Mohali DC Instruction : ਭਾਰਤ ਤੇ ਪਾਕਿਸਤਾਨ ਵਿਚਾਲੇ ਵਧ ਰਹੇ ਤਣਾਅ ਦੇ ਚੱਲਦੇ ਡੀਸੀ ਦੇ ਨਵੇਂ ਦਿਸ਼ਾ ਨਿਰਦੇਸ਼ ਜਾਰੀ
Mohali DC Instruction : ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਾਰੇ ਆਈਏਐਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਅਗਲੇ ਹੁਕਮਾਂ ਤੱਕ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਲਵੇਗਾ। ਕੋਈ ਵੀ ਅਧਿਕਾਰੀ ਆਪਣੀ ਤਾਇਨਾਤੀ ਵਾਲੀ ਥਾਂ ਤੋਂ ਬਾਹਰ ਨਹੀਂ ਜਾਵੇਗਾ।
ਸ਼ੁੱਕਰਵਾਰ ਸਵੇਰੇ ਪਾਕਿਸਤਾਨ ਨੇ ਖਾਸਾ ਖੇਤਰ ਵਿੱਚ ਇੱਕ ਡਰੋਨ ਹਮਲਾ ਕੀਤਾ ਜਿਸ ਨੂੰ ਭਾਰਤੀ ਹਵਾਈ ਸੈਨਾ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਮਾਰ ਸੁੱਟਿਆ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਕਰੀਬ 5:30 ਵਜੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਉਡਾਏ ਗਏ। ਇਸ ਤੋਂ ਥੋੜ੍ਹੀ ਦੇਰ ਬਾਅਦ ਹਵਾਈ ਰੱਖਿਆ ਪ੍ਰਣਾਲੀ ਨੇ ਕੰਮ ਕੀਤਾ ਅਤੇ ਦੋਵੇਂ ਡਰੋਨਾਂ ਨੂੰ ਤਬਾਹ ਕਰ ਦਿੱਤਾ।
ਮੁਹਾਲੀ ਦੇ ਲੋਕਾਂ ਦੇ ਲਈ ਡੀਸੀ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਮੁਤਾਬਿਕ ਕਿਸੇ ਵੀ ਇਲਾਕੇ ਨੂੰ ਖਾਲੀ ਕਰਨ ਦੀ ਕੋਈ ਅਪੀਲ ਨਹੀਂ ਕੀਤੀ ਗਈ। ਨਾਲ ਹੀ ਡੀਸੀ ਨੇ ਇਹ ਵੀ ਕਿਹਾ ਹੈ ਕਿ ਰਾਤ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਗਤੀਵਿਧੀ ਵੀ ਨਾ ਕੀਤੀ ਜਾਵੇ। ਲੋਕ ਭੀੜ ਭਾੜ ਵਾਲੇ ਇਲਾਕੇ ਜਿਵੇਂ ਬਜ਼ਾਰਾ, ਮਾਲ, ਆਦਿ ਨਾ ਜਾਣ।
ਦੱਸਿਆ ਜਾ ਰਿਹਾ ਹੈ ਕਿ ਸਥਿਤੀ ਨੂੰ ਦੇਖਦੇ ਹੋਏ ਹੋਰ ਸਾਇਰਨ ਇੰਨਸਟਾਲ ਕੀਤੇ ਜਾ ਰਹੇ ਹਨ। ਨਾਲ ਹੀ ਲੋਕਾਂ ਨੂੰ ਪ੍ਰਸ਼ਾਸਨ ਦੀਆਂ ਹਿਦਾਇਤਾਂ ਮੰਨਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : IPL 2025 Suspended : ਭਾਰਤ-ਪਾਕਿਸਤਾਨ ਤਣਾਅ ਦੌਰਾਨ BCCI ਨੇ ਲਿਆ ਵੱਡਾ ਫੈਸਲਾ, IPL 2025 ਮੁਲਤਵੀ
- PTC NEWS