Thu, Jul 2, 2026
Whatsapp

Patiala : ਸਹੁਰਿਆਂ ਤੋਂ ਤੰਗ ਮਹਿਲਾ ਨੇ ਫਾਹਾ ਲੈ ਕੇ ਜੀਵਨਲੀਲ੍ਹਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

Patiala : ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਰਾਣੀ ਲੰਬੇ ਸਮੇਂ ਤੋਂ ਆਪਣੇ ਸਹੁਰੇ ਪਰਿਵਾਰ ਵੱਲੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤੀ ਜਾ ਰਹੀ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦਾ ਪਤੀ ਅਤੇ ਸਹੁਰੇ ਪਰਿਵਾਰ ਦੇ ਮੈਂਬਰ ਉਸ ਨੂੰ ਛੱਡ ਕੇ ਦੂਜਾ ਵਿਆਹ ਕਰਨ ਦੀਆਂ ਧਮਕੀਆਂ ਦਿੰਦੇ ਸਨ।

Reported by:  PTC News Desk  Edited by:  KRISHAN KUMAR SHARMA -- July 02nd 2026 02:37 PM -- Updated: July 02nd 2026 03:52 PM
Patiala : ਸਹੁਰਿਆਂ ਤੋਂ ਤੰਗ ਮਹਿਲਾ ਨੇ ਫਾਹਾ ਲੈ ਕੇ ਜੀਵਨਲੀਲ੍ਹਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

Patiala : ਸਹੁਰਿਆਂ ਤੋਂ ਤੰਗ ਮਹਿਲਾ ਨੇ ਫਾਹਾ ਲੈ ਕੇ ਜੀਵਨਲੀਲ੍ਹਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

Patiala : ਪਟਿਆਲਾ ਦੇ ਕੋਤਵਾਲੀ ਇਲਾਕੇ ਵਿੱਚ 35-36 ਸਾਲਾ ਵਿਆਹੀ ਮਹਿਲਾ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਰਾਣੀ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਵਿਆਹ ਤੋਂ ਬਾਅਦ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਨਾਲ ਪਟਿਆਲਾ ਵਿੱਚ ਰਹਿ ਰਹੀ ਸੀ। ਮ੍ਰਿਤਕਾ ਦੇ ਦੋ ਬੱਚੇ ਹਨ।

ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।


ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਰਾਣੀ ਲੰਬੇ ਸਮੇਂ ਤੋਂ ਆਪਣੇ ਸਹੁਰੇ ਪਰਿਵਾਰ ਵੱਲੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤੀ ਜਾ ਰਹੀ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦਾ ਪਤੀ ਅਤੇ ਸਹੁਰੇ ਪਰਿਵਾਰ ਦੇ ਮੈਂਬਰ ਉਸ ਨੂੰ ਛੱਡ ਕੇ ਦੂਜਾ ਵਿਆਹ ਕਰਨ ਦੀਆਂ ਧਮਕੀਆਂ ਦਿੰਦੇ ਸਨ, ਜਿਸ ਕਾਰਨ ਉਹ ਲਗਾਤਾਰ ਮਾਨਸਿਕ ਤਣਾਅ ਵਿੱਚ ਰਹਿੰਦੀ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸੇ ਪ੍ਰੇਸ਼ਾਨੀ ਤੋਂ ਤੰਗ ਆ ਕੇ ਰਾਣੀ ਨੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ।

ਇਹ ਵੀ ਪੜ੍ਹੋ... 'ਛੱਤ ਆਪਕੀ, ਜ਼ਿੰਮੇਦਾਰੀ ਹਮਾਰੀ', ਹੜ੍ਹ ਪੀੜ੍ਹਤਾਂ 257 ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਸੋਨੂੰ ਸੂਦ

ਪੁਲਿਸ ਅਨੁਸਾਰ, ਲੁਧਿਆਣਾ ਤੋਂ ਪਹੁੰਚੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ ਹਨ। ਪਰਿਵਾਰ ਨੇ ਪਤੀ, ਸਹੁਰੇ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਦਾ ਕਹਿਣਾ ਹੈ ਕਿ ਪ੍ਰਾਪਤ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK