Parliament Monsoon Session : ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ ਹੋਵੇਗਾ ਸ਼ੁਰੂ, ਕੇਂਦਰ ਸਰਕਾਰ ਨੇ ਕੀਤਾ ਐਲਾਨ
Parliament Monsoon Session : ਕੇਂਦਰ ਸਰਕਾਰ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਮਾਨਸੂਨ ਸੈਸ਼ਨ 21 ਜੁਲਾਈ 2025 ਤੋਂ ਸ਼ੁਰੂ ਹੋਵੇਗਾ ਅਤੇ 12 ਅਗਸਤ 2025 ਤੱਕ ਚੱਲੇਗਾ। ਇਸ ਸਮੇਂ ਦੌਰਾਨ ਦੋਵੇਂ ਸਦਨਾਂ - ਲੋਕ ਸਭਾ ਅਤੇ ਰਾਜ ਸਭਾ - ਦੀ ਕਾਰਵਾਈ ਜਾਰੀ ਰਹੇਗੀ ਅਤੇ ਵੱਖ-ਵੱਖ ਵਿਧਾਨਕ ਅਤੇ ਗੈਰ-ਵਿਧਾਨਕ ਕੰਮਾਂ 'ਤੇ ਚਰਚਾ ਕੀਤੀ ਜਾਵੇਗੀ।
ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਸੈਸ਼ਨ ਦੌਰਾਨ ਚਰਚਾ ਲਈ ਕਈ ਮਹੱਤਵਪੂਰਨ ਬਿੱਲ ਪੇਸ਼ ਕਰਨ ਅਤੇ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਦੇਸ਼ ਦੀਆਂ ਮੌਜੂਦਾ ਸਮਾਜਿਕ-ਆਰਥਿਕ ਸਥਿਤੀਆਂ, ਮਹਿੰਗਾਈ, ਬੇਰੁਜ਼ਗਾਰੀ ਅਤੇ ਅੰਦਰੂਨੀ ਸੁਰੱਖਿਆ ਵਰਗੇ ਮੁੱਦਿਆਂ 'ਤੇ ਬਹਿਸ ਹੋਣ ਦੀ ਸੰਭਾਵਨਾ ਹੈ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਸਾਰੀਆਂ ਪਾਰਟੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਇਹ ਸੈਸ਼ਨ ਸੁਚਾਰੂ ਢੰਗ ਨਾਲ ਚੱਲੇ ਅਤੇ ਰਾਸ਼ਟਰੀ ਹਿੱਤ ਵਿੱਚ ਸਕਾਰਾਤਮਕ ਚਰਚਾ ਹੋਵੇ। ਉਨ੍ਹਾਂ ਕਿਹਾ "ਸੰਸਦ ਲੋਕਾਂ ਦੀਆਂ ਉਮੀਦਾਂ ਅਨੁਸਾਰ ਕੰਮ ਕਰੇ। ਵਿਰੋਧੀ ਧਿਰ ਦੀ ਭਾਗੀਦਾਰੀ ਲੋਕਤੰਤਰ ਦੀ ਆਤਮਾ ਹੈ ਅਤੇ ਅਸੀਂ ਸਾਰਿਆਂ ਤੋਂ ਰਚਨਾਤਮਕ ਸਹਿਯੋਗ ਦੀ ਉਮੀਦ ਕਰਦੇ ਹਾਂ।"
ਦੱਸ ਦੇਈਏ ਕਿ ਕੱਲ੍ਹ ਕਾਂਗਰਸ ਸਮੇਤ 16 ਵਿਰੋਧੀ ਪਾਰਟੀਆਂ ਨੇ ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਸੀ। ਵਿਰੋਧੀ ਪਾਰਟੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਸਾਂਝਾ ਪੱਤਰ ਲਿਖ ਕੇ ਆਪ੍ਰੇਸ਼ਨ ਸਿੰਦੂਰ ਸਬੰਧੀ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ।
- PTC NEWS