Thu, Feb 5, 2026
Whatsapp

Gurdwara ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦਾ ਮਾਮਲਾ , ਮੋਹਾਲੀ ਦੇ ਡਿਪਟੀ ਕਮਿਸ਼ਨਰ ਅਤੇ SSP ਨੂੰ ਮਿਲਿਆ SGPC ਦਾ ਵਫ਼ਦ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਵਿੱਚ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ, ਇਸ ਜ਼ਮੀਨ ਦੀ ਅਗੇ ਕਿਸੇ ਤਰ੍ਹਾਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਦਰਖ਼ਾਸਤ ਦੇਣ ਦੇ ਨਾਲ ਨਾਲ ਮੋਹਾਲੀ ਦੇ ਐਸਐਸਪੀ ਤੋਂ ਇਸ ਧੋਖਾਧੜੀ ਦੇ ਦੋਸੀਆਂ ਖਿਲਾਫ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਹੈ।

Reported by:  PTC News Desk  Edited by:  Shanker Badra -- February 05th 2026 07:02 PM
Gurdwara ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦਾ ਮਾਮਲਾ , ਮੋਹਾਲੀ ਦੇ ਡਿਪਟੀ ਕਮਿਸ਼ਨਰ ਅਤੇ SSP ਨੂੰ ਮਿਲਿਆ SGPC ਦਾ ਵਫ਼ਦ

Gurdwara ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦਾ ਮਾਮਲਾ , ਮੋਹਾਲੀ ਦੇ ਡਿਪਟੀ ਕਮਿਸ਼ਨਰ ਅਤੇ SSP ਨੂੰ ਮਿਲਿਆ SGPC ਦਾ ਵਫ਼ਦ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਵਿੱਚ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ, ਇਸ ਜ਼ਮੀਨ ਦੀ ਅਗੇ ਕਿਸੇ ਤਰ੍ਹਾਂ ਦੀ ਵਿਕਰੀ ਤੇ ਰੋਕ ਲਗਾਉਣ ਲਈ ਦਰਖ਼ਾਸਤ ਦੇਣ ਦੇ ਨਾਲ ਨਾਲ ਮੋਹਾਲੀ ਦੇ ਐਸਐਸਪੀ ਤੋਂ ਇਸ ਧੋਖਾਧੜੀ ਦੇ ਦੋਸੀਆਂ ਖਿਲਾਫ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਅੱਜ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਧੋਖੇ ਨਾਲ ਵੇਚਣ ਦੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਸਿਆ ਕਿ ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਕਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਸ਼ਾਮਲ ਸਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਿਖਤੀ ਤੌਰ ਤੇ ਕੀਤੀ ਮੰਗ ਵਿੱਚ ਦੱਸਿਆ ਗਿਆ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਗ਼ਲਤ ਤਰੀਕੇ ਨਾਲ ਜਾਹਲਸਾਜੀ ਕਰਦਿਆਂ ਗੁਰਦੁਆਰਾ ਸਾਹਿਬ ਦੀ ਅਮਾਨਤ ਵਿਚ ਖਿਆਨਤ ਕੀਤੀ ਹੈ। ਇਸ ਨੇ ਜ਼ਾਹਲੀ ਦਸਤਾਵੇਜ਼ਾਂ ਰਾਹੀਂ ਜ਼ਮੀਨ ਵੇਚ ਕੇ ਪੈਸੇ ਹੜੱਪਣ ਦਾ ਵੱਡਾ ਗੁਨਾਹ ਕੀਤਾ ਹੈ। ਇਹ ਜਾਇਦਾਦ ਗੁਰਦੁਆਰਾ ਸਾਹਿਬ ਦੀ ਅਮਾਨਤ ਹੈ ਜਿਸ ਦਾ ਇੰਤਕਾਲ ਰੱਦ ਕਰਦਿਆਂ ਇਸ ਦੀ ਅੱਗੇ ਵਿਕਰੀ ਤੇ ਰੋਕ ਲਗਾਈ ਜਾਵੇ।

ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਮੋਹਾਲੀ ਦੇ ਐਸਐਸਪੀ ਨੂੰ ਮਿਲ ਕੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਅਤੇ ਇਸ ਧੋਖਾ ਧੜੀ ਵਿੱਚ ਸ਼ਾਮਲ ਹੋਰ ਦੋਸੀਆਂ ਖਿਲਾਫ ਤੁਰੰਤ ਪਰਚਾ ਦਰਜ ਕਰਨ ਦੀ ਵੀ ਲਿਖਤੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਿਸੇ ਤਰ੍ਹਾਂ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਵਿਰੁੱਧ ਕਾਰਵਾਈ ਵਿੱਚ ਕੋਈ ਢਿੱਲ ਨਹੀਂ ਕੀਤੀ ਜਾਵੇਗੀ।

- PTC NEWS

Top News view more...

Latest News view more...

PTC NETWORK
PTC NETWORK