Sun, Dec 14, 2025
Whatsapp

Moosewala father receives death threat: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਰਾਜਸਥਾਨ ਤੋਂ ਈਮੇਲ ਭੇਜ ਕੇ ਇੱਕ ਵਾਰ ਫਿਰ ਧਮਕੀ ਦਿੱਤੀ ਗਈ ਹੈ। ਪੰਜਾਬ ਦੀ ਮਾਨਸਾ ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ।

Reported by:  PTC News Desk  Edited by:  Aarti -- March 26th 2023 12:05 PM
Moosewala father receives death threat: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

Moosewala father receives death threat: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

Moosewala's father receives death threat: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮੂਸੇਵਾਲਾ ਦੇ ਪਿਤਾ ਨੂੰ ਈਮੇਲ ਰਾਹੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਤੋਂ ਧਮਕੀ ਭਰਿਆ ਈਮੇਲ ਭੇਜੀ ਗਈ ਹੈ ਜਿਸ ਚ ਕਿਹਾ ਗਿਆ ਹੈ ਕਿ ਜਲਦ ਹੀ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ। 

ਧਮਕੀ ਭਰੀ ਇਮੇਲ ’ਚ ਜਿੱਥੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਉੱਥੇ ਹੀ ਦੂਜੇ ਪਾਸੇ ਬਿਸ਼ਨੋਈ ਦਾ ਨਾਂ ਨਾ ਲੈਣ ਸਬੰਧੀ ਵੀ ਕਿਹਾ ਗਿਆ ਹੈ। ਫਿਲਹਾਲ ਮਾਨਸਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 


ਦੱਸ ਦਈਏ ਕਿ ਇਹ ਕੋਈ ਪਹਿਲੀ ਵਾਰ ਨਹੀਂ  ਹੈ ਕਿ ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਇਸ ਤੋਂ ਪਹਿਲਾਂ ਵੀ ਕਈ ਵਾਰ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ ਸਤੰਬਰ ਵਿੱਚ ਪੰਜਾਬ ਪੁਲੀਸ ਨੇ ਬਲਕੌਰ ਸਿੰਘ ਨੂੰ ਈਮੇਲ ਰਾਹੀਂ ਧਮਕੀਆਂ ਦੇਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਮਹੀਪਾਲ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਸੀ ਅਤੇ ਉਸ ਨੂੰ ਦਿੱਲੀ ਦੇ ਬਹਾਦਰਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਪਿੰਡ ਜਵਾਹਰਕੇ 29 ਮਈ ਨੂੰ ਹੋਇਆ ਸੀ ਕਤਲ 

ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਮੂਸੇਵਾਲਾ ਦਾ ਕਤਲ ਕਰਨ ਵਾਲੇ 8 ਸ਼ਾਰਪ ਸ਼ੂਟਰ ਸਨ। ਗੋਲਡੀ ਬਰਾੜ ਨੇ ਗੈਂਗਸਟਰ ਲਾਰੈਂਸ ਦੇ ਇਸ਼ਾਰੇ 'ਤੇ ਮੂਸੇਵਾਲਾ ਦਾ ਕਤਲ ਕਰਵਾਇਆ ਸੀ।

ਇਹ ਵੀ ਪੜ੍ਹੋ: Farmer Protest: ਬਠਿੰਡਾ 'ਚ ਪੈਟਰੋਲ ਪੰਪ ਕੋਲ ਕਿਸਾਨਾਂ ਤੇ ਲੋਕਾਂ ਨੇ ਲਗਾਇਆ ਧਰਨਾ, ਇਹ ਹੈ ਪੂਰਾ ਮਾਮਲਾ

- PTC NEWS

Top News view more...

Latest News view more...

PTC NETWORK
PTC NETWORK