ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਨੇ ਘਰਾਂ ’ਚ ਡੱਕੇ ਲੋਕ, ਚੰਡੀਗੜ੍ਹ ਸਣੇ ਪੰਜ ਸੂਬਿਆਂ ’ਚ ਅਲਰਟ
Weather News Update: ਪੂਰੇ ਉੱਤਰ ਭਾਰਤ ’ਚ ਠੰਡ ਦਿਨੋਂ ਦਿਨ ਵਧਦੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਖ਼ਾਸ ਕਰਕੇ ਪੰਜ ਸੂਬਿਆਂ ’ਚ ਕੜਾਕੇ ਦੀ ਠੰਡ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਸਮੇਂ ’ਚ ਚੰਡੀਗੜ੍ਹ, ਪੰਜਾਬ, ਹਰਿਆਣਾ, ਉੱਤਰਪ੍ਰਦੇਸ਼ ਅਤੇ ਰਾਜਸਥਾਨ ’ਚ ਕੜਾਕੇ ਦੀ ਠੰਡ ਪੈਣ ਦੇ ਨਾਲ ਨਾਲ ਸੰਘਣੀ ਧੁੰਦ ਵੀ ਪਏਗੀ। ਜਿਸ ਕਾਰਨ ਲੋਕਾਂ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਆਉਣ ਵਾਲੇ 5 ਦਿਨਾਂ ’ਚ ਪੰਜਾਬ ਅਤੇ ਚੰਡੀਗੜ੍ਹ ’ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਪੈਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਕਿੱਧਰੇ ਵੀ ਠੰਡ ਤੋਂ ਰਾਹਤ ਮਿਲਦੀ ਹੋਈ ਨਜ਼ਰ ਨਹੀਂ ਦਿਖ ਰਹੀ ਹੈ।
Punjab | Fog and cold wave conditions in Amritsar as minimum temperature recorded at 6.5 degrees Celcius today pic.twitter.com/MHARXraXM4 — ANI (@ANI) December 26, 2022
ਮੌਸਮ ਵਿਭਾਗ ਮੁਤਾਬਕ 31 ਦਸੰਬਰ ਤੋਂ 4 ਜਨਵਰੀ ਇਸ ਸੀਜ਼ਨ ਦੇ ਸਭ ਤੋਂ ਠੰਢੇ ਦਿਨ ਹੋ ਸਕਦੇ ਹਨ। ਜਿਸ ਕਾਰਨ ਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਡ ਦੇ ਨਾਲ ਹੋਵੇਗੀ। ਇਨ੍ਹਾਂ ਹੀ ਨਹੀਂ ਇਸ ਦੌਰਾਨ ਪੰਜਾਬ, ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਰਾਤ ਦਾ ਤਾਪਮਾਨ ਮਾਈਨਸ ਤੱਕ ਜਾ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਰਾਤ ਦਾ ਤਾਪਮਾਨ 1 ਤੋਂ 4 ਡਿਗਰੀ ਦੇ ਵਿਚਕਾਰ ਰਹੇਗਾ।
ਇਹ ਵੀ ਪੜ੍ਹੋ: ਐਸਐਚਓ ਤੇ ਵਿਧਾਇਕ ਪਾਹੜਾ 'ਚ ਬਹਿਸ ਮਗਰੋਂ ਹੰਗਾਮਾ, ਸਮਰਥਕਾਂ ਨੇ ਦਿੱਤਾ ਧਰਨਾ
- PTC NEWS