Gangster Lawrence Bishnoi interview : ਇੰਟਰਵਿਊ ਮਾਮਲੇ 'ਚ ਪੁਲਿਸ ਮੁਲਾਜ਼ਮਾਂ ਨੂੰ ਝਟਕਾ ,ਅਦਾਲਤ ਨੇ ਰੱਦ ਕੀਤੀ ਪੌਲੀਗ੍ਰਾਫ ਟੈਸਟ ਨਾ ਕਰਵਾਉਣ ਦੀ ਪਟੀਸ਼ਨ
Gangster Lawrence Bishnoi interview : ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਦੇ ਇੰਟਰਵਿਊ ਦੇ ਮਾਮਲੇ ਵਿੱਚ ਪੌਲੀਗ੍ਰਾਫ ਟੈਸਟ ਤੋਂ ਬਚਣ ਲਈ ਪੰਜ ਪੁਲਿਸ ਮੁਲਾਜ਼ਮਾਂ ਵੱਲੋਂ ਦਾਇਰ ਪਟੀਸ਼ਨ ਨੂੰ ਮੋਹਾਲੀ ਦੀ ਅਦਾਲਤ ਨੇ ਰੱਦ ਕਰ ਦਿੱਤਾ ਹੈ। ਇਹ ਸਪੱਸ਼ਟ ਹੈ ਕਿ ਹੁਣ ਉਨ੍ਹਾਂ ਨੂੰ ਇਸ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ।
ਇਸ ਤੋਂ ਪਹਿਲਾਂ ਪਟੀਸ਼ਨ ਦਾਇਰ ਕਰਦੇ ਸਮੇਂ ਪੁਲਿਸ ਮੁਲਾਜ਼ਮਾਂ ਨੇ ਕਿਹਾ ਸੀ ਕਿ ਉਨ੍ਹਾਂ 'ਤੇ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਦਬਾਅ ਪਾਇਆ ਗਿਆ ਸੀ। ਇਸ ਕਾਰਨ ਕਰਕੇ ਉਨ੍ਹਾਂ ਨੇ ਆਪਣੀ ਸਹਿਮਤੀ ਦੇ ਦਿੱਤੀ ਸੀ। ਬੀਤੇ ਦਿਨ ਅਦਲਤ ਨੇ ਇਨ੍ਹਾਂ ਦੀ ਹਮੀ ਭਰਨ ਤੋਂ ਬਾਅਦ ਪੌਲੀਗ੍ਰਾਫ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਸਨ। ਹੁਣ ਅਦਾਲਤ ਨੇ ਵੀ
ਜਾਣਕਾਰੀ ਅਨੁਸਾਰ ਪਹਿਲਾਂ 6 ਪੁਲਿਸ ਕਰਮਚਾਰੀ - ਮੁਖਤਿਆਰ ਸਿੰਘ, ਕਾਂਸਟੇਬਲ ਸਿਮਰਨਜੀਤ ਸਿੰਘ, ਕਾਂਸਟੇਬਲ ਹਰਪ੍ਰੀਤ ਸਿੰਘ, ਕਾਂਸਟੇਬਲ ਬਲਵਿੰਦਰ ਸਿੰਘ, ਕਾਂਸਟੇਬਲ ਸਤਨਾਮ ਸਿੰਘ ਅਤੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਸਹਿਮਤ ਹੋਏ ਸਨ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਸਨ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੇ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ 'ਤੇ ਦਬਾਅ ਪਾਇਆ ਗਿਆ ਸੀ। ਪੁਲਿਸ ਮੁਲਾਜ਼ਮਾਂ ਦੀ ਨੁਮਾਇੰਦਗੀ ਕਰ ਰਹੇ ਸੁਲਤਾਨ ਸਿੰਘ ਸੰਘਾ ਨੇ ਮੀਡੀਆ ਨੂੰ ਦੱਸਿਆ ਕਿ ਜਦੋਂ ਹੁਕਮ ਪਾਸ ਕੀਤਾ ਗਿਆ ਤਾਂ ਏਡੀਜੀਪੀ ਰੈਂਕ ਦਾ ਇੱਕ ਸੀਨੀਅਰ ਆਈਪੀਐਸ ਅਧਿਕਾਰੀ ਅਦਾਲਤ ਵਿੱਚ ਮੌਜੂਦ ਸੀ ਅਤੇ ਉਨ੍ਹਾਂ ਦੇ ਮੁਵੱਕਿਲ ਦਬਾਅ ਹੇਠ ਪੌਲੀਗ੍ਰਾਫ ਟੈਸਟ ਲਈ ਸਹਿਮਤ ਹੋਏ ਸਨ। ਉਨ੍ਹਾਂ ਨੇ ਕਿਹਾ, "ਜਦੋਂ ਪੁਲਿਸ ਵਾਲਿਆਂ ਨੇ ਸਬੰਧਤ ਅਦਾਲਤ ਦੇ ਸਾਹਮਣੇ ਆਪਣੀ ਸਹਿਮਤੀ ਦਰਜ ਕਰਵਾਈ ਤਾਂ ਉਨ੍ਹਾਂ ਦੇ ਨਾਲ ਕੋਈ ਵਕੀਲ ਨਹੀਂ ਸੀ।"
ਪੌਲੀਗ੍ਰਾਫ ਟੈਸਟ ਕਰਵਾਉਣਾ ਕਿਉਂ ਜ਼ਰੂਰੀ ?
ਸੂਤਰਾਂ ਅਨੁਸਾਰ ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਜੇਲ੍ਹ ਦੇ ਅੰਦਰ ਇੰਟਰਵਿਊ ਸੁਰੱਖਿਆ ਪ੍ਰਣਾਲੀ ਵਿੱਚ ਅੰਦਰੂਨੀ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਸੀ। ਅਜਿਹੀ ਸਥਿਤੀ ਵਿੱਚ ਇਹ ਪੌਲੀਗ੍ਰਾਫ ਟੈਸਟ ਇਹ ਪਤਾ ਲਗਾਉਣ ਲਈ ਕੀਤਾ ਜਾਵੇਗਾ ਕਿ ਕੀ ਜੇਲ੍ਹ ਸਟਾਫ ਜਾਂ ਪੁਲਿਸ ਵਾਲਿਆਂ ਵਿੱਚੋਂ ਕਿਸੇ ਨੇ ਲਾਰੈਂਸ ਨੂੰ ਮੀਡੀਆ ਦੇ ਸਾਹਮਣੇ ਲਿਆਉਣ ਵਿੱਚ ਮਦਦ ਕੀਤੀ ਸੀ।
- PTC NEWS