Tue, Feb 17, 2026
Whatsapp

Mohali ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੋਰਟਿਸ ਹਸਪਤਾਲ ਦਾ ਵੀ ਜ਼ਿਕਰ

ਧਮਕੀ ਭਰੀ ਈਮੇਲ ’ਚ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਫਿਲਹਾਲ ਹੁਣ ਸੁਰੱਖਿਆ ਏਜੰਸੀਆਂ ਚੌਕਸ ਹਨ।

Reported by:  PTC News Desk  Edited by:  Aarti -- February 17th 2026 09:24 AM -- Updated: February 17th 2026 10:10 AM
Mohali ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੋਰਟਿਸ ਹਸਪਤਾਲ ਦਾ ਵੀ ਜ਼ਿਕਰ

Mohali ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੋਰਟਿਸ ਹਸਪਤਾਲ ਦਾ ਵੀ ਜ਼ਿਕਰ

Mohali School News : ਮੁਹਾਲੀ ਦੇ ਸਕੂਲਾਂ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਫੇਜ਼ 2 ਗਿਆਨ ਜੋਤੀ ਗਲੋਬਲ ਸਕੂਲ ਨੂੰ ਧਮਕੀ ਭਰੀ ਈਮੇਲ ਹਾਸਿਲ ਹੋਈ ਹੈ ਜਿਸ ’ਚ ਕੋਈ ਹੋਰ ਸਕੂਲਾਂ ਦਾ ਵੀ ਜਿਕਰ ਕੀਤਾ ਗਿਆ ਹੈ। ਦੱਸ ਦਈਏ ਕਿ ਸਕੂਲਾਂ ਨੂੰ ਧਮਕੀ ਮਿਲਣ ਮਗਰੋਂ ਖਾਲੀ ਕਰਵਾ ਦਿੱਤਾ ਗਿਆ ਹੈ। 

ਧਮਕੀ ਭਰੀ ਈਮੇਲ ’ਚ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਫਿਲਹਾਲ ਹੁਣ ਸੁਰੱਖਿਆ ਏਜੰਸੀਆਂ ਚੌਕਸ ਹਨ। 

ਕਾਬਿਲੇਗੌਰ ਹੈ ਕਿ ਪਿਛਲੇ ਹਫ਼ਤੇ, ਮੁਹਾਲੀ ਦੇ ਤਕਰੀਬਨ 16 ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ। ਇਹ ਪ੍ਰਸ਼ਾਸਨ ਲਈ ਇੱਕ ਵੱਡੀ ਚੁਣੌਤੀ ਹੈ, ਕਿਉਂਕਿ ਸੀਬੀਐਸਈ ਗਣਿਤ ਦੀ ਪ੍ਰੀਖਿਆ ਅੱਜ ਹੋਣ ਵਾਲੀ ਹੈ।  ਅਜਿਹੀ ਸਥਿਤੀ ਵਿੱਚ, ਪੁਲਿਸ ਨੂੰ ਉਨ੍ਹਾਂ ਸਕੂਲਾਂ ਦੀ ਜਾਂਚ ਕਰਨੀ ਪਵੇਗੀ ਜਿੱਥੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਜਲਦੀ ਤੋਂ ਜਲਦੀ ਪ੍ਰੀਖਿਆ ਕਰਵਾਉਣੀ ਪਵੇਗੀ।

- PTC NEWS

Top News view more...

Latest News view more...

PTC NETWORK
PTC NETWORK