Sadhu Singh Dharamsot : ਸਾਬਕਾ ਮੰਤਰੀ ਧਰਮਸੋਤ 'ਤੇ ਚੱਲੇਗਾ ਮਨੀ ਲਾਂਡਰਿੰਗ ਕੇਸ, ED ਨੂੰ ਮਨਜੂਰੀ, ਮਾਮਲੇ 'ਚ ਦੋ ਹੋਰ ਮੁਲਜ਼ਮ ਵੀ ਸ਼ਾਮਲ
Sadhu Singh Dharamsot : ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਪੰਜਾਬ ਕਾਂਗਰਸ (Punjab Congress) ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਮਨੀ ਲਾਂਡਰਿੰਗ ਮਾਮਲੇ (Money Laundring Case) ਵਿੱਚ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਈਡੀ ਦੇ ਵਕੀਲ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਇੱਕ ਜਨਤਕ ਸੇਵਕ (ਸਰਕਾਰੀ ਅਹੁਦੇ 'ਤੇ ਕਾਬਜ਼ ਵਿਅਕਤੀ) 'ਤੇ ਮੁਕੱਦਮਾ ਚਲਾਉਣ ਲਈ ਧਾਰਾ 197 ਤਹਿਤ ਇਜਾਜ਼ਤ ਦੀ ਲੋੜ ਹੁੰਦੀ ਹੈ।
ਅਦਾਲਤ ਨੇ ਮਾਮਲੇ ਵਿੱਚ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਇਹ ਇਜਾਜ਼ਤ ਦਿੱਤੀ। ਹੁਣ ਇਸ ਮਾਮਲੇ ਦੀ ਸੁਣਵਾਈ 2 ਦਸੰਬਰ ਨੂੰ ਹੋਵੇਗੀ। ਦੋ ਮੁਲਜ਼ਮਾਂ, ਮਹਿੰਦਰ ਪਾਲ ਅਤੇ ਸੁਖਵਿੰਦਰ ਸਿੰਘ ਨੂੰ ਇਸ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ। ਅਦਾਲਤ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਹਨ।
ਖਬਰ ਅਪਡੇਟ ਜਾਰੀ..
- PTC NEWS