ਮੋਹਾਲੀ ਪੁਲਿਸ ਵੱਲੋਂ ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ
ਮੋਹਾਲੀ, 7 ਜਨਵਰੀ: ਮੋਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਮੋਹਾਲੀ ਪੁਲਿਸ ਨੇ ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਚੋਰ ਇਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲਿਆਂ ਵਿੱਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਅਮਨਦੀਪ ਸਿੰਘ ਬਰਾੜ, ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਸ਼ਿਵ ਕੁਮਾਰ, ਇੰਚਾਰਜ, ਸੀ.ਆਈ.ਏ ਸਟਾਫ, ਮੋਹਾਲੀ ਵੱਲੋਂ ਸਾਲ 2021 ਤੋਂ ਜ਼ਿਲ੍ਹਾ ਮੋਹਾਲੀ, ਹਰਿਆਣਾ, ਦਿੱਲੀ ਅਤੇ ਯੂ.ਪੀ ਦੇ ਏਰੀਆ ਵਿੱਚੋਂ ਗੱਡੀਆ ਅਤੇ ਮੋਟਰਸਾਇਕਲ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕਰਕੇ ਉਹਨਾ ਪਾਸੋਂ ਚੋਰੀ ਦੀਆ 35 ਕਾਰਾਂ, ਸਕੂਟਰ/ਮੋਟਰਸਾਇਕਲ ਅਤੇ Scrap ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।
ਚੋਰਾਂ ਤੋਂ 4,08,150 ਰੁਪਏ, 8 ਗੱਡੀਆਂ ਤੇ 8 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਡਾਕਟਰ ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਜ਼ਿਲ੍ਹੇ ਵਿੱਚ ਵਹੀਕਲ ਚੋਰੀ ਹੋਣ ਸਬੰਧੀ ਮੁਕੱਦਮਾ ਨੰਬਰ 12 ਮਿਤੀ 16-01-2023 ਅ/ਧ 379, 411 ਭ:ਦ:, ਥਾਣਾ ਫੇਸ-8, ਮੋਹਾਲੀ ਦਰਜ ਰਜਿਸਟਰ ਸੀ, ਜਿਸ ਦੀ ਤਫਤੀਸ਼ ਦੌਰਾਨ ਨਿਮਨ ਲਿਖਤ ਅਨੁਸਾਰ ਗਿਰੋਹ ਦੇ ਮੈਂਬਰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋਂ ਬ੍ਰਾਮਦਗੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਇਸ ਗਿਰੋਹ ਨੂੰ ਕਾਬੂ ਕਰਨ ਨਾਲ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਵਹੀਕਲ ਚੋਰੀ ਹੋਣ ਦੇ ਕਰੀਬ 20 ਮੁਕੱਦਮੇ ਟਰੇਸ ਕਰਕੇ 31 ਵਹੀਕਲ ਬ੍ਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
- PTC NEWS