Mon, Dec 8, 2025
Whatsapp

DeraBassi ’ਚ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ; ਬਦਮਾਸ਼ਾਂ ਦਾ ਲਾਰੈਂਸ-ਗੋਲਡੀ ਢਿੱਲੋਂ ਗੈਂਗ ਨਾਲ ਹੈ ਲਿੰਕ

ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਬਾਈਕ 'ਤੇ ਉੱਥੇ ਜਾ ਰਹੇ ਸਨ। ਪੁਲਿਸ ਨੇ ਤੁਰੰਤ ਉਨ੍ਹਾਂ ਨੂੰ ਘੇਰ ਲਿਆ।

Reported by:  PTC News Desk  Edited by:  Aarti -- November 12th 2025 04:55 PM
DeraBassi ’ਚ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ; ਬਦਮਾਸ਼ਾਂ ਦਾ ਲਾਰੈਂਸ-ਗੋਲਡੀ ਢਿੱਲੋਂ ਗੈਂਗ ਨਾਲ ਹੈ ਲਿੰਕ

DeraBassi ’ਚ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ; ਬਦਮਾਸ਼ਾਂ ਦਾ ਲਾਰੈਂਸ-ਗੋਲਡੀ ਢਿੱਲੋਂ ਗੈਂਗ ਨਾਲ ਹੈ ਲਿੰਕ

ਮੁਹਾਲੀ ਦੇ ਡੇਰਾਬੱਸੀ ਇਲਾਕੇ ਵਿੱਚ ਗੈਂਗਸਟਰ ਲਾਰੈਂਸ-ਗੋਲਡੀ ਢਿੱਲੋਂ ਗੈਂਗ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗ ਦੇ ਦੋ ਮੈਂਬਰ ਜ਼ਖਮੀ ਹੋ ਗਏ। ਨਾਲ ਹੀ ਦੋਹਾਂ ਨੂੰ ਕਾਬੂ ਕਰ ਲਿਆ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਦੋਵਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਖੁਦ ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਪੁੱਛਗਿੱਛ ਤੋਂ ਬਾਅਦ ਜਲਦੀ ਹੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।


ਦੱਸ ਦਈਏ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਬਾਈਕ 'ਤੇ ਉੱਥੇ ਜਾ ਰਹੇ ਸਨ। ਪੁਲਿਸ ਨੇ ਤੁਰੰਤ ਉਨ੍ਹਾਂ ਨੂੰ ਘੇਰ ਲਿਆ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵੇਂ ਗੈਂਗ ਮੈਂਬਰਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ।

ਇਹ ਵੀ ਪੜ੍ਹੋ : ''ਰਾਜਾ ਵੜਿੰਗ ਕੋਈ ਰਾਬਿਨਹੁੱਡ ਨਹੀਂ, ਜਿਹੜਾ ਫੜਿਆ ਨਹੀਂ ਜਾ ਰਿਹਾ...'', SC ਕਮਿਸ਼ਨ ਨੇ ਕਾਂਗਰਸ ਪ੍ਰਧਾਨ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

- PTC NEWS

Top News view more...

Latest News view more...

PTC NETWORK
PTC NETWORK