Monsoon Update Rain Alert : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਛਾਏ ਕਾਲੇ ਬੱਦਲ, ਇਨ੍ਹਾਂ 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ
Punjab Weather Update : ਪੰਜਾਬ 'ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਲਈ ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਅਗਲੇ 6 ਦਿਨਾਂ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 4 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਿਕ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਸਵੇਰੇ 8.30 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੀ ਬੱਦਲਵਾਈ ਕਾਰਨ ਵੱਧ ਤੋਂ ਵੱਧ ਤਾਪਮਾਨ 'ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 37.3 ਡਿਗਰੀ ਦਰਜ ਕੀਤਾ ਗਿਆ।
ਆਈਐਮਡੀ ਦੇ ਅਮਿਤ ਕੁਮਾਰ ਨੇ ਕਿਹਾ ਕਿ ਬੰਗਾਲ ਵਿੱਚ ਚੱਕਰਵਾਤੀ ਸਰਕੂਲੇਸ਼ਨ ਪੈਦਾ ਹੋ ਗਿਆ ਹੈ। ਇਸ ਚੱਕਰਵਾਤੀ ਚੱਕਰ ਦੇ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ, ਪਰ ਇਹ ਉੱਤਰਾਖੰਡ ਵੱਲ ਵੀ ਵਧੇਗਾ। ਦੂਜੇ ਪਾਸੇ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੋ ਗਿਆ ਹੈ, ਜੋ ਪਾਕਿਸਤਾਨ ਵਿੱਚ ਫਸਿਆ ਹੋਇਆ ਹੈ।
ਮਹਾਰਾਸ਼ਟਰ ਵੱਲ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ, ਪਰ ਇਹ ਕਮਜ਼ੋਰ ਵੀ ਹੋ ਰਿਹਾ ਹੈ। ਇਹੀ ਕਾਰਨ ਹੈ ਕਿ ਮੱਧ ਭਾਰਤ, ਉੱਤਰ ਪ੍ਰਦੇਸ਼, ਰਾਜਸਥਾਨ, ਉਤਰਾਖੰਡ ਵਿੱਚ ਚੰਗੀ ਬਾਰਿਸ਼ ਹੋ ਰਹੀ ਹੈ, ਪਰ ਪੰਜਾਬ ਵਿੱਚ ਬੱਦਲ ਛਾਏ ਰਹਿਣ ਦੇ ਬਾਵਜੂਦ ਵੀ ਲੋੜੀਂਦੀ ਬਾਰਿਸ਼ ਨਹੀਂ ਹੋ ਰਹੀ ਹੈ।
ਇਹ ਵੀ ਪੜ੍ਹੋ : Amritsar News : ਸੱਸ ਤੇ ਸਹੁਰੇ ਨੂੰ ਬੇਹੋਸ਼ ਕਰਕੇ ਆਸ਼ਕ ਨਾਲ ਫਰਾਰ ਹੋਈ ਨੂੰਹ, ਘਰੋਂ ਲੈ ਗਈ ਲੱਖਾਂ ਦੇ ਗਹਿਣੇ
- PTC NEWS