ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਜਾਣਗੇ ਸਖ਼ਤ ਆਦੇਸ਼- ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ : ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੋਰਿੰਡਾ ਸ਼ਹਿਰ ਵਿੱਚ ਆਪਣੀ ਰਿਹਾਇਸ਼ ਤੇ ਗੁਰਬਾਣੀ ਦੀਆਂ ਪੋਥੀਆਂ ਅਤੇ ਗੁਟਕਾ ਸਾਹਿਬ ਨੂੰ ਕੋਠੇ ਦੀ ਛੱਤ ਉੱਪਰ ਬਾਹਰ ਹੀ ਰੱਖ ਕੇ ਮਰਿਆਦਾ ਦੀ ਘੋਰ ਉਲੰਘਣਾ ਕਰ ਕੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ।
ਸਿੰਘ ਸਾਹਿਬ ਨੇ ਕਿਹਾ ਕਿ ਭਾਵੇਂ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ 295 ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਪਰ ਫਿਰ ਵੀ ਦੋਸ਼ੀਆਂ ਖਿਲਾਫ਼ ਹੋਰ ਵੀ ਧਾਰਾਵਾਂ ਲਗਾ ਕੇ ਤੁਰੰਤ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਇਸ ਮਸਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਵਾਈ ਜਾਵੇ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀ ਜੇਲ ਅੰਦਰ ਬੰਦ ਕੀਤੇ ਜਾਣ।
ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀਆਂ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਖਤ ਆਦੇਸ਼ ਜਾਰੀ ਕੀਤੇ ਜਾਣਗੇ।
- PTC NEWS