੇ ਖਰਾਬ ਲਾਈਟਾਂ ਬਾਰੇ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਸੰਬੰਧਿਤ ਅਧਿਕਾਰੀਆਂ ਵੱਲੋਂ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ।

ਲੋਕਾਂ ਨੇ ਦੋਸ਼ ਲਗਾਇਆ ਕਿ ਜੇਕਰ ਸਮੇਂ ਸਿਰ ਮੁਰੰਮਤ ਕਰ ਦਿੱਤੀ ਜਾਂਦੀ ਤਾਂ ਇਹ ਹਾਦਸਾ ਟਾਲਿਆ ਜਾ ਸਕਦਾ ਸੀ। ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ।

ਇਹ ਘਟਨਾ ਇੱਕ ਵਾਰ ਫਿਰ ਬਿਜਲੀ ਵਿਭਾਗ ਦੀ ਲਾਪਰਵਾਹੀ ਅਤੇ ਸ਼ਹਿਰੀ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜੇ ਕਰਦੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK