Mohali Airport : ਮੋਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਲਈ ਅਜੇ ਹੋਰ ਕਰਨਾ ਪੈ ਸਕਦਾ ਹੈ ਇੰਤਜ਼ਾਰ, ਕੇਂਦਰ ਨੇ ਕਿਹਾ- 'ਇਹ ਸਾਡੇ ਹੱਥ 'ਚ ਨਹੀਂ...'
Moahli Airport News : ਪੰਜਾਬੀਆਂ ਨੂੰ ਮੋਹਾਲੀ ਹਵਾਈ ਅੱਡੇ ਤੋਂ ਸਿੱਧੀਆਂ ਕੌਮਾਂਤਰੀ ਉਡਾਣਾਂ ਲਈ ਅਜੇ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ, ਕਿਉਂਕਿ ਕੇਂਦਰ ਸਰਕਾਰ ਨੇ ਇਸ ਸਬੰਧ ਵਿੱਚ ਕਿਹਾ ਹੈ ਕਿ ਕੌਮਾਂਤਰੀ ਉਡਾਣਾਂ ਸ਼ੁਰੂ ਕਰਨੀਆਂ ਉਸ ਦੇ ਹੱਥ ਵਿੱਚ ਨਹੀਂ ਹੈ। ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿੱਚ ਮੋਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ਬ੍ਰਿਟੇਨ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਲਈ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਬਾਰੇ ਲੋਕ ਸਭਾ ਵਿੱਚ ਸਵਾਲ ਕੀਤਾ ਸੀ। ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਸਪੱਸ਼ਟ ਕੀਤਾ ਕਿ ਸਰਕਾਰ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਬਾਰੇ ਕੋਈ ਸਿੱਧਾ ਫੈਸਲਾ ਨਹੀਂ ਲੈ ਸਕਦੀ, ਕਿਉਂਕਿ ਇਹ ਪੂਰੀ ਤਰ੍ਹਾਂ ਏਅਰਲਾਈਨਾਂ ਦੇ ਹਿੱਤਾਂ ਅਤੇ ਵਪਾਰਕ ਫੈਸਲਿਆਂ 'ਤੇ ਅਧਾਰਤ ਹੈ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਵਾਬ ਦਿੱਤਾ ਕਿ ਅੰਤਰਰਾਸ਼ਟਰੀ ਉਡਾਣਾਂ ਦੇ ਸੰਚਾਲਨ ਦਾ ਫੈਸਲਾ ਭਾਰਤ ਅਤੇ ਦੂਜੇ ਦੇਸ਼ਾਂ ਵਿਚਕਾਰ ਦੁਵੱਲੇ ਹਵਾਈ ਸੇਵਾ ਸਮਝੌਤੇ (ਏਐਸਏ) ਦੇ ਤਹਿਤ ਕੀਤਾ ਜਾਂਦਾ ਹੈ। ਇਸ 'ਚ ਭਾਰਤੀ ਏਅਰਲਾਈਨਾਂ ਨੂੰ ਹਵਾਈ ਅੱਡਿਆਂ ਅਤੇ ਰੂਟਾਂ ਦੀ ਚੋਣ ਕਰਨ ਦੀ ਆਜ਼ਾਦੀ ਹੈ ਪਰ ਇਹ ਫੈਸਲਾ ਏਅਰਲਾਈਨ ਕੰਪਨੀਆਂ ਦੀ ਕਾਰੋਬਾਰੀ ਰਣਨੀਤੀ ਅਤੇ ਆਰਥਿਕ ਸੰਭਾਵਨਾ 'ਤੇ ਨਿਰਭਰ ਕਰਦਾ ਹੈ।
ਮੋਹਾਲੀ ਏਅਰਪੋਰਟ ਦੇ ਵਿਸਥਾਰ ਲਈ ਕਈ ਅਹਿਮ ਯੋਜਨਾਵਾਂ
ਸਰਕਾਰ ਵੱਲੋਂ ਮੁਹਾਲੀ ਹਵਾਈ ਅੱਡੇ ਦੇ ਨਵੀਨੀਕਰਨ ਅਤੇ ਵਿਸਥਾਰ ਸਬੰਧੀ ਕਈ ਅਹਿਮ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਿਟੇਡ (CHIAL) ਰਾਹੀਂ ਨਿਮਨਲਿਖਤ ਕਾਰਜ ਲਾਗੂ ਕੀਤੇ ਜਾ ਰਹੇ ਹਨ :
ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਹਵਾਈ ਅੱਡੇ ਦੇ ਵਿਸਥਾਰ ਅਤੇ ਅਪਗ੍ਰੇਡੇਸ਼ਨ ਯੋਜਨਾਵਾਂ ਨੂੰ ਸਮੇਂ-ਸਮੇਂ 'ਤੇ ਲੋੜਾਂ, ਜ਼ਮੀਨ ਦੀ ਉਪਲਬਧਤਾ, ਆਰਥਿਕ ਸੰਭਾਵਨਾ ਅਤੇ ਯਾਤਰੀਆਂ ਦੀ ਮੰਗ ਦੇ ਅਨੁਸਾਰ ਲਾਗੂ ਕੀਤਾ ਜਾਂਦਾ ਹੈ। ਹਾਲਾਂਕਿ, ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਵਿੱਚ ਵਾਧਾ ਪੂਰੀ ਤਰ੍ਹਾਂ ਏਅਰਲਾਈਨਾਂ ਦੀਆਂ ਕਾਰੋਬਾਰੀ ਸੰਭਾਵਨਾਵਾਂ ਅਤੇ ਨੀਤੀਆਂ 'ਤੇ ਨਿਰਭਰ ਕਰੇਗਾ।
- PTC NEWS