Mohali Scientist Death : ਮੁਹਾਲੀ ’ਚ ਪਾਰਕਿੰਗ ਨੂੰ ਲੈ ਕੇ ਹੋਇਆ ਝਗੜਾ; ਇੱਕ ਵਿਗਿਆਨੀ ਦੀ ਹੋਈ ਮੌਤ, IISER ’ਚ ਕਰ ਰਿਹਾ ਸੀ ਕੰਮ
Mohali Scientist Death : ਮੁਹਾਲੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਵਿੱਚ ਇੱਕ ਵਿਗਿਆਨੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER) ਵਿੱਚ ਕੰਮ ਕਰਦਾ ਸੀ। ਦੱਸ ਦਈਏ ਕਿ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਛਾਣ ਅਭਿਸ਼ੇਕ ਸਵਰਨਕਰ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਬੰਗਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਦਾ ਗੁਰਦਾ ਟਰਾਂਸਪਲਾਂਟ ਹੋਇਆ ਸੀ। ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : Weather Update On Holi : ਅੱਜ ਤੋਂ ਪੰਜਾਬ ਵਿੱਚ ਮੀਂਹ ਦੀ ਚਿਤਾਵਨੀ; ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਜਾਣੋ ਤਾਜਾ ਅਪਡੇਟ
- PTC NEWS