Sun, Feb 5, 2023
Whatsapp

100 ਤੋਂ ਵੱਧ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਅੰਤਰਰਾਜੀ ਚੋਰ ਕਾਬੂ

Written by  Aarti -- December 05th 2022 05:06 PM
100 ਤੋਂ ਵੱਧ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਅੰਤਰਰਾਜੀ ਚੋਰ ਕਾਬੂ

100 ਤੋਂ ਵੱਧ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਅੰਤਰਰਾਜੀ ਚੋਰ ਕਾਬੂ

ਦਲਜੀਤ ਸਿੰਘ (ਮੁਹਾਲੀ 5 ਦਸੰਬਰ, 2022): ਮੁਹਾਲੀ ਵਿਖੇ ਦੋ ਘਰ ਵਿੱਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਿਰਾਸਤ ਵਿੱਚ ਲਏ ਗਏ ਮੁਲਜ਼ਮ ਨੇ 100 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ, ਜਿਸ ਨੂੰ ਸੀਆਈਏ ਸਟਾਫ ਮੁਹਾਲੀ ਵੱਲੋਂ ਗ੍ਰਿਫਤਾਰ  ਕਰ ਲਿਆ ਗਿਆ ਹੈ। 

ਇਸ ਸਬੰਧੀ ਆਈਪੀਐਸ ਸੀਨੀਅਰ ਕਪਤਾਨ ਪੁਲਿਸ  ਡਾ. ਸੰਦੀਪ ਕੁਮਾਰ ਗਰਗ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਮੁਹਾਲੀ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਚੋਰ ਰਵੀ ਉਰਫ ਪੁਜਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 


ਇਸ ਸਬੰਧੀ ਉਨ੍ਹਾਂ ਦੱਸਿਆ ਕਿ ਡਾ. ਗਰਗ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਪਹਿਲਾਂ ਵੀ ਚੋਰੀ ਦੇ ਕਰੀਬ 35 ਮਾਮਲੇ ਪੰਚਕੁਲਾ, ਚੰਡੀਗੜ੍ਹ, ਪਿੰਜੌਰ ਅਤੇ ਮੁਹਾਲੀ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ।  ਸਾਲ 2022 ਦੇ ਅਪ੍ਰੈਲ ਮਹੀਨੇ ਵਿੱਚ ਅੰਬਾਲਾ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕਰੀਬ ਮੁਹਾਲੀ ਵਿੱਚ ਕਈ ਚੋਰੀਆਂ ਨੂੰ ਅੰਜਾਮ ਦੇ ਚੁੱਕਾ ਹੈ। ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਜਾਰੀ ਹੈ। ਜਿਸ ਕੋਲੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਐਸਐਸਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਚੋਰ ਕੋਲੋਂ ਕਰੋੜਾਂ ਰੁਪਏ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਉਹ ਮੰਦਿਰ ਚ ਪੁਜਾਰੀ ਦੇ ਤੌਰ ’ਤੇ ਕੰਮ ਕਰਦਾ ਸੀ ਪਰ ਰਾਤ ਸਮੇਂ ਉਹ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਐਸਐਸਪੀ ਗਰਗ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਪੁਜਾਰੀ ਦੇ ਖਿਲਾਫ ਇੱਕ 10 ਮਾਮਲੇ ਮੁਹਾਲੀ ਵਿੱਚ ਦਰਜ ਹਨ। 

ਇਹ ਵੀ ਪੜੋ: BSF ਵੱਲੋਂ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਾਮਦ

- PTC NEWS

adv-img

Top News view more...

Latest News view more...